Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਣਾ ਗੁਰਜੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਬਾਗਬਾਨੀ ਖੋਜ ਸੰਸਥਾ ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ

80 ਕਰੋੜ ਰੁਪਏ ਦੇ ਬਜਟ ਉਪਬੰਧ ਨਾਲ 5 ਨਵੀਆਂ ਬਾਗਬਾਨੀ ਅਸਟੇਟਾਂ ਲਈ ਮਨਜ਼ੂਰੀ ਦੀ ਕੀਤੀ ਮੰਗ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Gurjeet Singh Aujla, Narendra Singh Tomar

Web Admin

Web Admin

5 Dariya News

ਚੰਡੀਗੜ੍ਹ/ ਨਵੀਂ ਦਿੱਲੀ , 23 Dec 2021

Last updated on: Dec 23, 2021, 00:00 IST

ਪੰਜਾਬ ਵਿੱਚ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਅੱਜ ਇੱਥੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ।ਕੇਂਦਰੀ ਮੰਤਰੀ ਨੂੰ ਸਟੇਟ ਫਾਰੈਸਟ ਰਿਸਰਚ ਇੰਸਟੀਚਿਊਟ (ਐਸਐਫਆਰਆਈ) ਲਾਡੋਵਾਲ ਦੀ ਇਮਾਰਤ ਤੋਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀਜੀਆਈਐਚਆਰਈ) ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਨੂੰ ਤੇਜ਼ ਕਰਨ ਲਈ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ  ਦੇ ਸਕੱਤਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਇਸ ਸਬੰਧ ਵਿੱਚ 24 ਮਈ ਅਤੇ 27 ਮਈ, 2021 ਨੂੰ ਸਬੰਧਤ ਸਕੱਤਰ, ਡੀਏਆਰਈ-ਆਈਸੀਏਆਰ (ਇੰਡੀਅਨ ਕੌਂਸਲ ਫਾਰ ਐਗਰੀਕਲਚਰਲ ਰਿਸਰਚ) ਨੂੰ ਪਹਿਲਾਂ ਹੀ ਦੋ ਵਾਰ ਪੱਤਰ ਲਿਖਿਆ ਗਿਆ ਹੈ।ਪੰਜਾਬ ਦੇ ਬਾਗਬਾਨੀ ਮੰਤਰੀ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੇਂਦਰੀ ਬਜਟ 2015-16 ਵਿੱਚ ਅੰਮ੍ਰਿਤਸਰ ਵਿਖੇ ਇੱਕ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀ.ਜੀ.ਆਈ.ਐੱਚ.ਆਰ.ਈ.) ਦੀ ਸਥਾਪਨਾ ਦੇ ਐਲਾਨ ਦੀ ਪੈਰਵੀ ਕਰਦਿਆਂ, ਸੂਬਾ ਸਰਕਾਰ ਵੱਲੋਂ ਅਟਾਰੀ, ਅੰਮ੍ਰਿਤਸਰ ਵਿਖੇ ਸਥਿਤ 100 ਏਕੜ ਜ਼ਮੀਨ ਅਤੇ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਸਥਿਤ 50 ਏਕੜ ਜ਼ਮੀਨ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ ਅਤੇ ਆਈਸੀਏਆਰ ਭਾਰਤ ਸਰਕਾਰ ਨੂੰ ਖੋਜ ਦੇ ਉਦੇਸ਼ ਲਈ ਦੇ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਪਿੰਡ ਚਿੱਡਣ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪ੍ਰਬੰਧਕੀ ਬਲਾਕ ਦੀ ਸਥਾਪਨਾ ਲਈ ਸੂਬਾ ਸਰਕਾਰ ਵੱਲੋਂ ਡੀਏਆਰਈ-ਆਈਸੀਏਆਰ ਦੀ ਸਹਿਮਤੀ ਨਾਲ ਪਛਾਣ ਕੀਤੀ ਜ਼ਮੀਨ ਦੀ ਪ੍ਰਾਪਤੀ ਦਾ ਕਾਰਜ ਪ੍ਰਗਤੀ ਅਧੀਨ ਹਨ।ਇਸੇ ਤਰ੍ਹਾਂ ਸੂਬੇ ਦੇ ਬਾਗਬਾਨੀ ਮੰਤਰੀ ਨੇ ਬਜਟ 2021-22 ਵਿੱਚ ਫ਼ਰੀਦਕੋਟ, ਲੁਧਿਆਣਾ ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਗੁਰਦਾਸਪੁਰ ਵਿੱਚ 5 ਨਵੀਆਂ ਬਾਗਬਾਨੀ ਅਸਟੇਟਾਂ ਨੂੰ ਮਨਜ਼ੂਰੀ ਦੇਣ ਅਤੇ ਇਸ ਲਈ ਵਿੱਤੀ ਸਾਲ 2021-22 ਲਈ ਬਜਟ ‘ਚ 80 ਕਰੋੜ ਰੁਪਏ (16 ਕਰੋੜ ਰੁਪਏ ਪ੍ਰਤੀ ਬਾਗਬਾਨੀ ਅਸਟੇਟ) ਦੀ ਵਿਵਸਥਾ ਕੀਤੀ ਜਾਵੇ।ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪੰਜ ਨਿੰਬੂ ਜਾਤੀਆਂ ਪਹਿਲਾਂ ਹੀ ਸਫ਼ਲਤਾਪੂਰਵਕ ਚੱਲ ਰਹੀਆਂ ਹਨ। ਮੌਜੂਦਾ ਸਮੇਂ ਇਹਨਾਂ ਸੂਬਿਆਂ ਨੂੰ ਬਾਗਬਾਨੀ ਅਸਟੇਟ ਵਿੱਚ ਤਬਦੀਲ ਕੀਤਾ ਗਿਆ ਹੈ ਤਾਂ ਜੋ ਇਸ ਖੇਤਰ ਨਾਲ ਸਬੰਧਤ ਸਾਰੇ ਕਿਸਾਨ ਇਹਨਾਂ ਅਸਟੇਟਾਂ ਵਿੱਚ ਉਗਾਈਆਂ ਜਾ ਰਹੀਆਂ ਫਸਲਾਂ ਬਾਰੇ ਸਾਰੀਆਂ ਸਹੂਲਤਾਂ ਅਤੇ ਤਕਨੀਕੀ ਜਾਣਕਾਰੀ ਪ੍ਰਾਪਤ ਕਰ ਸਕਣ। ਇਨ੍ਹਾਂ ਅਸਟੇਟਾਂ ਦੇ ਆਧਾਰ 'ਤੇ, ਸੂਬਾ ਸਰਕਾਰ ਨੇ ਅਗਲੇ ਪੰਜ ਸਾਲਾਂ ਵਿੱਚ (ਪ੍ਰਤੀ ਸਾਲ 5 ਅਸਟੇਟ) 25 ਬਾਗਬਾਨੀ ਅਸਟੇਟ ਸਥਾਪਤ ਕਰਨ ਦੀ ਤਜਵੀਜ਼ ਰੱਖੀ ਹੈ, ਜਿਸ ਵਿੱਚ ਹਰੇਕ ਜ਼ਿਲ੍ਹੇ ਵਿੱਚ ਇੱਕ ਅਜਿਹੀ ਸੰਪੱਤੀ ਹੋਵੇਗੀ, ਇਸ ਤੋਂ ਇਲਾਵਾ ਇੱਕੋਂ ਛੱਤ ਹੇਠ ਕਿਸਾਨਾਂ ਨੂੰ ਸਹੂਲਤ ਦੇਣ ਲਈ ਫਸਲੀ ਵਿਸ਼ੇਸ਼ ਬਾਗਬਾਨੀ ਅਸਟੇਟ ਹਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Gurjeet Singh Aujla , Narendra Singh Tomar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD