Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੇਂਦਰੀ ਜੇਲ ਲੁਧਿਆਣਾ ‘ਚ ਕੈਦੀਆਂ ਲਈ ਵਿਸ਼ੇਸ਼ ਰੇਡੀਓ ਸਟੇਸ਼ਨ ‘ਰੇਡੀਓ ਉਜਾਲਾ ਪੰਜਾਬ‘ ਦੀ ਸੁਰੂਆਤ

ਆਉਣ ਵਾਲੇ ਦਿਨਾਂ ‘ਚ 6 ਹੋਰ ਜੇਲਾਂ ‘ਚ ਇਸ ਪਹਿਲ ਨੂੰ ਦੁਹਰਾਇਆ ਜਾਵੇਗਾ - ਏ.ਡੀ.ਜੀ.ਪੀ. (ਜੇਲਾਂ) ਪ੍ਰਵੀਨ ਕੁਮਾਰ ਸਿਨਹਾ

Radio Ujala Punjab, Praveen Kumar Sinha, Amneet Kondal, Police, Punjab Police, India Vision Foundation

Web Admin

Web Admin

5 Dariya News

ਲੁਧਿਆਣਾ , 22 Dec 2021

Last updated on: Dec 22, 2021, 00:00 IST

ਕੈਦੀਆਂ ਲਈ ਇੱਕ ਵਿਸ਼ੇਸ਼ ਰੇਡੀਓ ਸਿਸਟਮ ਦੇ ਨਾਲ, ‘ਰੇਡੀਓ ਉਜਾਲਾ ਪੰਜਾਬ‘ ਦਾ ਉਦਘਾਟਨ ਅੱਜ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਆਈ.ਪੀ.ਐਸ., ਏ.ਡੀ.ਜੀ.ਪੀ. ਜੇਲ, ਪੰਜਾਬ ਵੱਲੋਂ ਕੇਂਦਰੀ ਜੇਲ, ਲੁਧਿਆਣਾ ਵਿਖੇ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਇਸ ਪਹਿਲ ਨੂੰ ਛੇ ਹੋਰ ਜੇਲਾਂ ਵਿੱਚ ਵੀ ਅਜਿਹੇ ਸਟੇਸ਼ਟ ਸਥਾਪਤ ਕੀਤੇ ਜਾਣਗੇ। ਇਸ ਮੌਕੇ ਬਲਕਾਰ ਸਿੰਘ, ਸੁਪਰਡੈਂਟ, ਕੇਂਦਰੀ ਜੇਲ, ਲੁਧਿਆਣਾ ਵੀ ਹਾਜ਼ਰ ਸਨ।ਜੇਲਾਂ ਵਿੱਚ ਰੇਡੀਓ ਸਿਸਟਮ ਇੰਡੀਆ ਵਿਜ਼ਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾ ਰਿਹਾ ਹੈ, ਜੋ ਜੇਲਾਂ ਵਿੱਚ ਵੱਖ-ਵੱਖ ਸੁਧਾਰ ਪ੍ਰੋਜੈਕਟਾਂ ਨੂੰ ਚਲਾਉਣ ਵਿੱਚ ਮੋਹਰੀ ਹੈ। ਪ੍ਰੇਰਣਾ, ਸਿਮਰਨ ਅਤੇ ਸੁਧਾਰ ਦੇ ਇੱਕ ਸਰੋਤ ਵਜੋਂ, ਜੇਲ ਰੇਡੀਓ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਤੱਤਪਰ ਹੈ, ਜੋ ਮੌਕੇ ਜਾਂ ਕਿਸਮਤ ਨਾਲ, ਜੇਲਾਂ ਵਿੱਚ ਸਥਾਪਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਰੇਡੀਓ ਜੇਲ ਦਾ ਅੰਦਰੂਨੀ ਸਿਸਟਮ ਹੋਵੇਗਾ ਜਿਸ ਨੂੰ ਜੇਲ ਦੇ ਕੈਦੀ ਹੀ ਚਲਾਉਣਗੇ। ਸਾਰੀਆਂ ਸੱਤ ਜੇਲਾਂ ਦੇ ਕੈਦੀ ਜੋ ਰੇਡੀਓ ਜੌਕੀ ਵਜੋਂ ਕੰਮ ਕਰਨਗੇ, ਨੂੰ ਇੰਡੀਆ ਵਿਜ਼ਨ ਫਾਊਂਡੇਸ਼ਨ ਦੁਆਰਾ ਆਯੋਜਿਤ ਤਿੰਨ ਦਿਨਾਂ ਦੀ ਸਿਖਲਾਈ ਦਿੱਤੀ ਗਈ ਹੈ।ਏ.ਡੀ.ਜੀ.ਪੀ. ਜੇਲ ਨੇ ਕਿਹਾ ਕਿ ‘ਇਸ ਦਾ ਮੁੱਖ ਮੰਤਵ ਸਮਾਜ ਵਿਰੋਧੀ ਤੱਤਾਂ ਦਾ ਪੁਨਰਵਾਸ ਅਤੇ ਸੁਧਾਰ ਕਰਨਾ ਹੈ। ਕੈਦੀਆਂ ਨੂੰ ਸਮਾਜ ਤੋਂ ਅਲੱਗ-ਥਲੱਗਤਾ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜੇਲ ਦੇ ਅੰਦਰ ਅਨੁਕੂਲ ਮਾਹੌਲ ਅਤੇ ਲੋੜੀਂਦੇ ਭਲਾਈ ਦੇ ਮੌਕੇ ਪ੍ਰਦਾਨ ਕਰਨ ਨਾਲ ਇਨਾਂ ਕੈਦੀਆਂ ਨੂੰ ਅਪਰਾਧ ਦੀ ਦੁਨੀਆਂ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ‘।    

 

Tags: Radio Ujala Punjab , Praveen Kumar Sinha , Amneet Kondal , Police , Punjab Police , India Vision Foundation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD