ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ੀਹਪੁਰ (ਖਰੜ) ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਜਿੱਥੇ ਕਜੌਲੀ ਤੋਂ ਮੁਹਾਲੀ ਸ਼ਹਿਰ ਨੂੰ ਸਪਲਾਈ ਹੋਣ ਵਾਲੇ 20 ਐਮਜੀਡੀ ਪਾਣੀ ਨੂੰ ਟਰੀਟ ਕੀਤਾ ਜਾਵੇਗਾ। ਇਹ ਬਹੁਤ ਵੱਡੀ ਸੌਗਾਤ ਹੈ ਜੋ ਮੋਹਾਲੀ ਦੇ ਲੋਕਾਂ ਵਾਸਤੇ ਪਾਣੀ ਦੀ ਨਿਰਵਿਘਨ ਤੇ ਸੁਚਾਰੂ ਸੁਪਲਾਈ ਨੂੰ ਸੰਭਵ ਕਰੇਗੀ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇਸ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਇਸ ਵਾਟਰ ਟਰੀਟਮੈਂਟ ਪਲਾਂਟ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਵਾਸਤੇ ਇੱਕ ਬਹੁਤ ਵੱਡਾ ਪ੍ਰਾਜੈਕਟ ਹੈ ਅਤੇ ਇਸ ਨੂੰ ਸਫਲਤਾ ਪੂਰਵਕ ਸੰਪੰਨ ਕਰਕੇ ਉਨ੍ਹਾਂ ਨੇ ਮੋਹਾਲੀ ਦੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਉਂਦੇ ਇੱਕ ਹਫ਼ਤੇ ਵਿੱਚ ਇੱਥੇ ਬਿਜਲੀ ਦਾ ਕੁਨੈਕਸ਼ਨ ਸ਼ੁਰੂ ਹੋਣ ਉਪਰੰਤ ਮੋਹਾਲੀ ਦੇ ਲੋਕਾਂ ਨੂੰ 20 ਐਮਜੀਡੀ ਪੀਣ ਵਾਲਾ ਪਾਣੀ ਸਪਲਾਈ ਹੋਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੋਹਾਲੀ ਦੇ ਲੋਕਾਂ ਵਾਸਤੇ ਨਵੇਂ ਸਾਲ ਦਾ ਅਜਿਹਾ ਵੱਡਾ ਤੋਹਫ਼ਾ ਹੈ ਜਿਸ ਨਾਲ ਆਉਂਦੇ 20 ਸਾਲਾਂ ਤੱਕ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਉਣ ਹੋਵੇਗੀ।ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਜੌਲੀ ਤੋਂ ਮੁਹਾਲੀ ਤੱਕ 200 ਕਰੋੜ ਰੁਪਏ ਪਾਈਪਲਾਈਨ ਪਾਉਣ ਉੱਤੇ ਖਰਚ ਕੀਤੇ ਗਏ ਜਦੋਂਕਿ ਇਸ ਇਕੱਲੇ ਵਾਟਰ ਟਰੀਟਮੈਂਟ ਪਲਾਂਟ ਉਤੇ 95 ਲੱਖ ਰੁਪਏ ਦਾ ਖਰਚ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ 23 ਕਿਲੋਮੀਟਰ ਲੰਮੀ ਪਾਈਪ ਲਾਈਨ ਪਾਈ ਗਈ ਹੈ। ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਉਨ੍ਹਾਂ ਵਾਸਤੇ ਬਹੁਤ ਅਹਿਮ ਸੀ ਅਤੇ ਅੱਜ ਇਸ ਦੇ ਪੂਰਾ ਹੋਣ ਨਾਲ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਤਸੱਲੀ ਮਿਲੀ ਹੈ।ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ 20 ਐੱਮਜੀਡੀ ਪਾਣੀ ਦੀ ਸਪਲਾਈ ਨਾਲ ਮੋਹਾਲੀ ਸ਼ਹਿਰ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟ ਜਾਵੇਗੀ ਤੇ ਇਸ ਨਾਲ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਉਂਦੀਆਂ ਗਰਮੀਆਂ ਵਿੱਚ ਮੋਹਾਲੀ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਾਣੀ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਪੂਰੇ ਮੁਹਾਲੀ ਵਿਚ ਨਹਿਰੀ ਪਾਣੀ ਦੀ ਸਪਲਾਈ ਦਾ ਜਾਲ ਵਿਛਾ ਦਿੱਤਾ ਜਾਵੇਗਾ।
ਕੁਲਜੀਤ ਸਿੰਘ ਬੇਦੀ ਨੇ ਪਾਇਆ ਸੀ ਕੇਸ
ਇਥੇ ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਪਾਣੀ ਦੀ ਸਪਲਾਈ ਦੀ ਕਿੱਲਤ ਨੂੰ ਦੇਖਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਇਸ ਮੌਕੇ ਸਾਬਕਾ ਵਿਧਾਇਕ ਤੇ ਬਲਬੀਰ ਸਿੰਘ ਸਿੱਧੂ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਚੰਨੀ ਕਰਨਗੇ ਉਦਘਾਟਨ
ਇਸ ਮੌਕੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਦੀ ਆਰੰਭਤਾ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕਰ ਕਮਲਾਂ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਬਿਜਲੀ ਦਾ ਕੁਨੈਕਸ਼ਨ ਮਿਲਦਿਆਂ ਹੀ ਇਸ ਦੀ ਟੈਸਟਿੰਗ ਸ਼ੁਰੂ ਹੋ ਜਾਵੇਗੀ ਅਤੇ ਨਵੇਂ ਸਾਲ ਵਿੱਚ ਅਸੀਂ ਥਰਮਲ ਪਲਾਂਟ ਕੰਮ ਕਰਨਾ ਆਰੰਭ ਕਰ ਦੇਵੇਗਾ।
ਮੇਅਰ ਜੀਤੀ ਸਿੱਧੂ ਨੇ ਕੀਤਾ ਧੰਨਵਾਦ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਇਸ ਪ੍ਰੋਜੈਕਟ ਲਈ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਜਟ ਖਾਸ ਤੌਰ ਤੇ ਮੁਹਾਲੀ ਵਾਸੀਆਂ ਔਸਤ ਬਹੁਤ ਅਹਿਮ ਹੈ ਕਿਉਂਕਿ ਮੋਹਾਲੀ ਦੇ ਕੁਝ ਹਿੱਸੇ ਵਿੱਚ ਹੁਣੇ ਨਹਿਰੀ ਸਪਲਾਈ ਹੁੰਦੀ ਹੈ ਜਦੋਂਕਿ ਬਾਕੀ ਹਿੱਸੇ ਵਿੱਚ ਟਿਊਬਵੈੱਲਾਂ ਰਾਹੀਂ ਪਾਣੀ ਸਪਲਾਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਸਤਾਰ ਦੇ ਨਾਲ ਨਾਲ ਮੁਹਾਲੀ ਨੂੰ ਹੋਰ ਪਾਣੀ ਦੀ ਜ਼ਰੂਰਤ ਸੀ ਤੇ ਹੁਣ ਵੀ ਐੱਮਜੀਡੀ ਪਾਣੀ ਰੋਜ਼ਾਨਾ ਮਿਲਣ ਨਾਲ ਮੋਹਾਲੀ ਨੂੰ ਅਗਲੇ ਕਈ ਸਾਲਾਂ ਤਕ ਪਾਣੀ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਸਿਰ ਜਾਂਦਾ ਹੈ ਜਿਨ੍ਹਾਂ ਨੇ ਦਿਨ ਰਾਤ ਉਪਰਾਲੇ ਕਰਕੇ ਇਸ ਪ੍ਰੋਜੈਕਟ ਨੂੰ ਸੰਪੂਰਨ ਕਰਵਾਇਆ ਹੈ।