Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਤੇ ਪਰਕਾਸ਼ ਸਿੰਘ ਬਾਦਲ ਵਿਰੁੱਧ ਚੋਣ ਲੜ੍ਹਨ ਲਈ ਤਿਆਰ-ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ 'ਚ ਨਜਾਇਜ਼ ਚੱਲਦੀਆਂ ਬੱਸਾਂ ਬੰਦ ਕਰਕੇ ਸਰਕਾਰੀ ਬੱਸਾਂ ਦਾ ਮੁਨਾਫ਼ਾ ਵਧਾਇਆ-ਰਾਜਾ ਵੜਿੰਗ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਸਮਾਣਾ , 23 Dec 2021

Last updated on: Dec 23, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਟਰਾਂਸਪੋਰਟ ਮਾਫੀਏ ਦਾ ਸਫਾਇਆ ਹੋ ਗਿਆ ਹੈ, ਜਿਸ ਕਰਕੇ ਰਾਜ ਦੀਆਂ ਸਰਕਾਰੀ ਬੱਸਾਂ ਦਾ ਮੁਨਾਫ਼ਾ ਵਧਿਆ ਹੈ, ਜੋਕਿ ਕੁਝ ਦਿਨਾਂ 'ਚ ਦੋ ਕਰੋੜ ਰੁਪਏ ਤੱਕ ਪੁੱਜ ਜਾਵੇਗਾ। ਸ. ਵੜਿੰਗ, ਅੱਜ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਦੀ ਮੌਜੂਦਗੀ 'ਚ 6.11 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਦੇ ਬੱਸ ਅੱਡੇ ਦੇ ਨਵੀਨੀਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ।ਇਸ ਮੌਕੇ ਲੋਕਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਇੱਕ ਸਧਾਰਨ ਪਰਿਵਾਰ ਵਿੱਚੋਂ ਹਨ, ਉਸੇ ਤਰ੍ਹਾਂ ਉਹ ਵੀ ਇੱਕ ਸਧਾਰਨ ਪਰਿਵਾਰ ਵਿੱਚੋਂ ਹਨ ਤੇ ਉਨ੍ਹਾਂ ਨੇ ਪਹਿਲਾਂ ਬਾਦਲਾਂ ਵਿਰੁੱਧ ਚੋਣ ਲੜੀ ਅਤੇ ਹੁਣ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਹੁਕਮ ਕਰੇਗੀ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਚੋਣ ਲੜ੍ਹਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਤਾਂ ਇਸ ਵਾਰ ਲੰਬੀ ਤੋਂ ਚੋਣ ਲੜਨ ਲਈ ਤਿਆਰ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਚੋਣ ਲੜਨ ਦੀ ਵੀ ਹੈ।ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸਾਢੇ ਚਾਰ ਸਾਲ ਭਾਜਪਾ ਤੇ ਬਾਦਲਾਂ ਨਾਲ ਮਿਲਿਆ ਰਿਹਾ ਤੇ ਇਸੇ ਗੁਪਤ ਸਮਝੌਤੇ ਕਰਕੇ ਬਰਗਾੜੀ ਕਾਂਡ ਤੇ ਬੇਅਦਬੀ ਦੇ ਦੋਸ਼ੀਆਂ ਸਮੇਤ ਨਸ਼ਿਆਂ ਦੇ ਸੌਦਾਗਰਾਂ ਵਿਰੁਧ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਜੇਕਰ ਉਨ੍ਹਾਂ ਨੇ ਬਾਦਲਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ਨੂੰ ਫੜਕੇ ਅੰਦਰ ਕੀਤਾ ਹੈ ਤਾਂ ਹੀ ਉਹ ਉਨ੍ਹਾਂ ਨੂੰ ਧਮਕੀਆ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਦੇਸ਼ ਭਗਤਾਂ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਣਾ ਲੈਂਦੇ ਹਨ ਤੇ ਕਿਸੇ ਨੂੰ ਪੰਜਾਬ ਦੇ ਖ਼ਜ਼ਾਨੇ ਨੂੰ ਚੂਨਾ ਨਹੀਂ ਲਾਉਣ ਦੇਣਗੇ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੇਵਲ ਢਾਈ ਮਹੀਨਿਆਂ ਦੇ ਥੋੜੇ ਸਮੇਂ ਅੰਦਰ ਅਜਿਹੇ ਇਤਿਹਾਸਕ ਫੈਸਲੇ ਕੀਤੇ ਹਨ, ਜਿਸ ਦਾ ਲਾਭ ਹਰ ਵਰਗ ਨੂੰ ਪੁੱਜਾ ਹੈ। ਸ. ਵੜਿੰਗ ਨੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੂੰ ਇੱਕ ਸ਼ਰੀਫ਼ ਤੇ ਇਮਾਨਦਾਰ ਸਿਆਸਤਦਾਨ ਦੱਸਦਿਆਂ ਉਨ੍ਹਾਂ ਦੇ ਪਿਤਾ ਚੇਅਰਮੈਨ ਸ. ਲਾਲ ਸਿੰਘ ਦਾ ਆਪਣੀ ਸਫ਼ਲਤਾ ਲਈ ਮਦਦਗਾਰ ਬਣਨ ਲਈ ਧੰਨਵਾਦ ਵੀ ਕੀਤਾ।ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਵਾਗਤ ਕਰਨ ਦੇ ਨਾਲ-ਨਾਲ ਸਮਾਣਾ 'ਚ ਬੱਸ ਅੱਡੇ ਦੇ ਨਵੀਨੀਕਰਨ ਲਈ ਪ੍ਰਾਜੈਕਟ ਮਨਜੂਰ ਕਰਨ ਤੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੇ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਜਿਸ ਕਰਕੇ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਬਣੇਗੀ।ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਪ੍ਰਦੁਮਨ ਸਿੰਘ ਵਿਰਕ, ਰਤਨ ਸਿੰਘ ਚੀਮਾ, ਸ਼ਿਵ ਘੱਗਾ, ਪ੍ਰਦੀਪ ਸ਼ਰਮਾ, ਹੀਰਾ ਲਾਲ ਜੈਨ, ਸ਼ੰਕਰ ਜਿੰਦਲ, ਨਵੇਂ ਬਣੇ ਬਲਾਕ ਪ੍ਰਧਾਨ ਜੀਵਨ ਗਰਗ, ਡਾ. ਰਜਿੰਦਰ ਸਿੰਘ ਮੂੰਡਖੇੜਾ, ਅਸ਼ਵਨੀ ਸਿੰਗਲਾ, ਲਖਵਿੰਦਰ ਸਿੰਘ ਲੱਖਾ, ਹਰਬੰਸ ਸਿੰਘ ਦਦਹੇੜਾ, ਅਵਿਨਾਸ਼ ਡਾਂਗ, ਸੁਖਬੀਰ ਲਹੌਰੀਆ, ਸੁਨੀਲ ਬੱਬਰ, ਸੰਦੀਪ ਲੂੰਬਾ, ਡਾ. ਸਤਪਾਲ ਜੌਹਰੀ, ਯੂਥ ਪ੍ਰਧਾਨ ਮੰਨੂ ਸ਼ਰਮਾ, ਸੇਵਾ ਸਿੰਘ, ਰਜਿੰਦਰ ਕੁਮਾਰ ਬੱਲੀ, ਰਕੇਸ਼ ਜਿੰਦਲ, ਅਰਜਨ ਸਿੰਘ ਭਿੰਡਰ, ਯਾਦਵਿੰਦਰ ਧਨੌਰੀ ਸਮੇਤ ਸਮੁੱਚੇ ਕੌਂਸਲਰ ਅਤੇ ਹੋਰ ਪਤਵੰਤੇ ਵੱਡੀ ਗਿਣਤੀ 'ਚ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD