Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਦੌੜ ਬੱਸ ਸਟੈਂਡ ਦੇ 2.16 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕੀਕਰਨ ਦੀ ਕੀਤੀ ਸ਼ੁਰੂਆਤ

ਛੇ ਮਹੀਨਿਆਂ ਦੇ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਕੰਮ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਭਦੌੜ (ਬਰਨਾਲਾ) , 23 Dec 2021

Last updated on: Dec 23, 2021, 00:00 IST

ਭਦੌੜ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ 2.16 ਕਰੋੜ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੇ ਆਧੁਨਿਕੀਕਰਨ ਦਾ ਨੀਂਹ ਪੱਥਰ ਰੱਖਿਆ।ਭਦੌੜ ਦੇ ਬੱਸ ਸਟੈਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਹੁਣ ਭਦੌੜ ਦੇ ਲੋਕਾਂ ਨੂੰ ਬੱਸ ਸਟੈਂਡ ਵਿਖੇ ਬੇਹਤਰੀਨ ਬੁਨਿਆਦੀ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਦਾ ਕੰਮ 6 ਮਹੀਨਿਆਂ ਦੇ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ।ਬੱਸ ਸਟੈਂਡ ਤੋਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਆਉਣ-ਜਾਣ ਲਈ 90 ਬੱਸਾਂ ਦੀ ਆਵਾਜਾਈ ਹੋਵੇਗੀ। ਬੱਸ ਸਟੈਂਡ ਦੇ ਆਧੁਨਿਕੀਕਰਨ ਵਿੱਚ ਯਾਤਰੀਆਂ ਲਈ ਪੰਜ ਨਵੇਂ ਕਾਊਂਟਰ, ਪੁੱਛਗਿੱਛ ਕੇਂਦਰ, ਕੰਟੀਨ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਵਿੱਚ ਯਾਤਰੀਆਂ ਦੇ ਦਾਖਲੇ ਨੂੰ ਸੁਚਾਰੂ ਬਣਾਉਣ ਲਈ ਸਹੂਲਤਾਂ ਦਿੱਤੀਆਂ ਜਾਣਗੀਆਂ। ਬੱਸ ਸਟੈਂਡ ਦਾ ਨਾਂ ਸਰਦਾਰ ਗੁਰਦੇਵ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਨੇ ਕਈ ਸਾਲ ਪਹਿਲਾਂ ਇਸ ਬੱਸ ਅੱਡੇ ਲਈ ਜ਼ਮੀਨ ਦਾਨ ਕੀਤੀ ਸੀ।

ਉਨ੍ਹਾਂ ਬਲਾਕ ਸਹਿਣਾ ਦੇ ਪਿੰਡ ਨੈਣੇਵਾਲ ਦੇ ਸਰਪੰਚ ਹਰਪ੍ਰੀਤ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਨੇ ਸਰਵਉੱਤਮ ਸਮਾਰਟ ਸਕੂਲ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਹੋਰ ਨੌਜਵਾਨ ਲੀਡਰਸ਼ਿਪ ਨੂੰ ਕਿਹਾ ਕਿ ਉਹ ਹਰਪ੍ਰੀਤ ਸਿੰਘ ਦੀ ਤਰ੍ਹਾਂ ਆਪਣੇ ਪਿੰਡਾਂ ਚ ਵੀ ਚੰਗੇ ਕੰਮ ਕਰਨ ਤਾਂ ਜੋ ਸੂਬੇ ਦਾ ਬਿਹਤਰੀਨ ਵਿਕਾਸ ਕੀਤਾ ਜਾ ਸਕੇ।ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਨੂੰ ਹੁਣ ਪਾਰਦਰਸ਼ੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਕਾਰਨ ਸੂਬੇ ਵਿੱਚ ਪੀ.ਆਰ.ਟੀ.ਸੀ. ਅਤੇ ਪਨਬਸ ਦੀ ਆਮਦਨ 1.28 ਕਰੋੜ ਰੁਪਏ ਪ੍ਰਤੀ ਦਿਨ ਹੋ ਗਈ ਹੈ। ਰਾਜ ਦਾ ਟਰਾਂਸਪੋਰਟ ਵਿਭਾਗ ਜਲਦੀ ਹੀ ਬੱਸਾਂ ਦਾ ਨਵਾਂ ਫਲੀਟ ਜੋੜਨ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਲਈ ਬਿਹਤਰ ਟਰਾਂਸਪੋਰਟ ਸਹੂਲਤਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਮਿਲਣਗੇ । ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡਿਆਂ ਤੱਕ ਸਰਕਾਰੀ ਬੱਸਾਂ ਚਲਾਉਣ ਸਬੰਧੀ ਵੀ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ, ਸਾਬਕਾ ਵਿਧਾਇਕ ਸ੍ਰੀਮਤੀ ਸੁਰਿੰਦਰ ਕੌਰ ਵਾਲੀਆ, ਐਸ.ਐਸ.ਪੀ ਸ੍ਰੀਮਤੀ ਅਲਕਾ ਮੀਨਾ, ਏ.ਡੀ.ਸੀ.(ਜੀ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸ.ਪੀ ਸ੍ਰੀ ਕੁਲਦੀਪ ਸਿੰਘ ਸੋਹੀ, ਈ.ਓ ਸ੍ਰੀ ਮੋਹਿਤ ਸ਼ਰਮਾ ਆਦਿ ਹਾਜ਼ਰ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD