Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

266 ਸਿਹਤ ਵਰਕਰਾਂ ਦੀ ਭਰਤੀ ਨਾਲ ਪੇਂਡੂ ਸਿਹਤ ਨੂੰ ਮਿਲਿਆ ਹੁਲਾਰਾ

46 ਆਸ਼ਾ ਨੂੰ ਵੀ ਸਿਹਤ ਵਰਕਰ ਵਜੋਂ ਮਿਲੀ ਨਿਯੁਕਤੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Raj Kamal Chaudhary, Dr. Andesh Kaur, Dr. O.P. Gojra

Web Admin

Web Admin

5 Dariya News

ਚੰਡੀਗੜ੍ਹ , 23 Dec 2021

ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ, ਜਿਨ੍ਹਾਂ ਕੋਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਚਾਰਜ ਵੀ ਹੈ, ਨੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ 'ਤੇ ਨਵ-ਨਿਯੁਕਤ ਮਲਟੀ ਪਰਪਜ਼ ਸਿਹਤ ਵਰਕਰਾਂ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਸਿਹਤ, ਡਾ: ਅੰਦੇਸ਼ ਕੌਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਵੀ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਸਰਕਾਰ ਨੇ ਮਲਟੀ ਪਰਪਜ਼ ਸਿਹਤ ਵਰਕਰ (ਫੀਮੇਲ) ਦੀਆਂ 600 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਸਨ ਅਤੇ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਅਤੇ ਅੱਜ ਦੇ ਸਮਾਗਮ ਵਿੱਚ 266 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਭਰਤੀ ਕੀਤਾ ਜਾਵੇਗਾ।ਅੱਜ ਦੇ ਸਮਾਗਮ ਵਿੱਚ ਛੇ ਸਟਾਫ ਨਰਸਾਂ ਨੂੰ ਨਿਯੁਕਤੀ ਦੇ ਹੁਕਮ ਵੀ ਦਿੱਤੇ ਗਏ।ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ, ਸ੍ਰੀ ਸੋਨੀ ਨੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਉਨ੍ਹਾਂ ਦੀ ਨੌਕਰੀ ਵਿੱਚ ਆਮ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸ਼ਾਮਲ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

 ਨਵੇਂ ਚੁਣੇ ਗਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ, ਉਨ੍ਹਾਂ ਕਿਹਾ ਕਿ "ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਦੇ ਵੀ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪਲ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵੇਂ ਸਿਹਤ ਵਰਕਰ ਖਾਸ ਕਰਕੇ ਇਸ ਮਹਾਂਮਾਰੀ ਦੇ ਦੌਰ ਵਿੱਚ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।"ਸ੍ਰੀ ਸੋਨੀ ਨੇ ਕਿਹਾ, “ਪੰਜਾਬ ਸਰਕਾਰ ਕੋਵਿਡ-19 ਦੇ ਇਸ ਦੌਰ ਨੂੰ ਬਹੁਤ ਸਾਵਧਾਨੀ ਨਾਲ ਨਜਿੱਠ ਰਹੀ ਹੈ ਅਤੇ ਇਹ ਸਭ ਸਿਹਤ ਕਰਮਚਾਰੀਆਂ ਦੀਆਂ ਚੌਵੀ ਘੰਟੇ ਸੇਵਾਵਾਂ ਸਦਕਾ ਹੀ ਹੋ ਰਿਹਾ ਹੈ”। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ 'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਅਸੀਂ ਵੱਡੀ ਗਿਣਤੀ ਵਿੱਚ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਕਰਕੇ ਆਪਣੀ ਸਿਹਤ ਪ੍ਰਣਾਲੀ ਵਿੱਚ ਸੁਧਾਰ ਕੀਤਾ ਹੈ ਅਤੇ ਇੱਥੋਂ ਤੱਕ ਕਿ 800 ਤੋਂ ਵੱਧ ਰੈਗੂਲਰ ਵਾਰਡ ਅਟੈਂਡੈਂਟਾਂ ਦੀ ਚੋਣ ਪ੍ਰਕਿਰਿਆ ਵੀ ਮੁਕੰਮਲ ਹੋਣ ਦੇ ਨੇੜੇ ਹੈ।ਜ਼ਮੀਨੀ ਪੱਧਰ 'ਤੇ ਕੰਮ ਦੇ ਆਧਾਰ 'ਤੇ ਇਨਸੈਂਟਿਵ ਲੈਣ ਵਾਲੀਆਂ ਆਸ਼ਾ (ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਮਾ) ਨੂੰ ਨਿਯਮਤ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਬਾਰੇ ਖੁਲਾਸਾ ਕਰਦੇ ਹੋਏ ਸ਼੍ਰੀ ਸੋਨੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਇਨ੍ਹਾਂ ਆਸਾਮੀਆਂ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਦੇ ਨਾਲ-ਨਾਲ ਉਮਰ ਵਿੱਚ ਛੋਟ ਵੀ ਦਿੱਤੀ ਗਈ ਸੀ। ਲੋੜੀਂਦੀ ਯੋਗਤਾ ਰੱਖਦੀਆਂ ਆਸ਼ਾ ਨੇ ਲਿਖਤੀ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਮੈਰਿਟ ਦੇ ਆਧਾਰ 'ਤੇ 46 ਆਸ਼ਾ ਵਰਕਰਾਂ ਨੂੰ ਵੀ ਸਿਹਤ ਵਰਕਰ ਵਜੋਂ ਰੈਗੂਲਰ ਨਿਯੁਕਤੀਆਂ ਦਿੱਤੀਆਂ ਗਈਆਂ ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Raj Kamal Chaudhary , Dr. Andesh Kaur , Dr. O.P. Gojra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD