Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਸ਼ਹਿਰੀ ਤੇ ਪੇਂਡੂ ਹਲਕਿਆਂ ’ਚ ਕਰਵਾਏ ਬੇਮਿਸਾਲ ਕਾਰਜ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ 21.81 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 18 ਦੇ ਮੁਹੱਲਾ ਪੁਰਹੀਰਾਂ ਦੀਆਂ ਗਲੀਆਂ ’ਚ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕਾਰਜ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 24 Dec 2021

Last updated on: Dec 24, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਤੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤਵੱਜੋ ਦੇ ਕੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਹਲਕਿਆਂ ਵਿਚ ਬੇਮਿਸਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਨੁਹਾਰ ਵੀ ਬਦਲ ਗਈ ਹੈ। ਉਹ ਅੱਜ 21.81 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 18 ਦੇ ਮੁਹੱਲਾ ਪੁਰਹੀਰਾਂ ਦੀਆਂ ਗਲੀਆਂ ਵਿਚ ਇੰਟਰ ਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਵਿਧਾਇਕ ਨੇ ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਨਿਰਮਾਣ ਕਾਰਜਾਂ ਨੂੰ ਸ਼ੁਰੂ ਕੀਤਾ ਜਾਵੇ ਅਤੇ ਇਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਦੌਰਾਨ ਵੀ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿਚ ਸਾਰੀਆਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਲਗਭਗ ਮੁਕੰਮਲ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ ’ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਗੁਣਵੱਤਾ ਦੀ ਗੱਲ ਹੈ, ਤਾਂ ਟੈਂਡਰ ਸਮੇਂ ਹੀ ਸਬੰਧਤ ਠੇਕੇਦਾਰ ਨੂੰ ਇਸ ਸਬੰਧੀ ਹਦਾਇਤ ਕਰ ਦਿੱਤੀ ਗਈ ਹੈ ਅਤੇ ਜੇਕਰ ਕਿਤੇ ਵੀ ਗੁਣਵੱਤਾ ਪੱਖੋਂ ਕੋਈ ਕਮੀ ਆਈ ਤਾਂ ਸਬੰਧਤ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਨਗਰ ਨਿਗਮ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਪੰਡਤ ਬ੍ਰਹਮ ਦੱਤ ਅਗਨੀਹੋਤਰੀ, ਕੌਂਸਲਰ ਹਰਪਾਲ ਸਿੰਘ ਪਾਲਾ, ਚੌਧਰੀ ਅਮਰਜੀਤ, ਸਰਫਰਾਜ ਸਿੰਘ ਸਫੀ, ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਰਮਨ ਗੁਪਤਾ, ਪੰਡਤ ਧਰਮਪਾਲ, ਪੰਡਤ ਸਤੀਸ਼ ਸ਼ਾਰਦਾ, ਕਰਮਜੀਤ ਸਿੰਘ, ਕੁਲਦੀਪ ਬੇਨੀਪਾਲ, ਮਨਜੀਤ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਸੈਣੀ, ਸੁੱਚਾ ਸਿੰਘ, ਹਰਦਿਆਲ ਸਿੰਘ, ਰਿੱਕੀ, ਮੰਗਤ ਰਾਮ, ਆਰ.ਕੇ. ਕੋਹਲੀ, ਪੰਡਤ ਹਰੀਸ਼ ਅਗਨੀਹੋਤਰੀ, ਸੋਨੂ ਗੁਪਤਾ ਆਦਿ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD