Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਨਵੇ ਬਣੇ ਬੱਸ ਸਟੈਂਡ ਦਾ ਕੀਤਾ ਉਦਘਾਟਨ

ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਖਿਲਾਫ ਐੱਫ.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਮੁੱਖ ਮੰਤਰੀ ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Kuldeep Singh Vaid, Sanjay Talwar, Mullanpur Dakha, Ludhiana, Captain Sandeep Singh Sandhu, Shaheed Kartar Singh Sarabha

Web Admin

Web Admin

5 Dariya News

ਮੁੱਲਾਂਪੁਰ ਦਾਖਾ (ਲੁਧਿਆਣਾ) , 23 Dec 2021

Last updated on: Dec 23, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ  ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ?ਇਹ ਦਲੀਲ ਦਿੰਦਿਆਂ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਹਨ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਵੀ ਕਿਹਾ ਕਿ ਮਜੀਠੀਆ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਸਾਰੀਆਂ ਬੇਅਦਬੀ ਵਾਲੀਆਂ ਘਟਨਾਵਾਂ ਅਤੇ ਧਮਾਕੇ ਕਿਉਂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਅਸੀਂ ਹਾਲ ਹੀ ਵਿੱਚ ਵਾਪਰੀਆਂ ਘਿਨਾਉਣੀਆਂ ਘਟਨਾਵਾਂ ਦੀ ਜਾਂਚ ਇਸ ਪੱਖੋਂ ਵੀ ਕਰ ਰਹੇ ਹਾਂ।” ਉਹਨਾਂ ਅੱਗੇ ਕਿਹਾ ਕਿ ਸਿਰਫ ਇੱਕ ਕੇਸ ਨੇ ਮਜੀਠੀਆ ਨੂੰ ਲੁਕਣ ਲਈ ਮਜ਼ਬੂਰ ਕਰ ਦਿੱਤਾ ਹੈ ਅਤੇ ਜੇਕਰ ਅਕਾਲੀ ਆਗੂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ 'ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਨੇ ਵੱਡੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ ਅਤੇ ਨਸ਼ਾ ਤਸਕਰੀ ਅਤੇ ਬੇਅਦਬੀ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਦੇ ਨਾਮ ਨੂੰ ਗੰਦਲਾ ਕੀਤਾ ਹੈ।ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਡਰੱਗ ਮਾਮਲੇ 'ਚ ਮਜੀਠੀਆ ਤੋਂ ਮੁਆਫੀ ਮੰਗੀ ਸੀ ਜਦਕਿ ਕੇਜਰੀਵਾਲ ਨੇ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਆਗੂ 'ਤੇ ਨਸ਼ਾ ਤਸਕਰੀ ਦੇ ਦੋਸ਼ ਲਗਾ ਕੇ ਵੋਟਾਂ ਮੰਗੀਆਂ ਸਨ। ਹੁਣ ਭਗਵੰਤ ਮਾਨ ਅਤੇ ਹੋਰ 'ਆਪ' ਆਗੂਆਂ ਨੂੰ ਨਸ਼ਾ ਤਸਕਰ ਮਜੀਠੀਆ ਦਾ ਸਾਥ ਦੇਣ ਲਈ ਸੂਬੇ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨੇ ਨਸ਼ਿਆਂ ਦੇ ਕਾਰੋਬਾਰ ਦਾ ਸਰਗਨਾ ਬਣ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਿਸ ਦਾ ਨਾਮ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਬਣਾਉਣ, ਲਤਾਲਾ ਲਈ ਇੱਕ ਆਈ.ਟੀ.ਆਈ., ਸਿੱਧਵਾਂ ਬੇਟ ਵਿਖੇ ਸਰਕਾਰੀ ਡਿਗਰੀ ਕਾਲਜ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਦੇਣ ਦਾ ਐਲਾਨ ਕੀਤਾ।ਅਗਾਮੀ ਚੋਣਾਂ ਦੌਰਾਨ ਕੈਪਟਨ ਸੰਦੀਪ ਸੰਧੂ ਦਾ ਸਾਥ ਦੇਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਚੰਨੀ ਨੇ ਕਿਹਾ ਕਿ ਕੈਪਟਨ ਸੰਧੂ ਨੇ ਜ਼ਿਮਨੀ ਚੋਣ ਹਾਰਨ ਦੇ ਬਾਵਜੂਦ ਦਾਖਾ ਹਲਕੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿਰਫ ਤਿੰਨ ਮਹੀਨਿਆਂ ਵਿੱਚ ਅਜਿਹੇ ਲੋਕ ਪੱਖੀ ਫੈਸਲੇ ਲਏ ਗਏ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਹੀਂ ਲਏ ਗਏ। ਉਨਾਂ ਹਲਕੇ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨਾਂ ਇਹ ਵੀ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ  ਬੋਲਦਿਆਂ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਸਿਹਰਾ ਉਨਾਂ ਦੇ ਵਿਕਾਸ ਕੇਂਦਰਤ ਅਤੇ ਭਵਿੱਖਮੁਖੀ ਯਤਨਾਂ ਸਿਰ ਬੰਨਿਆ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਹਾਲ ਹੀ ਵਿੱਚ ਦਰਜ ਐਫ.ਆਈ.ਆਰ. ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਬਣਦੀ ਤੇ ਮਿਸਾਲੀ ਸਜਾ ਦਿੱਤੀ ਜਾਣੀ ਚਾਹੀਦੀ ਹੈ।ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸੀ ਵਰਕਰਾਂ ਨੂੰ ਚੋਣਾਂ ਦੌਰਾਨ ਇੱਕਜੁੱਟ ਹੋ ਕੇ ਸਾਹਮਣੇ ਆਉਣ ਲਈ ਕਿਹਾ। ਉਨਾਂ ਨੇ ਚੋਣਾਂ ਦੌਰਾਨ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ  ਦਲ-ਬਦਲੂਆਂ ਤੇ ਗ਼ੈਰ-ਭਰੋਸੇਯੋਗਾਂ ਲਈ ਬਾਹਰ ਦਾ ਰਸਤਾ ਦਿਖਾਉਣ ਲਈ ਮੁੱਖ ਮੰਤਰੀ ਨੂੰ ਅਪੀਲ ਵੀ ਕੀਤੀ ਅਤੇ ਲੋਕਾਂ ਨੂੰ ਦਾਖਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਸੰਦੀਪ ਦੇ ਹੱਕ ਖੜਨ ਦਾ ਸੱਦਾ ਦਿੱਤਾ।ਇਸ ਮੌਕੇ ਵਿਧਾਇਕ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੈ ਤਲਵਾੜ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਸੁਬਰਮਨੀਅਮ, ਜ਼ਿਲਾ ਕਾਂਗਰਸ (ਦਿਹਾਤੀ) ਪ੍ਰਧਾਨ ਕਿਰਨਜੀਤ ਸੋਨੀ ਗਾਲਿਬ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Kuldeep Singh Vaid , Sanjay Talwar , Mullanpur Dakha , Ludhiana , Captain Sandeep Singh Sandhu , Shaheed Kartar Singh Sarabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD