Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮੁਹਾਲੀ ਵਾਸੀਆਂ ਨੂੰ ਨਵੇਂ ਸਾਲ ਵਿਚ ਮਿਲੇਗੀ 20 ਐਮਜੀਡੀ ਪਾਣੀ ਦੀ ਸਪਲਾਈ ਦੀ ਸੌਗਾਤ, 300 ਕਰੋੜ ਦਾ ਪ੍ਰੋਜੈਕਟ

ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੀਤਾ ਖਰੜ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ

Balbir Singh Sidhu, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 24 Dec 2021

Last updated on: Dec 24, 2021, 00:00 IST

ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ੀਹਪੁਰ (ਖਰੜ) ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਜਿੱਥੇ ਕਜੌਲੀ ਤੋਂ ਮੁਹਾਲੀ ਸ਼ਹਿਰ ਨੂੰ ਸਪਲਾਈ ਹੋਣ ਵਾਲੇ 20 ਐਮਜੀਡੀ ਪਾਣੀ ਨੂੰ ਟਰੀਟ ਕੀਤਾ ਜਾਵੇਗਾ। ਇਹ ਬਹੁਤ ਵੱਡੀ ਸੌਗਾਤ ਹੈ ਜੋ ਮੋਹਾਲੀ ਦੇ ਲੋਕਾਂ ਵਾਸਤੇ ਪਾਣੀ ਦੀ ਨਿਰਵਿਘਨ ਤੇ ਸੁਚਾਰੂ ਸੁਪਲਾਈ ਨੂੰ ਸੰਭਵ ਕਰੇਗੀ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇਸ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਇਸ ਵਾਟਰ ਟਰੀਟਮੈਂਟ ਪਲਾਂਟ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਵਾਸਤੇ ਇੱਕ ਬਹੁਤ ਵੱਡਾ ਪ੍ਰਾਜੈਕਟ ਹੈ ਅਤੇ ਇਸ ਨੂੰ ਸਫਲਤਾ ਪੂਰਵਕ ਸੰਪੰਨ ਕਰਕੇ ਉਨ੍ਹਾਂ ਨੇ ਮੋਹਾਲੀ ਦੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। 

ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਉਂਦੇ ਇੱਕ ਹਫ਼ਤੇ ਵਿੱਚ ਇੱਥੇ ਬਿਜਲੀ ਦਾ ਕੁਨੈਕਸ਼ਨ ਸ਼ੁਰੂ ਹੋਣ ਉਪਰੰਤ ਮੋਹਾਲੀ ਦੇ ਲੋਕਾਂ ਨੂੰ 20 ਐਮਜੀਡੀ  ਪੀਣ ਵਾਲਾ ਪਾਣੀ ਸਪਲਾਈ ਹੋਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੋਹਾਲੀ ਦੇ ਲੋਕਾਂ ਵਾਸਤੇ ਨਵੇਂ ਸਾਲ ਦਾ ਅਜਿਹਾ ਵੱਡਾ ਤੋਹਫ਼ਾ ਹੈ ਜਿਸ ਨਾਲ ਆਉਂਦੇ  20 ਸਾਲਾਂ ਤੱਕ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਉਣ ਹੋਵੇਗੀ।ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਜੌਲੀ ਤੋਂ  ਮੁਹਾਲੀ ਤੱਕ  200 ਕਰੋੜ ਰੁਪਏ ਪਾਈਪਲਾਈਨ ਪਾਉਣ ਉੱਤੇ ਖਰਚ ਕੀਤੇ ਗਏ ਜਦੋਂਕਿ ਇਸ ਇਕੱਲੇ ਵਾਟਰ ਟਰੀਟਮੈਂਟ ਪਲਾਂਟ ਉਤੇ 95 ਲੱਖ ਰੁਪਏ ਦਾ ਖਰਚ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ 23 ਕਿਲੋਮੀਟਰ ਲੰਮੀ ਪਾਈਪ ਲਾਈਨ ਪਾਈ ਗਈ ਹੈ। ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਦਾ ਇਹ ਪ੍ਰੋਜੈਕਟ  ਉਨ੍ਹਾਂ ਵਾਸਤੇ ਬਹੁਤ ਅਹਿਮ ਸੀ ਅਤੇ ਅੱਜ ਇਸ ਦੇ ਪੂਰਾ ਹੋਣ ਨਾਲ ਉਨ੍ਹਾਂ  ਨੂੰ ਬੇਹੱਦ ਖੁਸ਼ੀ ਅਤੇ ਤਸੱਲੀ ਮਿਲੀ ਹੈ।ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ 20 ਐੱਮਜੀਡੀ ਪਾਣੀ ਦੀ ਸਪਲਾਈ ਨਾਲ ਮੋਹਾਲੀ ਸ਼ਹਿਰ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟ ਜਾਵੇਗੀ ਤੇ ਇਸ ਨਾਲ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਉਂਦੀਆਂ ਗਰਮੀਆਂ ਵਿੱਚ ਮੋਹਾਲੀ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਾਣੀ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਪੂਰੇ ਮੁਹਾਲੀ ਵਿਚ ਨਹਿਰੀ ਪਾਣੀ ਦੀ ਸਪਲਾਈ ਦਾ ਜਾਲ ਵਿਛਾ ਦਿੱਤਾ ਜਾਵੇਗਾ।

ਕੁਲਜੀਤ ਸਿੰਘ ਬੇਦੀ ਨੇ ਪਾਇਆ ਸੀ ਕੇਸ

ਇਥੇ ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਪਾਣੀ ਦੀ ਸਪਲਾਈ ਦੀ ਕਿੱਲਤ ਨੂੰ ਦੇਖਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ  ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਇਸ ਮੌਕੇ ਸਾਬਕਾ ਵਿਧਾਇਕ ਤੇ ਬਲਬੀਰ ਸਿੰਘ ਸਿੱਧੂ ਨੇ ਡਿਪਟੀ ਮੇਅਰ ਕੁਲਜੀਤ ਸਿੰਘ  ਬੇਦੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। 

ਮੁੱਖ ਮੰਤਰੀ ਚੰਨੀ  ਕਰਨਗੇ ਉਦਘਾਟਨ  

ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਦੀ ਆਰੰਭਤਾ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕਰ ਕਮਲਾਂ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਬਿਜਲੀ ਦਾ ਕੁਨੈਕਸ਼ਨ ਮਿਲਦਿਆਂ ਹੀ ਇਸ ਦੀ ਟੈਸਟਿੰਗ ਸ਼ੁਰੂ ਹੋ ਜਾਵੇਗੀ ਅਤੇ ਨਵੇਂ ਸਾਲ ਵਿੱਚ ਅਸੀਂ ਥਰਮਲ ਪਲਾਂਟ ਕੰਮ ਕਰਨਾ ਆਰੰਭ ਕਰ ਦੇਵੇਗਾ।

ਮੇਅਰ ਜੀਤੀ ਸਿੱਧੂ ਨੇ ਕੀਤਾ ਧੰਨਵਾਦ  

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਇਸ ਪ੍ਰੋਜੈਕਟ ਲਈ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਜਟ ਖਾਸ ਤੌਰ ਤੇ ਮੁਹਾਲੀ ਵਾਸੀਆਂ ਔਸਤ ਬਹੁਤ ਅਹਿਮ ਹੈ ਕਿਉਂਕਿ ਮੋਹਾਲੀ ਦੇ ਕੁਝ ਹਿੱਸੇ ਵਿੱਚ ਹੁਣੇ ਨਹਿਰੀ ਸਪਲਾਈ ਹੁੰਦੀ ਹੈ ਜਦੋਂਕਿ ਬਾਕੀ ਹਿੱਸੇ ਵਿੱਚ ਟਿਊਬਵੈੱਲਾਂ ਰਾਹੀਂ  ਪਾਣੀ ਸਪਲਾਈ ਕੀਤਾ ਜਾਂਦਾ  ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਸਤਾਰ ਦੇ ਨਾਲ ਨਾਲ ਮੁਹਾਲੀ ਨੂੰ ਹੋਰ ਪਾਣੀ ਦੀ ਜ਼ਰੂਰਤ ਸੀ ਤੇ ਹੁਣ ਵੀ ਐੱਮਜੀਡੀ ਪਾਣੀ ਰੋਜ਼ਾਨਾ ਮਿਲਣ ਨਾਲ  ਮੋਹਾਲੀ ਨੂੰ ਅਗਲੇ ਕਈ ਸਾਲਾਂ ਤਕ ਪਾਣੀ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਸਿਰ ਜਾਂਦਾ ਹੈ ਜਿਨ੍ਹਾਂ ਨੇ ਦਿਨ ਰਾਤ ਉਪਰਾਲੇ ਕਰਕੇ ਇਸ ਪ੍ਰੋਜੈਕਟ ਨੂੰ ਸੰਪੂਰਨ ਕਰਵਾਇਆ ਹੈ।

 

Tags: Balbir Singh Sidhu , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD