Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਨੇ ਕੀਤਾ ਸੂਬੇ ਦੇ ਹਰ ਵਰਗ ਦਾ ਸਨਮਾਨ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ 25.18 ਲੱਖ ਰੁਪਏ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਚੌਕ ਤੇ ਗੇਟ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 23 Dec 2021

Last updated on: Dec 23, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਦੁਨੀਆ ਦੇ ਕੋਨੇ-ਕੋਨੇ ਵਿਚ ਭਗਵਾਨ ਵਾਲਮੀਕਿ ਜੀ ਦੀ ਵਡਮੁੱਲੀ ਦਾਤ ਦੇ ਪ੍ਰਸਾਰ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਿਹੜੇ ਉਪਰਾਲੇ ਕੀਤੇ ਗਏ ਹਨ, ਸ਼ਾਇਦ ਇਸ ਤਰ੍ਹਾਂ ਕਿਸੀ ਵੀ ਸਰਕਾਰ ਨੇ ਨਹੀਂ ਕੀਤੇ। ਉਹ ਅੱਜ ਜਲੰਧਰ ਰੋਡ ਸਥਿਤ ਸਬਜੀ ਮੰਡੀ ਨਜਦੀਕ 25.18 ਲੱਖ ਰੁਪਏ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਚੌਕ ਤੇ ਘੰਟਾ ਘਰ ਦੇ ਨਜਦੀਕ ਭਗਵਾਨ ਵਾਲਮੀਕਿ ਜੀ ਦੇ ਨਾਮ ’ਤੇ ਗੇਟ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਰਧਾ ਨਾਲ ਇਨ੍ਹਾਂ ਦੋਵਾਂ ਕਾਰਜਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ ਹੈ, ਜੋ ਕਿ ਉਨ੍ਹਾਂ ਦੀ ਪਹਿਲ ਸੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਵਿਧਾਇਕ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਗਏ ਉਚ ਆਦਰਸ਼ਾਂ ’ਤੇ ਚੱਲਣ ਲਈ ਕਿਹਾ ਤਾਂ ਜੋ ਸਮਾਜ ਵਿਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤੈਸ਼ੀ ਪਹਿਲਕਦਮੀਆਂ ਨੂੰ ਲਾਗੂ ਕਰਦੇ ਹੋਏ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲ ਦੇ ਬਕਾਏ ਸਾਰੇ ਵਰਗਾਂ ਲਈ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਾਰੀਆਂ ਪੇਂਡੂ ਜਲ ਸਕੀਮਾਂ ਲਈ ਮੁਫ਼ਤ ਬਿਜਲੀ ਦੇ ਫੈਸਲੇ ਨੂੰ ਮਨਜ਼ੂਰੀ ਦੇ ਕੇ ਪੇਂਡੂ ਹਲਕੇ ਦੇ ਲੋਕਾਂ ਦਾ ਪਾਣੀ ਦਾ ਬਿੱਲ 166 ਰੁਪਏ ਪ੍ਰਤੀ ਮਹੀਨਾ ਤੋਂ ਘਟਾ ਕੇ ਸਿਰਫ਼ 50 ਰੁਪਏ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ 125 ਵਰਗ ਗਜ਼ ਤੋਂ ਵੱਧ ਪਲਾਟ ਵਾਲੇ ਸਮੂਹ ਵਰਗਾਂ ਦੇ ਘਰੇਲੂ ਕੁਨਕੇਸ਼ਨਾਂ ਲਈ ਪਾਣੀ ਦੇ ਇਸਤੇਮਾਲ ਦੀ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਾਰੇ ਵਰਗਾਂ ਦਾ ਇਕਸਾਰ ਵਿਕਾਸ ਕਰਨਾ ਹੈ।ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਡਿਪਟੀ ਮੇਅਰ ਰਣਜੀਤ ਚੌਧਰੀ, ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਕੌਂਸਲਰ ਮੁਕੇਸ਼ ਮੱਲ ਸਾਗਰ, ਬਲਵਿੰਦਰ ਕੌਰ, ਮਨਜੀਤ ਸਿੰਘ ਬਿੱਲੂ, ਪ੍ਰਧਾਨ ਤਰਸੇਮ ਲਾਲ ਆਦੀਆ, ਲਾਲ ਚੰਦ ਭੱਟੀ, ਵਿਨੋਦ ਕੁਮਾਰ, ਜੋਗਿੰਦਰ ਪਾਲ ਆਦੀਆ, ਰਿਸ਼ੂ ਆਦੀਆ, ਸੁਰਿੰਦਰ, ਵਿਪਨ ਗੱਬਰ, ਲੇਖ ਰਾਜ, ਮਹਿੰਦਰ ਪਾਲ ਕੈਪੀਟਲ, ਸਾਗਰ, ਦਿਲੀਪ ਕੁਮਾਰ, ਦੀਪੂ, ਯਸ਼ਪਾਲ ਆਦੀਆ, ਵਰਿੰਦਰ ਆਦੀਆ, ਮਨੁ ਪਹਿਲਵਾਨ, ਦਰਸ਼ਨ ਸਿੱਧੂ, ਰਜਤ ਆਦੀਆ, ਮਨਸਾ ਰਾਮ, ਹਰੀ ਰਾਮ ਆਦੀਆ, ਗੋਲਡੀ,ਗੋਪਾਲ, ਨਰਿੰਦਰ, ਚੰਦਰ ਸ਼ੇਖਰ, ਸਨੀ ਖੋਸਲਾ, ਕੁਸ਼ ਆਦੀਆ, ਸੋਹਨ ਲਾਲ ਆਦੀਆ, ਗੌਰਵ ਗਾਂਧੀ, ਵਰਿੰਦਰ, ਰਾਮ ਲਾਲ, ਸ਼ਾਮ ਪਾਲ, ਬੱਬੀ, ਪ੍ਰਿੰਸ ਬਾਬਾ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD