Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਜਰੀਵਾਲ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਭਾਈਵਾਲ : ਅਮਰਿੰਦਰ ਸਿੰਘ ਰਾਜਾ ਵੜਿੰਗ

ਟਰਾਂਸਪੋਰਟ ਮੰਤਰੀ ਨੇ ਕੇਜਰੀਵਾਲ ਨੂੰ ਦਿੱਲੀ ਵਿੱਚ ਔਰਬਿਟ ਨੂੰ ਇਜਾਜ਼ਤ ਦੇਣ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਰੋਕਣ ਲਈ ਬਾਦਲਾਂ ਨਾਲ ਕੀਤੇ ਸੌਦੇ ’ਤੇ ਸਥਿਤੀ ਸਪੱਸ਼ਟ ਕਰਨ ਲਈ ਵੰਗਾਰਿਆ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ , 24 Dec 2021

Last updated on: Dec 24, 2021, 00:00 IST

ਦਿੱਲੀ ਵਿੱਚ ਕਈ ਸਾਲਾਂ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸਰਵਿਸ ਨੂੰ ਚਲਾਉਣ ਲਈ ਵੱਖ-ਵੱਖ ਸਮਿਆਂ ’ਤੇ ਲਿਖੇ ਕਈ ਪੱਤਰਾਂ ਦਾ ਜਾਣਬੁੱਝ ਕੇ ਜਵਾਬ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਾਇਆ। ਧਰਨੇ ਦੀ ਅਗਵਾਈ ਕਰਦਿਆਂ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਵੰਗਾਰਿਆ ਕਿ ਉਹ ਔਰਬਿਟ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਲਈ ਬਾਦਲਾਂ ਨਾਲ ਕੀਤੀ ਗੰਢਤੁੱਪ ਅਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।ਰਾਜਾ ਵੜਿੰਗ ਨੇ ਕੇਜਰੀਵਾਲ ’ਤੇ ਵਰਦਿਆਂ ਉਸ ਨੂੰ ਆਦਤ ਤੋਂ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਣ ਤੇ ਉਨਾਂ ਨੂੰ ਸਿਰਫ਼ ਆਈ.ਐਸ.ਬੀ.ਟੀ. ਤੱਕ ਮਹਿਦੂਦ ਕਰਨ ਅਤੇ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਹਰ ਤਰਾਂ ਦੀ ਇਜਾਜ਼ਤ ਦੇ ਕੇ ਜਿਥੇ ਕੇਜਰੀਵਾਲ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ ਹੈ, ਉਥੇ ਉਸ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ ਜਿਸ ਵਿੱਚ ਉਸ ਨੇ ਪੰਜਾਬ ’ਚ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ।ਦਿੱਲੀ ਵਿਖੇ ਮੁੱਖ ਮੰਤਰੀ ਕੇਜਰੀਵਾਲ ਦੇ ਨਿਵਾਸ ਦੇ ਬਾਹਰ ਸਵੇਰ ਵੇਲੇ ਪਹੁੰਚੇ ਰਾਜਾ ਵੜਿੰਗ ਨੇ ਇਸ ਨਾਜ਼ੁਕ ਮੁੱਦੇ ’ਤੇ ਗੱਲ ਕਰਦਿਆਂ ਕਿਹਾ, “ਕੇਜਰੀਵਾਲ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਹਿੱਸਾ ਹੈ।’’ ਉਨਾਂ ਕਿਹਾ ਕਿ ਇਹ ਪਤਾ ਲੱਗਣ ’ਤੇ ਕਿ ਮੈਂ ਇੱਥੇ ਆ ਰਿਹਾ ਹਾਂ, ਕੇਜਰੀਵਾਲ ਸੁਵਖਤੇ ਹੀ ਭੱਜ ਨਿਕਲਿਆ ਜਦਕਿ ਉਸ ਦਾ ਸਟਾਫ਼ ਉਸ ਦੀ ਮੌਜੂਦਗੀ ਬਾਰੇ ਝੂਠ ਬੋਲਦਾ ਰਿਹਾ। 

ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਜਾਣ ਤੋਂ ਪਹਿਲਾਂ ਉਨਾਂ ਨੂੰ ਜ਼ਰੂਰ ਮਿਲਣਗੇ, ਜਿਥੇ ਜਾ ਕੇ ਉਹ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਲਈ ਕਈ ਨਵੀਆਂ ‘ਗਾਰੰਟੀਆਂ’ ਪੇਸ਼ ਕਰਨਗੇ।ਵੜਿੰਗ ਨੇ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ 7 ਅਕਤੂਬਰ, 2021 ਨੂੰ ਕੇਜਰੀਵਾਲ ਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਵਿਭਾਗ ਦੇ ਬੁਲਾਰੇ ਮੁਤਾਬਕ ਇਹ ਪੱਤਰ ਪਿਛਲੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ 29-11-2019, 16-3-2020 ਅਤੇ 24-2-2021 ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ ’ਤੇ ਲਿਖੇ ਤਿੰਨ ਪੱਤਰਾਂ ਦੀ ਲਗਾਤਾਰਤਾ ਵਿੱਚ ਸੀ।ਬੁਲਾਰੇ ਨੇ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਸੀ।ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD