Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜਾਰੀ ਦਿਖਾਓ : ਮੁੱਖ ਮੰਤਰੀ ਦੀ ਕੇਜਰੀਵਾਲ ਨੂੰ ਦੋ-ਟੁੱਕ

ਬਾਦਲ-ਕੈਪਟਨ ਨੇ ਨਸੇ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਅਸੀਂ ਜੜੋਂ ਪੁੱਟ ਰਹੇ ਹਾਂ- ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Aruna Chaudhary, Aruna Chaudhary

Web Admin

Web Admin

5 Dariya News

ਪਠਾਨਕੋਟ , 24 Dec 2021

Last updated on: Dec 24, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਆਪਣੀ ਕਾਰਗੁਜਾਰੀ ਵਿਖਾਉਣ। ਉਨਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਅੱਜ ਇੱਥੇ ਤਲਵਾੜਾ ਜੱਟਾਂ ਤੋਂ ਸਿੰਬਲੀ ਗੁੱਜਰਾਂ ਤੱਕ ਬਣਾਏ ਵੱਡੇ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ, ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ‘ ਸੁਪਰੀਮੋ ਪੰਜਾਬ ਦੀ ਦੌਲਤ ‘ਤੇ ਨਜਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲੇ ਬਣਾ ਰਹੇ ਹਨ। ਉਨਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ।  ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਆਪ‘ ਲੀਡਰਸਿਪ ਨੂੰ ਇੱਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ ਇਜਾਜਤ ਨਹੀਂ ਦੇਣਗੇ।ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰਾਂ ਪੂਰੇ ਦੇਸ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ।ਉਨਾਂ ਸੁਆਲ ਕੀਤਾ, “ ਕੀ ਕੇਜਰੀਵਾਲ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ।“  

ਉਨਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ। ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ ਨਾਲ ਲਾਗੂ ਕਰ ਰਹੀ ਹੈ।  ਉਨਾਂ ਕਿਹਾ ਕਿ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।  ਮੁੱਖ ਮੰਤਰੀ ਚੰਨੀ ਨੇ ਕਿਹਾ, ‘ਮੈਂ ਆਮ ਆਦਮੀ ਦੀਆਂ ਮੁਸਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨਾਂ ਨੂੰ ਘੱਟ ਕਰਨ ਲਈ ਹੈ।“ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਲੁਟੇਰਿਆਂ ਨੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਮਾੜੇ ਕੰਮਾਂ ਲਈ ਉਸ ‘ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗਿ੍ਰਫਤਾਰੀ ਤੋਂ ਬਚਣ ਲਈ ਏਧਰ-ਓਧਰ ਭੱਜ ਰਿਹਾ ਹੈ। ਉਨਾਂ ਕਿਹਾ ਕਿ ਨਸਅਿਂ ਦੇ ਕਾਰੋਬਾਰ ਵਿੱਚ ਸਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨਾਂ ‘ ਤੇ ਨੱਥ ਪਾਈ ਜਾਵੇਗੀ। ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ ‘ਤੇ ਤੁਲੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ, ਇਨਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸਸਿ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ, ਇਨਾਂ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਕੋਈ ਏਜੰਡਾ ਨਹੀਂ ਹੈ, ਇਸ ਲਈ ਲੋਕ ਅਕਾਲੀਆਂ ਅਤੇ ‘ਆਪ‘ ਦੇ ਸਮਾਗਮਾਂ ਵਿੱਚ ਨਹੀਂ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦਾ ਇਹ ਸਮਰਥਨ, ਇਸ ਗੱਲ ਵੱਲ ਇਸਾਰਾ ਕਰਦਾ ਹੈ ਕਿ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਮੁੱਖ ਮੰਤਰੀ ਨੇ ਆਪਣੇ ਹਲਕੇ ਵਿੱਚ ਕਈ ਅਹਿਮ ਪ੍ਰਾਜੈਕਟ ਸੁਰੂ ਕਰਨ ਲਈ ਵਿਧਾਇਕ ਅਮਿਤ ਵਿਜ ਦੀ ਸਲਾਘਾ ਕੀਤੀ।  ਉਨਾਂ ਐਲਾਨ ਕੀਤਾ ਕਿ ਪਠਾਨਕੋਟ ਵਿੱਚ 32 ਏਕੜ ਜਮੀਨ ‘ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਹਿੰਦੂ ਸਹਿਕਾਰੀ ਬੈਂਕ ਦਾ ਸਹਿਕਾਰੀ ਬੈਂਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਐਲੀਵੇਟਿਡ ਰੋਡ ਦੇ ਨਾਲ-ਨਾਲ  ਕਈ ਹੋਰ ਪ੍ਰੋਜੈਕਟਾਂ ਲਈ 120 ਕਰੋੜ ਰੁਪਏ ਮਨਜੂਰ ਕਰਨ ਦਾ ਵੀ ਐਲਾਨ ਕੀਤਾ। ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ‘ ਸਕੀਮ ਦਾ ਘੇਰਾ ਪੂਰੇ ਸੂਬੇ ਵਿੱਚ ਵਧਾਇਆ ਜਾ ਰਿਹਾ ਹੈ।  ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵਿਕਾਸ ਲਈ ਠੋਸ ਉਪਰਾਲੇ ਕਰ ਰਹੇ ਹਨ।ਇਸ ਤੋਂ ਪਹਿਲਾਂ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਟੇਜ ‘ਤੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਅਮਿਤ ਵਿੱਜ ਤੇ ਜੋਗਿੰਦਰ ਪਾਲ ਵੀ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Aruna Chaudhary , Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD