Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਸ਼ਾਂਤੀ ਜਾਂ ਫਿਰਕੂ ਸਦਭਾਵਨਾ ਭੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ : ਸਿਧਾਰਥ ਚਟੋਪਾਧਿਆਏ

ਸਾਰੇ ਪੁਲਿਸ ਕਮਿਸ਼ਨਰ/ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਸਖ਼ਤ ਚੌਕਸੀ ਰੱਖਣ ਦੇ ਵੀ ਦਿੱਤੇ ਨਿਰਦੇਸ਼

Siddharth Chattopadhyaya, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ , 24 Dec 2021

Last updated on: Dec 24, 2021, 00:00 IST

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਰੋਕਥਾਮ, ਸਾਵਧਾਨੀ ਅਤੇ ਸੰਚਾਲਨ ਸੁਰੱਖਿਆ ਉਪਾਅ ਹੋਰ ਸਰਗਰਮੀ ਨਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ ਢੋਕੇ, ਏਡੀਜੀਪੀ ਐਸਟੀਐਫ ਹਰਪ੍ਰੀਤ ਸਿੰਘ ਸਿੱਧੂ, ਏ.ਡੀ.ਜੀ.ਪੀ ਇੰਟੈਲੀਜੈਂਸ ਏ.ਐਸ. ਰਾਏ, ਏ.ਡੀ.ਜੀ.ਪੀ. ਚੋਣਾਂ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਅਤੇ ਏਡੀਜੀਪੀ ਲਾਅ ਐਂਡ ਆਰਡਰ ਡਾ: ਨਰੇਸ਼ ਅਰੋੜਾ ਨੇ ਸੂਬੇ ਵਿੱਚ ਅਪਰਾਧ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉੱਚ ਪੱਧਰੀ ਵਰਚੁਅਲ ਮੀਟਿੰਗ ਕੀਤੀ। ਇਹ ਮੀਟਿੰਗ ਹਾਲ ਹੀ ਵਿੱਚ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਕੀਤੀ ਗਈ ।ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੀਪੀਜ/ਐਸਐਸਪੀਜ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ ਅਤੇ ਉਚਿਤ ਅਪਰਾਧਿਕ ਕੇਸ ਤੁਰੰਤ ਦਰਜ ਕੀਤੇ ਜਾਣ। ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣ ਅਤੇ ਨਾਕਿਆਂ ‘ਤੇ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਾਲ-ਨਾਲ ਬਜ਼ਾਰਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨ ਸਮੇਤ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਦਿਨ-ਰਾਤ ਪੁਲਿਸ ਗਸ਼ਤ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਇਹ ਵੀ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਖਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਨੂੰ ਕੋਈ ਅਸੁਵਿਧਾ ਨਹੀਂ ਹੋਣੀ ਚਾਹੀਦੀ। 

ਉਨਾਂ ਪੁਲਿਸ ਅਧਿਕਾਰੀਆਂ ਨੂੰ ਆਪਣੇ ਸਬੰਧਤ ਜਿਲਿਆਂ ਵਿੱਚ ਪੁਲਿਸ ਕੰਟਰੋਲ ਰੂਮ ਅਤੇ ਮੋਬਾਈਲ ਗਸ਼ਤ ਨੂੰ ਸਰਗਰਮ ਕਰਨ ਦੇ ਵੀ ਨਿਰਦੇਸ ਦਿੱਤੇ। ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਸਖਤ ਹਦਾਇਤਾਂ ਵੀ ਦਿੱਤੀਆਂ ਕਿ ਡੀਜੀਪੀ ਜਾਂ ਏਡੀਜੀਪੀ ਸੁਰੱਖਿਆ ਦੇ ਉਚਿਤ ਆਦੇਸ਼ਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਅਣਅਧਿਕਾਰਤ ਸੁਰੱਖਿਆ ਨਾ ਦਿੱਤੀ ਜਾਵੇ। ਜੇਕਰ ਪਹਿਲਾਂ ਹੀ ਅਜਿਹਾ ਕੀਤਾ ਗਿਆ ਹੈ ਤਾਂ ਇੱਕ ਦਿਨ ਦੇ ਅੰਦਰ ਸੁਰੱਖਿਆ ਵਾਪਸ ਲਈ ਜਾਵੇ। ਉਨਾਂ ਪੁਲਿਸ ਅਧਿਕਾਰੀਆਂ ਨੂੰ ਪੁਲਿਸ-ਅਪਰਾਧਿਕ ਗਠਜੋੜ ਵਿੱਚ ਸ਼ਾਮਲ ਪਾਏ ਜਾਣ ‘ਤੇ ਉਨਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੀਪੀਜ/ਐਸਐਸਪੀਜ ਨੂੰ ਵੀ ਹਦਾਇਤ ਕੀਤੀ ਕਿ ਉਹ ਨਸ਼ਾ ਤਸਕਰਾਂ/ਸਪਲਾਇਰਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਣ ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਜਾ ਸਕੇ। ਉਨਾਂ ਨੇ ਹਰੇਕ ਪੁਲਿਸ ਅਧਿਕਾਰੀ/ਕਰਮਚਾਰੀ ਨੂੰ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਦੀ ਸ਼ਨਾਖਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਅਤੇ ਉਨਾਂ ਦੇ ਸਬੰਧਤ ਜਿਲਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਨਾਲ ਤਾਲਮੇਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਪੰਜਾਬ ਵਿਧਾਨ ਸਭਾ ਚੋਣਾਂ-2022 ਨੇੜੇ ਹੋਣ ਕਰਕੇ, ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨਾਕਿਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਉਨਾਂ ਦੇ ਸਬੰਧਤ ਖੇਤਰਾਂ ਵਿੱਚ ਸਰਗਰਮ ਅਪਰਾਧੀ ਅਨਸਰਾਂ ਦੀ ਪਛਾਣ ਕਰਕੇ ਉਨਾਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਕਿਹਾ। ਉਨਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਬਰ-ਜਨਾਅ, ਪੈਰੋਲ ਜੰਪਰ, ਪੀ.ਓਜ ਅਤੇ ਫਿਰੌਤੀ, ਹਥਿਆਰਾਂ ਅਤੇ ਅਸਲਾ ਰੱਖਣ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਲਈ ਵੱਧ ਤੋਂ ਵੱਧ ਛਾਪੇਮਾਰੀ ਕੀਤੀ ਜਾਵੇ।    

 

Tags: Siddharth Chattopadhyaya , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD