Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਮੁਕੇਰੀਆਂ ਵਿਖੇ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਮੁਕੇਰੀਆਂ/ਹੁਸ਼ਿਆਰਪੁਰ , 24 Dec 2021

ਸਿਵਲ ਹਸਪਤਾਲ ਮੁਕੇਰੀਆਂ ਵਿਖੇ ਅੱਜ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ‌। ਇਸ ਮੌਕੇ ਵਿਧਾਇਕ ਇੰਦੂ ਬਾਲਾ, ਐਸ.ਡੀ.ਐਮ ਨਵਨੀਤ ਕੌਰ ਬੱਲ ,ਸਿਵਲ ਸਰਜਨ ਡਾ.ਪਰਮਿੰਦਰ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਸਰਕਾਰੀ ਹਸਪਤਾਲ ਵਿਖੇ ਐਮਰਜੈਂਸੀ/ਟਰੌਮਾ ਵਾਰਡ ਬਣਾਇਆ ਜਾ ਰਿਹਾ ਹੈ, ਜੋ ਕਿ ਨੈਸ਼ਨਲ ਹਾਈਵੇਅ 'ਤੇ ਸਥਿਤ ਹੋਣ ਕਾਰਨ ਹਰ ਤਰ੍ਹਾਂ ਦੀ ਸਹੂਲਤ ਵਿਸ਼ੇਸ਼ ਤੌਰ 'ਤੇ ਦੁਰਘਟਨਾ ਦੀ ਸਥਿਤੀ ਵਿਚ ਫਾਇਦੇਮੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਥੇ ਮਾਈਨਰ ਅਪਰੇਸ਼ਨ ਥੀਏਟਰ, ਨਰਸਿੰਗ ਸਟੇਸ਼ਨ ਅਤੇ ਹੋਰ ਐਮਰਜੈਂਸੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਵਾਰਡ ਦੀਆਂ ਸਹੂਲਤਾਂ ਵੀ ਬਿਨਾਂ ਕਿਸੇ ਖ਼ਰਚੇ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇੱਥੇ 16 ਮਹਿਲਾ ਅਤੇ ਪੁਰਸ਼ ਬੈੱਡਜ਼ ਦੀ ਮੁਫਤ ਸਹੂਲਤ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਇਸ ਹਸਪਤਾਲ ਦੀ ਪੁਰਾਣੀ ਇਮਾਰਤ  ਨੂੰ ਰੈਨੋਵੇਟ ਕੀਤਾ ਜਾਵੇਗਾ, ਜਿਸ 'ਤੇ ਇੱਕ ਕਰੋੜ 9 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਆਕਸੀਜਨ ਪਲਾਂਟ ਅਤੇ ਡਾਇਲਸਿਸ ਦੀ ਸੁਵਿਧਾ ਬਹੁਤ ਜਲਦ ਪ੍ਰਦਾਨ ਕਰ ਦਿੱਤੀ ਜਾਵੇਗੀ। ਇਸ ਮੌਕੇ ਐਸ.ਐਮ.ਓ. ਡਾ.ਜੀ.ਪੀ. ਸਿੰਘ, ਡਾ. ਹਰਜੀਤ ਸਿੰਘ, ਡਾ. ਦਵਿੰਦਰ ਪੁਰੀ, ਡਾ.  ਅਵਨੀਸ਼ ਕੁਮਾਰ, ਡਾ.ਅਸ਼ਵਨੀ ਗੌਤਮ, ਡਾ. ਨੀਲਮ, ਡਾ. ਬਰਜੇਸ਼ ਸੈਣੀ, ਡਾ. ਸੁਖਦੇਵ ਰਾਜ, ਡਾ. ਅਜੈ ਪਾਲ ਕੰਵਰ, ਡਾ. ਨਰਿੰਦਰਪਾਲ, ਡਾ. ਸਤਬੀਰ ਸਿੰਘ, ਐਡਵੋਕੇਟ ਸਭਿਆ ਸਾਂਚੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD