Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਤ੍ਰਿਪਤ ਬਾਜਵਾ ਨੇ ਚੰਗੇ ਸ਼ਾਸਨ, ਸਮਾਜਿਕ ਸਮਾਵੇਸ਼, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਵਿੱਚ ਪੀਆਰਆਈਜ਼ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨ ਸਬੰਧੀ ਮੈਨੂਅਲ ਲਾਂਚ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab  Government, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 23 Dec 2021

ਪੰਚਾਇਤਾਂ ਨੂੰ ਵਿਕਾਸ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ “ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨਾ” ਨਾਮੀ ਟ੍ਰੇਨਿੰਗ ਮੈਨੂਅਲ ਲਾਂਚ ਕੀਤਾ।ਵਿਕਾਸ ਭਵਨ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਟ੍ਰੇਨਿੰਗ ਮੈਨੂਅਲ ਐਸਡੀਜੀ (ਸਥਾਈ ਵਿਕਾਸ ਟੀਚੇ) ਕੋਆਰਡੀਨੇਸ਼ਨ ਸੈਂਟਰ, ਯੋਜਨਾਬੰਦੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦੇ ਸੂਬਾਈ ਸੰਸਥਾਨ, ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ 'ਤੇ ਤਿਆਰ ਕੀਤਾ ਗਿਆ ਹੈ। ਇਸ ਸਿਖਲਾਈ ਮੈਨੂਅਲ ਦਾ ਉਦੇਸ਼ ਸਥਾਈ ਵਿਕਾਸ ਟੀਚਿਆਂ ਦੇ ਫਰੇਮਵਰਕ ਵਿੱਚ ਉਹਨਾਂ ਦੀਆਂ ਸਬੰਧਤ ਗ੍ਰਾਮ ਪੰਚਾਇਤਾਂ ਲਈ ਇੱਕ ਸਮਾਵੇਸ਼ੀ ਅਤੇ ਸੰਪੂਰਨ ਵਿਕਾਸ ਯੋਜਨਾ ਵਿਕਸਿਤ ਕਰਨ ਲਈ ਪੀਆਰਆਈ ਮੈਂਬਰਾਂ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨਾ ਹੈ।ਐਸਡੀਜੀਸੀਸੀ ਅਤੇ ਐਸਆਈਆਰਡੀ ਐਂਡ ਪੀਆਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੈਨੂਅਲ ਯਕੀਨੀ ਤੌਰ 'ਤੇ ਇੱਕ ਮਾਰਗਦਰਸ਼ਕ ਦਸਤਾਵੇਜ਼ ਹੋਵੇਗਾ ਅਤੇ ਵਿਕਾਸ ਯੋਜਨਾਵਾਂ ਵਿੱਚ ਸਥਾਈ ਵਿਕਾਸ ਟੀਚਿਆਂ ਨੂੰ ਏਕੀਕ੍ਰਿਤ ਕਰਨ ਲਈ ਪੀਆਰਆਈ ਮੈਂਬਰਾਂ ਦੀ ਯੋਜਨਾਬੱਧ ਅਤੇ ਸਥਾਈ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਸੁਸ਼ਾਸਨ, ਸਮਾਜਿਕ ਸ਼ਮੂਲੀਅਤ, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।ਉਨ੍ਹਾਂ ਇਹ ਵੀ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਦੇ ਲਾਗੂਕਰਨ ਅਤੇ ਪ੍ਰਾਪਤੀ ਲਈ ਗ੍ਰਾਮ ਪੰਚਾਇਤਾਂ ਪੰਚਾਇਤੀ ਰਾਜ ਦੀਆਂ ਸਭ ਤੋਂ ਢੁੱਕਵੀਂਆਂ ਅਤੇ ਪ੍ਰਭਾਵਸ਼ਾਲੀ ਏਜੰਸੀਆਂ ਹਨ।ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਦੇ ਲਾਗੂਕਰਨ ਲਈ ਪੰਜਾਬ ਸਰਕਾਰ ਨੇ ਯੂਐਨਡੀਪੀ ਦੇ ਸਹਿਯੋਗ ਨਾਲ ਸੂਬਾ ਪੱਧਰ 'ਤੇ ਯੋਜਨਾਬੰਦੀ ਵਿਭਾਗ ਦੀ ਅਗਵਾਈ ਹੇਠ ਐਸਡੀਜੀ ਕੋਆਰਡੀਨੇਸ਼ਨ ਸੈਂਟਰ (ਐਸਡੀਜੀਸੀਸੀ) ਸਥਾਪਤ ਕੀਤੇ ਹਨ। 

ਐਸਡੀਜੀਸੀਸੀ ਐਸਡੀਜੀ ਫਰੇਮਵਰਕ ਦੇ ਲਾਗੂਕਰਨ ਅਤੇ ਸਫਲਤਾ ਲਈ ਸਬੰਧਤ ਸਰਕਾਰੀ ਵਿਭਾਗਾਂ, ਤਕਨੀਕੀ ਏਜੰਸੀਆਂ, ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ, ਸਿਵਲ ਸੁਸਾਇਟੀ ਸੰਗਠਨ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਲੋੜੀਂਦਾ ਹੁਲਾਰਾ ਦਿੱਤਾ ਜਾ ਸਕੇ।ਇਸ ਮੌਕੇ ਸੰਬੋਧਨ ਕਰਦਿਆਂ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਪੰਚਾਇਤਾਂ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣ ਲਈ ਰਾਸ਼ਟਰੀ ਅਤੇ ਸੂਬੇ ਦੇ ਮਹੱਤਵਪੂਰਨ ਵਿਸ਼ਿਆਂ 'ਤੇ ਪ੍ਰਮੁੱਖ ਸਕੀਮਾਂ ਨੂੰ ਪ੍ਰਭਾਵੀ ਅਤੇ ਕੁਸ਼ਲਤਾ ਨਾਲ ਲਾਗੂਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਲਈ, ਪੀਆਰਆਈ ਦੇ ਨੁਮਾਇੰਦਿਆਂ ਨੂੰ ਜ਼ਮੀਨੀ ਪੱਧਰ 'ਤੇ ਇਕਜੁੱਟ ਅਤੇ ਕੇਂਦ੍ਰਿਤ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ।ਇਸ ਤੋਂ ਪਹਿਲਾਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਨੁਮਾਇੰਦਿਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਹ ਮੈਨੂਅਲ ਸੂਬੇ ਵਿੱਚ ਸਥਾਈ ਵਿਕਾਸ ਟੀਚਿਆਂ ਨੂੰ ਹਾਸਲ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਹ ਯਕੀਨੀ ਤੌਰ 'ਤੇ ਪੀਆਰਆਈ ਮੈਂਬਰਾਂ ਨੂੰ ਸਥਾਈ ਵਿਕਾਸ ਟੀਚਿਆਂ ਨੂੰ ਏਕੀਕ੍ਰਿਤ ਕਰਕੇ ਜੀਪੀਡੀਪੀਜ਼ ਵਿਕਸਿਤ ਕਰਨ ਵਿੱਚ ਮਦਦ ਕਰੇਗਾ ਜੋ ਕਿ ਸਮੇਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਭਾਈਚਾਰੇ ਦੀ ਸਰਗਰਮ ਸ਼ਮੂਲੀਅਤ ਰਾਹੀਂ ਸਥਾਈ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ।ਇਸ ਪ੍ਰੋਗਰਾਮ ਦੀ ਸਮਾਪਤੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਦੇ ਧੰਨਵਾਦ ਨਾਲ ਹੋਈ। ਇਸ ਦੌਰਾਨ ਪੀਆਰਆਈ ਮੈਂਬਰ, ਬੀਡੀਪੀਓਜ਼, ਯੋਜਨਾਬੰਦੀ ਵਿਭਾਗ, ਐਸਡੀਜੀ ਕੋਆਰਡੀਨੇਸ਼ਨ ਕੇਂਦਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਸ਼ਾਮਲ ਹੋਏ। ਇਸ ਤੋਂ ਇਲਾਵਾ ਸੂਬੇ ਭਰ ਤੋਂ ਪੀ.ਆਰ.ਆਈ. ਮੈਂਬਰ ਵਰਚੁਅਲ ਤੌਰ ‘ਤੇ ਸ਼ਾਮਲ ਹੋਏ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD