Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਿੱਖਿਆ ਵਿਭਾਗ ਨੇ ਕਰਵਾਇਆ ਵੈਬੀਨਾਰ ‘ਜੀਵਤ ਕਈ ਹਜ਼ਾਰ’

ਸਕੂਲੀ ਬੱਚਿਆਂ ਨੂੰ ਸ਼ਹੀਦੀ ਪ੍ਰਸੰਗਾਂ ਤੇ ਨੈਤਿਕਾ ਕਦਰਾਂ ਕੀਮਤਾਂ ਨਾਲ ਜੋੜਨਾ ਵਧੀਆ ਉਪਰਾਲਾ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Pargat Singh, Congress, Punjab Congress, Government of Punjab, Punjab Government, Punjab, Jeevat Kayi Hazaar, Giani Harpreet Singh

Web Admin

Web Admin

5 Dariya News

ਚੰਡੀਗੜ੍ਹ , 23 Dec 2021

ਪੋਹ ਦੇ ਮਹੀਨੇ ਫਤਹਿਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਨੇ ਇਤਿਹਾਸ  ਨੂੰ ਵੱਡਾ ਮੋੜਾ ਦਿੱਤਾ। ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਵੱਲੋਂ ਦਿੱਤੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਪ੍ਰੇਰਨਾ ਦਾ ਸ੍ਰੋਤ ਰਹੇਗੀ। ਸਿੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਨੂੰ ਸ਼ਹੀਦੀ ਪ੍ਰਸੰਗਾਂ ਤੇ ਨੈਤਿਕਾ ਕਦਰਾਂ ਕੀਮਤਾਂ ਨਾਲ ਜੋੜਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਹ ਗੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਿਆ ਵਿਭਾਗ, ਪੰਜਾਬ  ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਕਰਵਾਏ ਗਏ ਵੈਬੀਨਾਰ ‘ਜੀਵਤ ਕਈ ਹਜ਼ਾਰ’ ਦੌਰਾਨ ਸੰਬੋਧਨ ਕਰਦਿਆਂ ਕਹੀ।ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਅਲਾਇੰਸ ਆਫ਼ ਸਿੱਖ ਦੇ ਸਹਿਯੋਗ ਨਾਲ ਕਰਵਾਏ ਇਸ ਵੈਬੀਨਾਰ ਵਿੱਚ ਐਜੂਸੈਟ ਰਾਹੀਂ ਸੂਬੇ ਦੇ 3300 ਸਕੂਲਾਂ ਦੇ 14 ਲੱਖ ਦੇ ਕਰੀਬ ਵਿਦਿਆਰਥੀ ਜੁੜੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਰਿਕਾਰਡ ਕੀਤੇ ਸੰਬੋਧਨ ਵਿੱਚ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਘਰ ਵਿੱਚ ਬਜ਼ੁਰਗ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਖਾਸ ਕਰ ਕੇ ਸ਼ਹੀਦੀ ਪ੍ਰਸੰਗਾਂ ਦੀਆਂ ਸਾਖੀਆਂ ਸੁਣਾਉਂਦੇ ਰਹਿੰਦੇ ਸਨ ਪ੍ਰੰਤੂ ਅੱਜ ਦੇ ਸਮੇਂ ਵਿੱਚ ਨੀਵੀਂ ਪੀੜ੍ਹੀ ਅਮੀਰ ਵਿਰਸੇ ਤੋਂ ਦੂਰ ਹੋ ਰਹੀ ਹੈ ਜਿਸ ਕਰਕੇ ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਲਈ ਸ਼ਹੀਦੀ ਜੋੜ ਮੇਲ ਮੌਕੇ ਇਹ ਵੈਬੀਨਾਰ ਕਰਵਾ ਕੇ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਾਨਾਂਮੱਤੇ ਇਤਿਹਾਸ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੋਹ ਦੇ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿੱਚ ਜਬਰ ਜ਼ੁਲਮ ਵਿਰੁੱਧ ਡਟਣ ਅਤੇ ਧਰਮ ਦੀ ਖਾਤਰ ਆਪਾ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ ਜਿਸ ਕਰਕੇ ਸਾਡਾ ਇਖਲਾਕੀ ਫਰਜ਼ ਬਣਦਾ ਹੈ ਕਿ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ। ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਨ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਇਹ ਘਟਨਾਵਾਂ ਸਾਨੂੰ ਹੱਕ-ਸੱਚ ਲਈ ਜੂਝਣ ਦੀ ਪ੍ਰੇਰਨਾ ਦਿੰਦੀਆਂ ਹਨ।ਸਿੱਖਿਆ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਇਤਿਹਾਸਕ ਦਿਹਾੜਿਆਂ ਮੌਕੇ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਆਪੋ-ਆਪਣੀਆਂ ਸੰਸਥਾਵਾਂ ਵਿੱਚ ਘੱਟੋ-ਘੱਟ ਇੱਕ ਘੰਟੇ ਦਾ ਪ੍ਰੋਗਰਾਮ ਜ਼ਰੂਰ ਕਰਵਾਉਣ ਜਿਸ ਵਿੱਚ ਸਬੰਧਤ ਸਖਸ਼ੀਅਤ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਪ੍ਰੇਰਨਾ ਲੈ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸਾਡੀਆਂ ਇਹ ਮਹਾਨ ਸਖਸ਼ੀਅਤਾਂ ਜਿਨ੍ਹਾਂ ਨੇ ਆਪਣੀ ਕੁਰਬਾਨੀ ਅਤੇ ਸਿੱਖਿਆਵਾਂ ਨਾਲ ਇਤਿਹਾਸ ਨੂੰ ਮੋੜਾ ਦਿੱਤਾ, ਸਾਡੀਆਂ ਰੋਲ ਮਾਡਲ ਹੋਣੀਆਂ ਚਾਹੀਦੀਆਂ ਹਨ।ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਵੱਲੋਂ ਦਿੱਤੀ ਗਈ ਸ਼ਹਾਦਤ ਕਿਸੇ ਧਰਮ ਖਿਲਾਫ ਨਹੀਂ ਸੀ ਸਗੋਂ ਉਸ ਵੇਲੇ ਦੇ ਹਕੂਮਤ ਵੱਲੋਂ ਕੀਤੇ ਜਬਰ ਜ਼ੁਲਮ ਖਿਲਾਫ ਸੀ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਇਸ ਸੱਚ ਦੀ ਲੜਾਈ ਵਿੱਚ ਪੀਰ ਬੁੱਧੂ ਸ਼ਾਹ, ਗਨੀ ਖਾਂ, ਨਬੀ ਖਾਂ, ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਜਿਹੇ ਮੁਸਲਮਾਨਾਂ ਨੇ ਵੀ ਉਸ ਵੇਲੇ ਦੀ ਹਕੂਮਤ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਖਿਲ਼ਾਫ ਆਵਾਜ਼ ਬੁਲੰਦ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੇ ਮਨੁੱਖਤਾ ਵਾਸਤੇ ਸ਼ਹੀਦੀ ਦਿੱਤੀ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਅਸੂਲਾਂ ਉੱਤੇ ਪਹਿਰਾ ਦਿੰਦਿਆਂ ਸ਼ਹਾਦਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਛੋਟੀ ਉਮਰ ਵਿੱਚ ਕੁਰਬਾਨੀ ਦੇਣ ਵਾਲੇ ਸਾਹਿਬਜ਼ਾਦਿਆਂ ਦੀ ਜੀਵਨੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਸੱਚ ਦੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਅਲਾਇੰਸ ਆਫ਼ ਸਿੱਖ ਦੇ ਪਰਮਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਪੁਰਖਿਆਂ ਦਾ ਇਤਿਹਾਸ ਭਵਿੱਖ ਦੀ ਪੀੜ੍ਹੀ ਨੂੰ ਦੱਸਣ ਦਾ ਨਿਵੇਕਲਾ ਉਪਰਾਲਾ ਕੀਤਾ। ਪ੍ਰੋਗਰਾਮ ਦਾ ਮੰਚ ਸੰਚਾਲਨ ਕਰਦਿਆਂ ਸੁਖਦੇਵ ਸਿੰਘ ਨੇ ਕਿਹਾ ਸਕੂਲੀ ਬੱਚਿਆਂ ਨੂੰ ਅਮੀਰ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਹੈ।ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੋਹਾਣਾ ਦੀਆਂ ਵਿਦਿਆਰਥਣਾਂ ਗੁਰਜੋਤ ਕੌਰ ਤੇ ਤਨੀਸ਼ਾ ਸ਼ਰਮਾ ਨੇ ਸਾਹਿਬਜ਼ਾਦਿਆਂ ਦੀ ਜੀਵਨੀ, ਸ਼ਹਾਦਤ ਬਾਰੇ ਵਿਚਾਰ ਪ੍ਰਗਟਾਏ ਅਤੇ ਕਵਿਤਾਵਾਂ ਵੀ ਸੁਣਾਈਆਂ। ਦੋਵਾਂ ਵਿਦਿਆਰਥਣਾਂ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਜੋਤ ਸਿੰਘ ਅਤੇ ਐਜੂਸੈਟ ਦੀ ਟੀਮ ਅੰਮ੍ਰਿਤਪਾਲ ਸਿੰਘ, ਵਰੁਣਦੀਪ, ਸਿਮਰਨਜੀਤ ਸਿੰਘ ਤੇ ਹਰਸ਼ ਭਿੰਡਰ ਵੀ ਹਾਜ਼ਰ ਸਨ।

 

Tags: Pargat Singh , Congress , Punjab Congress , Government of Punjab , Punjab Government , Punjab , Jeevat Kayi Hazaar , Giani Harpreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD