Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਵਿਜੈ ਇੰਦਰ ਸਿੰਗਲਾ ਨੇ ਰਣਬੀਰ ਕਾਲਜ ’ਚ 50 ਲੱਖ ਦੀ ਲਾਗਤ ਨਾਲ ਨਵਿਆਏ ਆਡੀਟੋਰੀਅਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸਿੰਗਲਾ ‘ਸੰਗਰੂਰ ਦੀ ਆਵਾਜ਼’ ਤਹਿਤ ਕਾਲਜ ਆਡੀਟੋਰੀਅਮ ’ਚ ਹੋਏ ਵਿਦਿਆਰਥੀਆਂ ਦੇ ਰੂ-ਬਰੂ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 24 Dec 2021

ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ 50 ਲੱਖ ਦੀ ਲਾਗਤ ਨਾਲ ਨਵਿਆਏ ਗਏ ਆਡੀਟੋਰੀਅਮ ਹਾਲ ਦਾ ਉਦਘਾਟਨ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ‘ਸੰਗਰੂਰ ਦੀ ਆਵਾਜ਼’ ਤਹਿਤ ਕਰਵਾਏ ਇੱਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨ ਵਿਦਿਆਰਥੀਆਂ ਨਾਲ ਸਮਾਜ, ਰਾਜਨੀਤੀ ਤੇ ਹੋਰਨਾਂ ਖੇਤਰਾਂ ’ਚ ਲੋੜੀਂਦੇ ਸੁਧਾਰਾਂ ਬਾਰੇ ਵਿਚਾਰਾਂ ਕੀਤੀਆਂ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ ਵਿਦਿਆਰਥੀ ਵਰਗ ਦੇਸ਼ ਦੀ ਤਰੱਕੀ ਲਈ ਅਹਿਮ ਭੂਮਿਕਾ ਅਦਾ ਕਰਦਾ ਹੈ ਇਸ ਲਈ ਵਿਦਿਆਰਥੀਆਂ ਨੂੰ ਆਲੇ ਦੁਆਲੇ ਪ੍ਰਤੀ ਹਮੇਸ਼ਾ ਚੇਤੰਨ ਰਹਿਣਾ ਚਾਹੀਦਾ ਹੈ। ਉਨਾਂ ਵਿਦਿਆਰਥੀਆਂ ਤੋਂ ਸਰਕਾਰੀ ਰਣਬੀਰ ਕਾਲਜ ਦੀ ਤਰੱਕੀ ਲਈ ਕੀਤੇ ਜਾ ਸਕਣ ਵਾਲੇ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਨਾਂ ਦਾ ਟੀਚਾ ਹੈ ਕਿ ਆਉਣ ਵਾਲੇ ਕੁਝ ਸਮੇਂ ਅੰਦਰ ਇਹ ਕਾਲਜ ਪੰਜਾਬ ਦਾ ਸਭ ਤੋਂ ਵਿਕਸਿਤ ਕਾਲਜ ਬਣ ਕੇ ਉੱਭਰੇਗਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਆਡੀਟੋਰੀਅਮ ਤੋਂ ਇਲਾਵਾ ਉਨਾਂ ਵੱਲੋਂ ਕਾਲਜ ’ਚ 2 ਕਰੋੜ ਰੁਪਏ ਦੀ ਲਾਗਤ ਨਾਲ ਈ-ਲਾਇਬਰੇਰੀ, 45 ਲੱਖ ਰੁਪਏ ਕਮਰਿਆਂ ਲਈ ਅਤੇ 40 ਲੱਖ ਰੁਪਏ ਹੋਰਨਾਂ ਬਲਾਕਾਂ ਦੇ ਨਵੀਨੀਕਰਨ ਲਈ ਖਰਚ ਕੀਤੇ ਜਾ ਰਹੇ ਹਨ। 

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਲਜ ਦੀ ਬਿਹਤਰੀ ਲਈ ਉਨਾਂ ਵੱਲੋਂ ਪਹਿਲਾਂ ਵੀ ਉਪਰਾਲੇ ਕੀਤੇ ਗਏ ਹਨ ਅਤੇ ਇਸਦੀ ਨਿਰੰਤਰ ਉੱਨਤੀ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ।  ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।ਸੰਗਰੂਰ ਹਲਕੇ ’ਚ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਦੀ ਨੁਹਾਰ ਬਦਲਣ ਅਤੇ ਹਲਕੇ ਨੂੰ ਮੈਡੀਕਲ ਹੱਬ ਵਜੋਂ ਵਿਕਸਿਤ ਕਰਨ ਲਈ ਉਨਾਂ ਵੱਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰ ਨੂੰ ਵਿਰਾਸਤੀ ਦਿੱਖ ਪ੍ਰਦਾਨ ਕਰਨ ਅਤੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਉਨਾਂ ਦੱਸਿਆ ਕਿ ਹਲਕੇ ਦੇ ਸਰਕਾਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵਧੀਆ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਯਤਨਾਂ ਸਦਕਾ ਹੀ ਸੰਗਰੂਰ ਹਲਕੇ ’ਚ ਡਿਗਰੀ ਕਾਲਜ, ਮੈਡੀਕਲ ਕਾਲਜ ਤੇ ਪੀ.ਜੀ.ਆਈ. ਅਤੇ ਟਾਟਾ ਮੈਮੋਰੀਅਲ ਸੈਂਟਰ ਵਰਗੀਆਂ ਸਹੂਲਤਾਂ ਉਪਲਬਧ ਕਰਵਾਉਣ ਦਾ ਸੁਪਨਾ ਪੂਰਾ ਹੋ ਸਕਦਾ ਹੈ। ਉਨਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ’ਚ ਵੀ ਸੰਗਰੂਰ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਪਿ੍ਰੰਸੀਪਲ ਸੁਖਬੀਰ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਕੁਮਾਰ ਗਾਬਾ, ਕਾਂਗਰਸੀ ਆਗੂ ਮਹੇਸ਼ ਕੁਮਾਰ ਮੇਸ਼ੀ ਅਤੇ ਕਾਲਜ ਦਾ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD