Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਵਲ ਹਸਪਤਾਲ, ਰੂਪਨਗਰ ਵਿਖੇ ਰੇਡਿਓ ਡਾਇਗਨੋਸਟਿਕ ਲੈਬਾਰੋਟਰੀ ਦਾ ਉਦਘਾਟਨ ਕੀਤਾ

ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕੀਤਾ: ਰਾਣਾ ਕੇ.ਪੀ. ਸਿੰਘ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Rana K.P. Singh, Rana Kanwarpal Singh, Rupnagar, Ropar, Radio Diagnostic Laboratory, Civil Hospital Rupnagar

Web Admin

Web Admin

5 Dariya News

ਰੂਪਨਗਰ , 24 Dec 2021

Last updated on: Dec 24, 2021, 00:00 IST

ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੀ ਹਾਜ਼ਰੀ ਵਿਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ, ਰੂਪਨਗਰ ਵਿਖੇ ਰੇਡਿਓ ਡਾਇਗਨੋਸਟਿਕ ਫੈਸਿਲਟੀ ਦਾ ਉਦਘਾਟਨ ਕੀਤਾ।ਇਸ ਮੌਕੇ ਓ.ਪੀ. ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਕਿ੍ਰਸਨਾ ਡਾਇਗਨੋਸਟਿਕ ਨਾਲ ਪਬਲਿਕ ਪ੍ਰਾਇਵੇਟ ਪਾਟਨਰਸ਼ਿਪ ਅਧੀਨ ਸਿਵਲ ਹਸਪਤਾਲ, ਰੂਪਨਗਰ ਵਿਖੇ 2.25 ਕਰੋੜ ਰੁਪਏ ਦੀ ਲਾਗਤ ਨਾਲ ਸੀ.ਟੀ. ਸਕੈਨ ਦੀ ਮਸ਼ੀਨ ਸਥਾਪਿਤ ਕੀਤੀ ਗਈ ਹੈ।ਜਿਸ ਨਾਲ ਮਰੀਜਾਂ ਨੂੰ ਬਜ਼ਾਰ ਨਾਲੋਂ ਕਈ ਗੁਣਾਂ ਸਸਤੇ ਰੇਟਾਂ ਤੇ ਆਪਣੇ ਹੀ ਸ਼ਹਿਰ ਵਿੱਚ ਲੋੜੀਂਦਾ ਟੈਸਟ ਸਹੂਲਤਾਂ ਮੁਹੱਈਆ ਹੋਣਗੀਆਂ। ਉਨਾਂ ਕਿਹਾ ਕਿ ਮਰੀਜ਼ਾਂ ਨੂੰ ਤਕਰੀਬਨ 60 ਤੋਂ 70 ਫੀਸਦ ਤੱਕ ਸਸਤੇ ਰੇਟਾਂ ਉਤੇ ਮਰੀਜਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਦਕਿ ਹਸਪਤਾਲ ਵਿਚ ਪਹਿਲਾਂ ਤੋਂ ਚੱਲ ਰਹੀ ਸਰਕਾਰੀ ਲੈਬ ਵਿਚ ਵੀ ਟੈਸਟਿੰਗ ਸਹੂਲਤਾਂ ਚਲਦੀਆਂ ਰਹਿਣਗੀਆਂ।ਉਨਾਂ ਕਿਹਾ ਕਿ ਐਸ.ਏ.ਐਸ.ਨਗਰ ਮੋਹਾਲੀ ਵਿਖੇ ਸਟੇਟ ਰੈਫਰੈਂਸ ਲੈਬੋਰਟਰੀ ਵੀ ਸਥਾਪਿਤ ਕੀਤੀ ਗਈ ਹੈ।ਉਪ ਮੁੱਖ ਮੰਤਰੀ ਨੇ ਰੇਡਿਓ ਡਾਇਗਨੋਸਟਿਕ ਫੈਸਿਲਟੀ ਸਬੰਧੀ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਰੇਡਿਓ ਡਾਇਗਨੋਸਟਿਕ ਪ੍ਰੋਜੈਕਟ ਅਧੀਨ ਤਕਰੀਬਨ 100 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਦੇ ਅਧੀਨ ਪੰਜਾਬ ਦੇ 25 ਸ਼ਹਿਰਾਂ ਵਿੱਚ 06 ਐਮ ਆਰ ਆਈ ਮਸ਼ੀਨਾਂ ਅਤੇ 25 ਸੀ ਟੀ ਸਕੈਨ ਲਗਾਈਆਂ ਜਾ ਰਹੀਆਂ ਹਨ।ਅੱਜ ਰਾਜਪੁਰਾ, ਸ਼੍ਰੀ ਫਤਿਹਗੜ ਸਾਹਿਬ, ਰੋਪੜ ਵਿਖੇ ਇਸ ਰੇਡਿਓ ਡਾਇਗਨੋਸਟਿਕ ਪ੍ਰੋਜੈਕਟ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

ਓ. ਪੀ. ਸੋਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਦੇ 30 ਸ਼ਹਿਰਾਂ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਇਕ ਹੋਰ ਲੈਬੋੋਰਟਰੀ ਡਾਇਗਨੋਸਟਿਕ ਪ੍ਰੋਜੈਕਟ ਵੀ ਚਾਲੂ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਬਟਾਲਾ, ਰਾਜਪੁਰਾ ਅਤੇ ਮੋਹਾਲੀ ਵਿਖੇ ਸ਼ੁਰੂ ਕੀਤੇ ਜਾ ਚੁੱਕੇ ਹਨ। 30 ਸ਼ਹਿਰਾਂ ਵਿੱਚ 95 ਕੁਲੈਕਸ਼ਨ ਸੈਂਟਰ ਬਣਾਏ ਜਾਣਗੇ। ਉਨਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ ’ਤੇ ਮੁਹੱਈਆ ਕੀਤੇ ਜਾਣਗੇ ਅਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲੇ ਹਨ, ਜਿਨਾਂ ਨੂੰ ਤਕਨੀਸ਼ੀਅਨ ਦੇ ਤੌਰ ’ਤੇ ਟਰੇਂਡ ਕੀਤਾ ਜਾਵੇਗਾ। ਇਸ ਮੌਕੇ ਸਪੀਕਰ, ਪੰਜਾਬ ਵਿਧਾਨ ਸਭਾ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਜ਼ਿਲਾ ਰੂਪਨਗਰ ਵਾਸੀਆਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਅੱਜ ਰੇਡਿਓ ਡਾਇਗਨੋਸਟਿਕ ਲੈਬਾਰੋਟਰੀ ਸੇਵਾ ਆਮ ਲੋਕਾਂ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਜਲਦ ਹੀ ਇਥੇ ਹੋਰ ਅਤਿ ਜ਼ਰੂਰੀ ਟੈਸਟ ਵੀ ਸ਼ੁਰੂ ਕੀਤੇ ਜਾਣਗੇ। ਉਨਾਂ ਕਿਹਾ ਕਿ ਆਧੁਨਿਕ ਸਿਟੀ ਸਕੈਨ ਮਸ਼ੀਨ ਦੁਆਰਾ ਲੋਕਾਂ ਨੂੰ ਸਿਵਲ ਹਸਪਤਾਲ ਵਿਚ ਹੀ ਸਹੂਲਤਾਂ ਮਿਲਣ ਨਾਲ ਵੱਡੀ ਰਾਹਤ ਮਿਲੀ ਹੈ।ਇਸ ਮੌਕੇ ਐਮ.ਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ. ਭੁਪਿੰਦਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ, ਐਸ.ਐਸ. ਪੀ. ਵਿਵੇਕ ਐਸ ਸੋਨੀ, ਸਿਵਲ ਸਰਜਨ ਡਾ. ਪਰਮਿੰਦਰ ਸਿੰਘ, ਡਾਇਰੈਕਟਰ ਪ੍ਰੋਜੈਕਟ ਸ੍ਰੀ ਆਰ ਐਸ ਬਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ 

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Rana K.P. Singh , Rana Kanwarpal Singh , Rupnagar , Ropar , Radio Diagnostic Laboratory , Civil Hospital Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD