Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਲੁਧਿਆਣਾ ਕਚਿਹਰੀ ਧਮਾਕਾ ਮਾਮਲੇ ਦੀ ਕੇਂਦਰ ਤੇ ਸੂਬਾ ਸਰਕਾਰ ਸਾਂਝੇ ਤੌਰ 'ਤੇ ਕਰ ਰਹੇ ਹਨ ਜਾਂਚ : ਕਿਰਨ ਰਿਜਿਜੂ

ਧਮਾਕੇ ਵਾਲੀ ਥਾਂ ਦਾ ਕੀਤਾ ਦੌਰਾ, ਹਸਪਤਾਲ ਜਾ ਕੇ ਜ਼ਖਮੀਆਂ ਦੀ ਲਈ ਸਾਰ ਤੇ ਵਕੀਲਾਂ ਨਾਲ ਵੀ ਕੀਤੀ ਗੱਲਬਾਤ

Kiren Rijiju, BJP, Bharatiya Janata Party, Union Minister of Law and Justice, Som Parkash, Vijay Sampla, Bharatiya Janata Party, BJP, Chairman National Commission for Scheduled Castes, NCSC, National Commission for Scheduled Castes

Web Admin

Web Admin

5 Dariya News

ਲੁਧਿਆਣਾ , 24 Dec 2021

Last updated on: Dec 24, 2021, 00:00 IST

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ੍ਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਕੱਲ੍ਹ ਦੁਪਹਿਰ 12:22 ਵਜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਸਾਂਝੇ ਤੌਰ 'ਤੇ ਜਾਂਚ ਕਰ ਰਹੀ ਹੈ।ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਸ੍ਰੀ ਕਿਰਨ ਰਿਜਿਜੂ ਨੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਸਮੁੱਚੀ ਘਟਨਾ ਦੀ ਜਾਣਕਾਰੀ ਲਈ।ਬਾਅਦ ਵਿੱਚ ਉਨ੍ਹਾਂ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਅਤੇ ਹੋਰ ਜੱਜਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਵਕੀਲਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀ ਫੀਡਬੈਕ ਲਈ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਦੇ ਨਾਲ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਅਤੇ ਅਨੁਸੂਚਿਤ ਜਾਤੀ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।ਅੱਜ ਸਥਾਨਕ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕਿਰਨ ਰਿਜਿਜੂ ਨੇ ਕਿਹਾ ਕਿ ਕੇਂਦਰ ਸਰਕਾਰ ਲੁਧਿਆਣਾ ਕਚਹਿਰੀ ਬੰਬ ਧਮਾਕਾ ਕੇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਸ ਪ੍ਰਤੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਨਿੱਜੀ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਅਤੇ ਪੇਸ਼ੇਵਰ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰ ਲਈ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਚੱਲ ਰਹੀ ਜਾਂਚ ਦੇ ਤਕਨੀਕੀ ਵੇਰਵਿਆਂ ਵਿੱਚ ਨਹੀਂ ਜਾਣਗੇ, ਜੋ ਕਿ ਸਾਰੀਆਂ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਹੈ, ਪਰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਸ ਕੇਸ ਨੂੰ ਸੁਲਝਾ ਲੈਣਗੇ। ਉਨ੍ਹਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਇਸ ਮੰਦਭਾਗੀ ਘਟਨਾ ਤੋਂ ਬਾਅਦ ਵੀ ਅਦਾਲਤ ਦੇ ਕੰਮ ਵਿੱਚ ਵਿਘਨ ਨਹੀਂ ਪੈਣ ਦਿੱਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਲੁਧਿਆਣਾ ਵਾਸੀਆਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਇਹ ਵਿਸ਼ਵਾਸ ਜਗਾਉਣਾ ਹੈ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਮਿਲ ਕੇ ਕੰਮ ਕਰਨਗੇ।ਜਿਕਰਯੋਗ ਹੈ ਕਿ ਕੱਲ੍ਹ (23 ਦਸੰਬਰ, 2021) ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਇੱਕ ਮਰਦਾਨਾ ਪਖਾਨਿਆਂ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗੲ ਸਨ.ਜ਼ਖਮੀਆਂ ਦੇ ਨਾਂ ਇਸ ਤਰ੍ਹਾਂ ਹਨ: ਸੰਦੀਪ ਕੌਰ (31) ਵਾਸੀ ਰਾਏਕੋਟ (ਲੁਧਿਆਣਾ), ਸ਼ਰਨਜੀਤ ਕੌਰ (25) ਵਾਸੀ ਜਮਾਲਪੁਰ ਲੁਧਿਆਣਾ। ਦੋਵੇਂ ਸਿਵਲ ਹਸਪਤਾਲ ਲੁਧਿਆਣਾ ਵਿੱਚ ਜ਼ੇਰੇ ਇਲਾਜ ਹਨ। ਮਨੀਸ਼ ਕੁਮਾਰ (32) ਵਾਸੀ ਪੁਲਿਸ ਕਲੋਨੀ ਜਮਾਲਪੁਰ ਲੁਧਿਆਣਾ ਦਾ ਸੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ, ਕੁਲਦੀਪ ਸਿੰਘ ਮੰਡ (50) ਵਾਸੀ ਬਿੰਦਰਾਬਨ ਰੋਡ ਲੁਧਿਆਣਾ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਕ੍ਰਿਸ਼ਨ ਖੰਨਾ (75) ਵਾਸੀ ਫੇਜ਼ 1 ਦੁੱਗਰੀ ਦਾ ਵੀ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ,  ਗੁਰਪ੍ਰੀਤ ਕੌਰ (35) ਵਾਸੀ ਜਮਾਲਪੁਰ ਦਾ ਸਥਾਨਕ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼ੁਕਰ ਹੈ ਕਿ ਸਾਰੇ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਤੇਜ਼ੀ ਨਾਲ ਠੀਕ ਹੋ ਰਹੇ ਹਨ।ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸ਼ਹਿਰ ਦੇ ਦੌਰੇ ਦੌਰਾਨ ਸਾਰੇ 6 ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਸੀ।

 

Tags: Kiren Rijiju , BJP , Bharatiya Janata Party , Union Minister of Law and Justice , Som Parkash , Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD