Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਕਾਰੀ ਸਕੂਲਾਂ ਦੇ ਨੁਮਾਇੰਦਿਆਂ ਨੂੰ ਵਿਦਿਆਰਥੀਆਂ ਲਈ ਸੌਂਪੇ ਟੈਬਲੇਟਸ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Dec 2021

Last updated on: Dec 24, 2021, 00:00 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਤੇ ਨਾਲ ਹੀ ਸਕੂਲਾਂ ਨੂੰ ਟੈਬਲੇਟਸ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬੱਚਤ ਭਵਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਹਿੰਦ, ਮਾਤਾ ਗੁਜਰੀ ਸਰਕਾਰੀ ਸਕੂਲ, ਫ਼ਤਹਿਗੜ੍ਹ ਸਾਹਿਬ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਦੇ ਨੁਮਾਇੰਦਿਆਂ ਨੂੰ ਵਿਦਿਆਰਥੀਆਂ ਲਈ 5-5 ਟੈਬਲੇਟਸ ਸੌਂਪਣ ਮੌਕੇ ਕੀਤਾ, ਜਿਹੜੇ ਕਿ ਸਕੂਲ ਲਾਇਬਰੇਰੀਆਂ ਵਿਚ ਰੱਖੇ ਜਾਣਗੇ।ਸ. ਨਾਗਰਾ ਨੇ ਕਿਹਾ ਕਿ ਅੱਜ ਤਕਨੀਕ ਸਦਕਾ ਇਕ ਬਟਨ ਨਾਲ ਸਾਰੇ ਸੰਸਾਰ ਦੀ ਜਾਣਕਾਰੀ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਕਿ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਮਿਲੇ ਤੇ ਉਹ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ। ਬੱਚੇ ਦੇਸ਼ ਦਾ ਭਵਿੱਖ ਹਨ ਤੇ ਦੇਸ਼ ਦੇ ਚੰਗੇ ਭਵਿੱਖ ਲਈ ਚੰਗੀ ਵਿਦਿਆ ਲਾਜ਼ਮੀ ਹੈ।

ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਹਿਣੀ ਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੰਦਿਆਂ ਇਹ ਟੈਬਲੇਟਸ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਤੇ ਤਕਨੀਕੀ ਚੀਜ਼ਾਂ ਦਾ ਜ਼ਿੰਦਗੀ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਇਨ੍ਹਾਂ ਟੈਬਲੇਟਸ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਤਕਨੀਕੀ ਚੀਜ਼ਾਂ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਤਹਿਤ ਜ਼ਿਲ੍ਹੇ ਵਿੱਚ ਸੀਨੀਅਰ ਸੈਕੰਡਰੀ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ।ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਨੁਮਾਇੰਦਿਆਂ ਸਮੇਤ ਪਤਵੰਤੇ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD