Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਰਨਜੀਤ ਸਿੰਘ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ

ਖੇਤੀਬਾੜੀ ਵਿਕਾਸ ਬੈਂਕ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੀ ਖੇਤੀ ਕਰਜਾ ਮੁਆਫੀ ਦੇ ਦਾਇਰੇ ਹੇਠ ਲਿਆਉਣ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Cabinet Decision Punjab, Randeep Singh Nabha, Vijay Inder Singla, Aruna Chaudary

Web Admin

Web Admin

5 Dariya News

ਚੰਡੀਗੜ੍ਹ , 23 Dec 2021

Last updated on: Dec 23, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ 5.63 ਲੱਖ ਕਿਸਾਨਾਂ ਦੇ 4610 ਕਰੋੜ ਰੁਪਏ ਦੇ ਕਰਜੇ ਮੁਆਫ ਕਰ ਚੁੱਕੀ ਹੈ। ਇਨਾਂ ਵਿੱਚੋਂ 1.34 ਲੱਖ ਛੋਟੇ ਕਿਸਾਨਾਂ ਨੂੰ 980 ਕਰੋੜ ਰੁਪਏ ਦੀ ਰਾਹਤ ਮਿਲੀ ਹੈ ਜਦਕਿ 4.29 ਲੱਖ ਸੀਮਾਂਤ ਕਿਸਾਨਾਂ ਨੂੰ 3630 ਕਰੋੜ ਰੁਪਏ ਦੀ ਕਰਜਾ ਮੁਆਫੀ ਦਾ ਲਾਭ ਮਿਲਿਆ ਹੈ।ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਯਾਦ ਵਿਚ ਅਤੇ ਇਸ ਦੌਰਾਨ ਕਿਸਾਨਾਂ ਦੇ ਲਾਮਿਸਾਲ ਯੋਗਦਾਨ ਸਦਕਾ ਮੁੱਖ ਮੰਤਰੀ ਨੇ 5 ਏਕੜ ਜਮੀਨ ਵਿੱਚ ਅਤਿ-ਆਧੁਨਿਕ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ। ਇਸ ਸਬੰਧ ਵਿੱਚ ਪ੍ਰਸਤਾਵ ਪੇਸ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅਤੇ ਉਨਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਇਹ ਸਮਾਰਕ ਕੇਂਦਰ ਸਰਕਾਰ ਤੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲੜੀ ਗਈ ਅਣਥੱਕ ਲੜਾਈ ਨੂੰ ਦਰਸਾਉਣ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇਸ ਲਈ ਵੀ ਮਹੱਤਵਪੂਰਨ ਹੋਵੇਗੀ ਕਿਉਂ ਜੋ ਇਹ ਲੋਕਤੰਤਰ ਦੀ ਸਰਵਉੱਚਤਾ ਅਤੇ ਕਿਸਾਨ ਅੰਦੋਲਨ ਦੇ ਸਾਂਤਮਈ ਵਿਹਾਰ ਨੂੰ ਦਰਸਾਏਗੀ। 

ਉਨਾਂ ਨੇ ਕਿਸਾਨਾਂ ਦੀ ਅਦੁੱਤੀ ਭਾਵਨਾ ਅਤੇ ਸਾਂਤਮਈ ਅੰਦੋਲਨ ਨੂੰ ਪ੍ਰਦਰਸਤਿ ਕਰਨ ਲਈ ਆਲਾ ਦਰਜੇ ਦੀ ਯਾਦਗਾਰ ਬਣਾਉਣ ਲਈ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਜਿਸ ਨੂੰ ਪਹਿਲਾਂ ਲੈਂਡ ਮਾਰਗੇਜ ਬੈਂਕ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਦੇ 2 ਲੱਖ ਰੁਪਏ ਤੱਕ ਦੇ ਕਰਜਦਾਰ 5 ਏਕੜ ਤੱਕ ਦੀ ਜਮੀਨ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੀ ਕਰਜਾ ਮੁਆਫੀ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ।ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੋਰ ਵੱਡੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਅੰਦਰ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸਨ ਕਰ ਰਹੇ ਕਿਸਾਨਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ ਨੂੰ 31 ਦਸੰਬਰ, 2021 ਤੱਕ ਰੱਦ ਕਰਨ ਦਾ ਐਲਾਨ ਕੀਤਾ। ਉਨਾਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਲਈ ਡੀਜੀਪੀ ਨੂੰ ਤੁਰੰਤ ਨਿਰਦੇਸ ਦਿੱਤੇ ਤਾਂ ਜੋ ਰਾਜ ਭਰ ਵਿੱਚ ਕਿਸਾਨ ਅੰਦੋਲਨ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਖ-ਵੱਖ ਕਿਸਾਨਾਂ ਵਿਰੁੱਧ ਦਰਜ ਸਾਰੀਆਂ ਮਾਮਲੇ ਰੱਦ ਕੀਤਾ ਜਾ ਸਕਣ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ 17 ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੀ ਸੌਂਪੇ।ਇਸ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ ਸਿਨਹਾ ਅਤੇ ਡੀ.ਜੀ.ਪੀ. ਐਸ.ਚਟੋਪਾਧਿਆਏ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Cabinet Decision Punjab , Randeep Singh Nabha , Vijay Inder Singla , Aruna Chaudary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD