Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਲੁਧਿਆਣਾ ਬੰਬ ਧਮਾਕਾ ਮਾਮਲਾ- ਚਰਨਜੀਤ ਸਿੰਘ ਚੰਨੀ ਨੇ ਕਿਹਾ, ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਵੀ ਧਮਾਕੇ ਵਾਲੀ ਥਾਂ ਦਾ ਕੀਤਾ ਮੁਆਇਨਾ, ਜਖ਼ਮੀਆਂ ਨਾਲ ਕੀਤੀ ਮੁਲਾਕਾਤ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Ludhiana Blast case, Ludhiana, Sukhjinder Singh Randhawa, Bharat Bhushan Ashu

Web Admin

Web Admin

5 Dariya News

ਲੁਧਿਆਣਾ , 23 Dec 2021

Last updated on: Dec 23, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਮਰਦਾਨਾ ਪਖਾਨਿਆਂ ਵਿੱਚ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਸਾਰੇ 5 ਵਿਅਕਤੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਧਮਾਕੇ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਪੰਜ ਹੋਰ ਜ਼ਖਮੀ ਹਨ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮਾਮਲੇ ਦੀ ਛਾਣਬੀਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਜ਼ਖਮੀਆਂ ਦੇ ਨਾਂ ਇਸ ਤਰ੍ਹਾਂ ਹਨ: ਸੰਦੀਪ ਕੌਰ (31) ਵਾਸੀ ਰਾਏਕੋਟ (ਲੁਧਿਆਣਾ), ਸ਼ਰਨਜੀਤ ਕੌਰ (25) ਵਾਸੀ ਜਮਾਲਪੁਰ ਲੁਧਿਆਣਾ। ਦੋਵੇਂ ਸਿਵਲ ਹਸਪਤਾਲ ਲੁਧਿਆਣਾ ਵਿੱਚ ਜ਼ੇਰੇ ਇਲਾਜ ਹਨ। ਮਨੀਸ਼ ਕੁਮਾਰ (32) ਵਾਸੀ ਪੁਲਿਸ ਕਲੋਨੀ ਜਮਾਲਪੁਰ ਲੁਧਿਆਣਾ ਦਾ ਸੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ, ਕੁਲਦੀਪ ਸਿੰਘ ਮੰਡ (50) ਵਾਸੀ ਬਿੰਦਰਾਬਨ ਰੋਡ ਲੁਧਿਆਣਾ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਕ੍ਰਿਸ਼ਨ ਖੰਨਾ (75) ਵਾਸੀ ਫੇਜ਼ 1 ਦੁੱਗਰੀ ਦਾ ਵੀ ਡੀ.ਐਮ.ਸੀ. ਲੁਧਿਆਣਾ ਵਿਖ ਇਲਾਜ ਚੱਲ ਰਿਹਾ ਹੈ।ਘਟਨਾ ਦੇ ਕੁਝ ਘੰਟਿਆਂ ਬਾਅਦ, ਉਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀ.ਜੀ.ਪੀ. ਸ੍ਰੀ ਸਿਧਾਰਥ ਚਟੋਪਾਧਿਆਏ ਨੇ ਧਮਾਕੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸਾਰੇ 3 ਹਸਪਤਾਲਾਂ ਵਿੱਚ ਜ਼ਖਮੀ ਮਰੀਜ਼ਾਂ ਨਾਲ ਮੁਲਾਕਾਤ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਸਾਰੀਆਂ ਥਿਊਰੀਆਂ 'ਤੇ ਕੰਮ ਕਰ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਮ੍ਰਿਤਕ ਵਿਅਕਤੀ ਹੀ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਘਟਨਾ ਵਾਲੀ ਥਾਂ ਤੋਂ ਨਹੀਂ ਹਟਾਇਆ ਗਿਆ ਹੈ ਤਾਂ ਜੋ ਜਾਂਚ ਅਤੇ ਅਪਰਾਧ ਦੀ ਸਥਿਤੀ ਵਿਚ ਕੋਈ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਜਲਦ ਹੀ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਸ਼ੁਕਰ ਹੈ ਕਿ ਸਾਰੇ ਪੰਜ ਜ਼ਖਮੀ ਵਿਅਕਤੀ ਖਤਰੇ ਤੋਂ ਬਾਹਰ ਹਨ ਅਤੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਮੁੱਖ ਮੰਤਰੀ ਨੇ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦਾ ਵੀ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ, ਮੈਂ ਦੁਹਰਾਉਣਾ ਚਾਹੁੰਦਾ ਹਾਂ ਕਿ ਅਸੀਂ ਕਿਸੇ ਵੀ ਵਿਅਕਤੀ ਨੂੰ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ, ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਉਨ੍ਹਾਂ ਏਜੰਸੀਆਂ ਦਾ ਪਰਦਾਫਾਸ਼ ਕਰਨਗੇ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਖਰਾਬ ਕਰਨਾ ਚਾਹੁੰਦੇ ਹਨ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ 'ਚ ਸ. ਕੁਲਦੀਪ ਸਿੰਘ ਵੈਦ, ਸ੍ਰੀ ਸੰਜੇ ਤਲਵਾੜ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Ludhiana Blast case , Ludhiana , Sukhjinder Singh Randhawa , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD