Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਰਵਾਈ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ

ਸਰਕਾਰੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀ ਅਹਿਮ ਵਸੀਲਾ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 25 Dec 2021

Last updated on: Dec 25, 2021, 00:00 IST

ਸ਼ਹੀਦੀ ਸਭਾ ਦੇ ਪਹਿਲੇ ਦਿਨ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ ਆਪਣੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਅਤੇ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ। ਉਪਰੰਤ ਵੱਖ-ਵੱਖ ਸਟਾਲਾਂ 'ਤੇ ਜਾ ਕੇ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗਾਂ ਦੇ ਕੰਮਕਾਜ਼ ਦੀ ਸ਼ਲਾਘਾ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਕੰਵਲਜੀਤ ਸਿੰਘ, ਐਸ.ਡੀ.ਐਮ.ਹਿਮਾਂਸ਼ੂ ਗੁਪਤਾ, ਐਸ ਡੀ ਐਮ ਬੱਸੀ ਪਠਾਣਾਂ ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਜਰਨਲ) ਅਸ਼ੋਕ ਕੁਮਾਰ, ਐਸ ਡੀ ਐਮ ਰਾਜਪੁਰਾ ਸੰਜੀਵ ਕੁਮਾਰ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਨ੍ਹਾਂ ਪ੍ਰਦਰਸ਼ਨੀਆਂ ਦਾ ਮੁਆਇਨਾ ਉਪਰੰਤ ਸ. ਨਾਗਰਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਸਭਾ ਮੌਕੇ ਸੰਗਤਾਂ ਦਾ ਵੱਡਾ ਇਤਿਹਾਸਕ ਇਕੱਠ ਹੁੰਦਾ ਹੈ ਅਤੇ ਇਸ ਮੌਕੇ ਆਯੋਜਿਤ ਵਿਸ਼ਾਲ ਪ੍ਰਦਰਸ਼ਨੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਅਹਿਮ ਸਾਬਤ ਹੁੰਦੀ ਹੈ। ਇਸ ਪ੍ਰਦਰਸ਼ਨੀ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਸਮੇਤ ਉਨਤ ਖੇਤੀ ਲਈ ਈਜਾਦ ਹੋਈਆਂ ਨਵੀਂਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਬਾਰੇ ਇੱਥੇ ਪੁੱਜਣ ਵਾਲਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁੱਪਾਂ ਅਤੇ ਸਹਾਇਕ ਧੰਦੇ ਅਪਣਾਉਣ ਵਾਲੇ ਕਿਸਾਨਾਂ ਵੱਲੋਂ ਲਾਈਆਂ ਪ੍ਰਦਰਸ਼ਨੀਆਂ ਦੀ ਉਚੇਚੇ ਤੌਰ 'ਤੇ ਸ਼ਲਾਘਾ ਕੀਤੀ।ਇਸ ਪ੍ਰਦਰਸ਼ਨੀ ਦੌਰਾਨ ਖੇਤੀਬਾੜੀ, ਮੱਛੀ ਪਾਲਣ, ਬਾਗਬਾਨੀ, ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ, ਪੇਡਾ, ਜੰਗਲਾਤ, ਸਹਿਕਾਰਤਾ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਇਸ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਮੌਕੇ ਆਪਣੇ ਸਟਾਲ ਲਗਾਏ ਅਤੇ ਆਮ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਵੱਡੀ ਗਿਣਤੀ ਸੰਗਤ ਨੇ ਇਸ ਪ੍ਰਦਰਸ਼ਨੀ ਵਿੱਚ ਪੁੱਜਕੇ ਇਸਦਾ ਲਾਭ ਉਠਾਇਆ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD