Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ਬੰਬ ਧਮਾਕਾ ਸ਼ਰਮਨਾਕ ਅਤੇ ਘਿਨਾਉਣੀ ਕਾਰਵਾਈ ਕਰਾਰ

ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Ludhiana Blast case, Ludhiana

5 Dariya News

5 Dariya News

5 Dariya News

ਚੰਡੀਗੜ੍ਹ , 23 Dec 2021

Last updated on: Dec 23, 2021, 00:00 IST

ਲੁਧਿਆਣਾ ਬੰਬ ਧਮਾਕੇ ਦੀ ਘਟਨਾ ਨੂੰ ਅਤਿ ਸ਼ਰਮਨਾਕ ਅਤੇ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਲਈ ਇਸ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੇ ਆਪਣੇ ਨਾਪਾਕ ਮਨਸੂਬਿਆਂ ਵਿੱਚ ਦੁਸ਼ਮਣ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ।ਇਸ ਮੰਦਭਾਗੀ ਅਤੇ ਦੁਖਦਾਈ ਘਟਨਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਉਤੇ ਕਰੜੀ ਘਾਲਣਾ ਘਾਲ ਕੇ ਬਹਾਲ ਕੀਤੀ ਗਈ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀਆਂ ਅਜਿਹੀਆਂ ਸਾਜ਼ਿਸ਼ਾਂ ਰਚਣ 'ਤੇ ਤੁਲੀਆਂ ਹੋਈਆਂ ਇਨ੍ਹਾਂ ਤਾਕਤਾਂ ਦੇ ਹੱਥਕੰਡਿਆਂ ਤੋਂ ਹਰ ਕੋਈ ਵਾਕਿਫ ਹੈ। ਉਨ੍ਹਾਂ ਕਿਹਾ, "ਸਮੇਂ ਦੀ ਲੋੜ ਹੈ ਕਿ ਸਾਰਿਆਂ ਵੱਲੋਂ ਅਜਿਹੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਵੇ।"ਇਸ ਕਾਇਰਤਾਪੂਰਨ ਅਤੇ ਅਣਮਨੁੱਖੀ ਕਾਰੇ ਦੀ ਤਹਿ ਤੱਕ ਜਾਣ ਲਈ ਪੁਲਿਸ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦੇਣ ਤਾਂ ਜੋ ਭਵਿੱਖ ਵਿੱਚ ਅਜਿਹਾ ਅਪਰਾਧ ਨਾ ਕਰੇ, ਲਈ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਅਜਿਹੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਅਤੇ ਹੁਣ ਇਸ ਮੌਕੇ ਲੁਧਿਆਣਾ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਕੋਸ਼ਿਸ਼ ਨੂੰ ਜੋੜਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਭ ਕੁਝ ਆਪਣੇ ਸਵਾਰਥ ਲਈ ਸਰਹੱਦੀ ਸੂਬੇ ਵਿੱਚ ਗੜਬੜ ਪੈਦਾ ਕਰਨ ਲਈ ਸਰਗਰਮ ਕਈ ਤਾਕਤਾਂ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਤਾਕਤਾਂ, ਜੋ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਤਰੇ ਵਿੱਚ ਪਾਉਂਦੇ ਹਨ, ਦੇ ਨਾਪਾਕ ਮਨਸੂਬਿਆਂ ਨੂੰ ਨੱਥ ਪਾਉਣ ਲਈ ਸੁਚੇਤ ਰਹਿਣਾ ਚਾਹੀਦਾ ਹੈ ।ਮੁੱਖ ਮੰਤਰੀ ਚੰਨੀ ਨੇ ਦ੍ਰਿੜ ਸੰਕਲਪ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਸਮਾਜ ਵਿਰੋਧੀ ਤਾਕਤਾਂ ਨੂੰ ਜਲਦ ਹੀ ਮੂੰਹ ਤੋੜਵਾਂ ਜਵਾਬ ਦੇਵੇਗੀ ਅਤੇ ਇਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੋਲੇ-ਭਾਲੇ ਲੋਕਾਂ ਨੂੰ ਡਰਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਨਹੀਂ ਕਰਨ ਦਿੱਤਾ ਜਾਵੇਗਾ।ਲੋਕਾਂ ਤੋਂ ਪੂਰਨ ਸਾਥ ਅਤੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਸੰਜਮ ਵਰਤਣ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਬੰਬ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਧਮਾਕੇ ਦੌਰਾਨ ਜਾਨਾਂ ਗੁਆਉਣ ਵਾਲੇ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ।

 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Ludhiana Blast case , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD