Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਪਿੰਡ ਬੁੰਡਾਲਾ ਵਿਖੇ ਨਰਸਿੰਗ ਕਾਲਜ ਬਣਾਉਣ ਦਾ ਐਲਾਨ

25 ਕਿਲੋਮੀਟਰ ਲੰਬੀ ਬੜਾ ਪਿੰਡ ਤੋਂ ਜੰਡਿਆਲਾ ਸੜਕ ਦਾ ਨਾਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ ਰੱਖਿਆ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Santokh Singh Chaudhary, Chaudhary Santokh Singh, Pargat Singh

Web Admin

Web Admin

5 Dariya News

ਬੁੰਡਾਲਾ (ਜਲੰਧਰ) , 24 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਮਹਾਨ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜੱਦੀ ਪਿੰਡ ਬੁੰਡਾਲਾ ਵਿਖੇ ਨਰਸਿੰਗ ਕਾਲਜ ਬਣਾਉਣ ਦਾ ਐਲਾਨ ਕੀਤਾ।ਉੱਘੇ ਕਮਿਊਨਿਸਟ ਆਗੂ ਹਰਕਿਸ਼ਨ ਸਿੰਘ ਸੁਰਜੀਤ ਅਤੇ ਉਨ੍ਹਾਂ ਦੀ ਪਤਨੀ ਪ੍ਰੀਤਮ ਕੌਰ ਨੂੰ ਪਿੰਡ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਦੀ ਪੰਚਾਇਤ ਨੂੰ ਪੰਜ ਏਕੜ ਜ਼ਮੀਨ ਦਾ ਪ੍ਰਬੰਧ ਕਰਨ ਦਾ ਕਹਿੰਦਿਆਂ ਐਲਾਨ ਕੀਤਾ ਕਿ ਅਗਲੇ ਦਸ ਦਿਨਾਂ ਅੰਦਰ ਨਰਸਿੰਗ ਕਾਲਜ ਦੀ ਸਥਾਪਨਾ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ।ਮੁੱਖ ਮੰਤਰੀ ਵੱਲੋਂ ਬੜਾ ਪਿੰਡ ਤੋਂ ਜੰਡਿਆਲਾ ਨੂੰ ਜਾਂਦੀ 25 ਕਿਲੋਮੀਟਰ ਲੰਬੀ ਸੜਕ ਦਾ ਨਾਮ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ ਰੱਖਿਆ ਗਿਆ, ਜਿਸਦੇ ਮਜ਼ਬੂਤੀਕਰਨ ਉੱਤੇ 6 ਕਰੋੜ ਰੁਪਏ ਦੀ ਲਾਗਤ ਆਵੇਗੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁੰਡਾਲਾ ਦਾ ਨਾਮ ਵੀ ਦੇਸ਼ ਦੀ ਸਿਰਕੱਢ ਸਿਆਸੀ ਸ਼ਖਸੀਅਤ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਨਾਂ ’ਤੇ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ ਅਤੇ ਐਲਾਨ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਅਤੇ ਮਜ਼ਬੂਤੀ ਵਿੱਚ ਵਡਮੁੱਲਾ ਯੋਗਦਾਨ ਅਤੇ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਮਰੇਡ ਸੁਰਜੀਤ ਦੇ ਕਾਰਜਾਂ ਅੱਗੇ ਬਹੁਤ ਛੋਟੇ ਹਨ ਪਰ ਪੰਜਾਬ ਸਰਕਾਰ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਖ-ਵੱਖ ਵਿਕਾਸ ਕਾਰਜਾਂ ‘ਤੇ 1.75 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਹੋਰ ਕਈ ਪ੍ਰਾਜੈਕਟਾਂ ਲਈ ਫੰਡ ਵੀ ਜਾਰੀ ਕੀਤੇ ਜਾਣਗੇ। ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਬੇਮਿਸਾਲ ਯੋਗਦਾਨ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਬਕਾ ਆਗੂ ਆਪਣੇ ਜੀਵਨ ਦੌਰਾਨ ਕੌਮ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵੰਡੀਆਂ ਪਾਉਣ ਵਾਲੀਆਂ ਅਤੇ ਫਾਸੀਵਾਦੀ ਤਾਕਤਾਂ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਵਿਰੁੱਧ ਡੱਟੇ ਰਹੇ। ਉਨ੍ਹਾਂ ਇਹ ਵੀ ਯਾਦ ਕੀਤਾ ਕਿ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਬਣਾਉਣ ਤੋਂ ਇਲਾਵਾ ਸੀ.ਪੀ.ਆਈ. ਅਤੇ ਸੀ.ਪੀ.ਆਈ.(ਐਮ) ਵਿਚਾਲੇ ਕੜੀ ਵਜੋਂ ਅਹਿਮ ਭੂਮਿਕਾ ਨਿਭਾਈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੇ ਆਜ਼ਾਦੀ ਸੰਗਰਾਮ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਨੂੰ ਮਿੱਟੀ ਦੇ ਇਸ ਪੁੱਤਰ ‘ਤੇ ਹਮੇਸ਼ਾ ਮਾਣ ਰਹੇਗਾ, ਜੋ ਵਿਧਾਇਕ ਅਤੇ ਰਾਜ ਸਭਾ ਮੈਂਬਰ ਵੀ ਰਹਿ ਚੁੱਕਾ ਹੈ।ਉਨਾਂ ਇਹ ਵੀ ਦੱਸਿਆ ਕਿ ਕਾਮਰੇਡ ਸੁਰਜੀਤ ਨੇ ਆਪਣਾ ਸਾਰਾ ਸਿਆਸੀ ਜੀਵਨ ਸਮਾਜ ਦੇ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗ ਦੀ ਭਲਾਈ ਦੇ ਲੇਖੇ ਲਾਇਆ, ਜਿਸ ਨੂੰ  ਹਮੇਸ਼ਾ ਯਾਦ ਰੱਖਿਆ ਜਾਵੇਗਾ।ਇਸ ਦੌਰਾਨ ਸੀਪੀਆਈ ਦੇ ਸੂਬਾਈ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਸੂਬਾ ਕਮੇਟੀ ਮੈਂਬਰ ਕਾਮਰੇਡ ਗੁਰਚੇਤਨ ਸਿੰਘ ਤੇ ਹੋਰਨਾਂ ਨੇ ਮੁੱਖ ਮੰਤਰੀ ਚੰਨੀ ਨੂੰ ਸ਼ਾਲ ਭੇਟ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਮੰਤਰੀ ਪਰਗਟ ਸਿੰਘ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਕਰਮਜੀਤ ਸਿੰਘ ਚੌਧਰੀ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਦਰਸ਼ਨ ਸਿੰਘ ਟਾਹਲੀ, ਅੰਮ੍ਰਿਤਪਾਲ ਭੌਂਸਲੇ, ਕਾਮਰੇਡ ਆਗੂ ਸੁਖਪ੍ਰੀਤ ਜੌਹਲ, ਭੂਪ ਚੰਦ ਚੰਨੋ, ਬਲਬੀਰ ਸਿੰਘ ਜਾਡਲਾ, ਪਰਸ਼ੋਤਮ ਸਿੰਘ ਬਿਲਗਾ, ਸਰਪੰਚ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Santokh Singh Chaudhary , Chaudhary Santokh Singh , Pargat Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD