Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਚੰਡੀਗੜ੍ਹ , 23 Dec 2021

Last updated on: Dec 23, 2021, 00:00 IST

ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਚ ਸ਼ਾਮਲ ਹੋਣ ਦਾ ਉਤਸ਼ਾਹ ਮਿਲੇਗਾ।ਇਸ ਮੌਕੇ ਸੰਗਰੂਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਚੇਅਰਮੈਨ ਪਲਾਨਿੰਗ ਬੋਰਡ ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਪੰਜਾਬ ਲੋਕ ਕਾਂਗਰਸ ਵਿੱਚ ਕਈ ਸਾਥੀਆਂ ਸਣੇ ਸ਼ਾਮਲ ਹੋਏ।ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਲੜਾਈ ਦਾ ਸਾਹਮਣਾ ਕਰ ਰਹੀ ਹੈ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੂੰ ਵੱਖ ਵੱਖ ਦਿਸ਼ਾਵਾਂ ਵੱਲ ਖਿੱਚ ਰਹੇ ਹਨ।ਗੁਰਦਾਸਪੁਰ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲਾ ਪ੍ਰਧਾਨ ਬਘੇਲ ਸਿੰਘ ਵੀ ਕਈ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋਏ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਵੱਲੋਂ ਪਾਰਟੀ ਚ ਸ਼ਾਮਲ ਕੀਤਾ ਗਿਆ।ਬਘੇਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਚ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਭ ਤੋਂ ਵੱਧ ਝੂਠ ਫੈਲਾ ਰਹੇ ਹਨ। ਕੇਜਰੀਵਾਲ ਨੇ ਹਾਲੇ ਤੱਕ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਆਪਣਾ ਸੁਫਨਾ ਨਹੀਂ ਛੱਡਿਆ ਹੈ।ਬਘੇਲ ਨੂੰ ਪੰਜਾਬ ਲੋਕ ਕਾਂਗਰਸ ਲਈ ਗੁਰਦਾਸਪੁਰ-1 ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਵਿਚ ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਹਲਕੇ ਆਉਂਦੇ ਹਨ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD