Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਹਿੰਦ ਦੀ ਲਾਸਾਨੀ ਸ਼ਹਾਦਤ ਹਮੇਸ਼ਾਂ ਪ੍ਰੇਰਨਾਸ੍ਰੋਤ ਰਹੇਗੀ : ਡੀ ਸੀ ਪੂਨਮਦੀਪ ਕੌਰ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ

DC Fatehgarh Sahib, PoonamDeep Kaur, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2021

Last updated on: Dec 25, 2021, 00:00 IST

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਵਿਹੜੇ ਚ ਭਾਸ਼ਾ ਵਿਭਾਗ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਕਵੀ ਦਰਬਾਰ ਚ ਸ਼ਿਰਕਤ ਕਰਦਿਆਂ ਕਿਹਾ ਕਿ ਸਰਹਿੰਦ ਦੀ ਲਾਸਾਨੀ ਸ਼ਹਾਦਤ ਹਮੇਸ਼ਾਂ ਪ੍ਰੇਰਨਾਸ੍ਰੋਤ ਰਹੇਗੀ। ਉਨ੍ਹਾਂ ਕਿਹਾ ਕਿ ਨਿੱਕੀਆਂ ਜਿੰਦਾਂ ਦੀ ਕੁਰਬਾਨੀ ਨੇ ਇੱਕ ਵਿਲੱਖਣ ਇਤਿਹਾਸ ਰਚਿਆ ਹੈ ਅਤੇ ਉਹ ਆਪਣੇ ਆਪ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਕੇ ਬਹੁਤ ਹੀ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਦੂਰ ਦੂਰ ਤੋਂ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਦੀ ਸਹੂਲਤ ਵਾਸਤੇ ਪੁਖ਼ਤਾ ਪ੍ਰਬੰਧ ਤਾਂ ਕੀਤੇ ਹੀ ਹਨ ਪਰ ਇਨ੍ਹਾਂ ਪ੍ਰਬੰਧਾਂ ਦੇ ਨਾਲ ਨਾਲ ਸੰਗਤਾਂ ਵੀ ਸਵੈ ਅਨੁਸਾਸ਼ਨ ਦਾ ਪ੍ਰਮਾਣ ਦਿੰਦੇ ਹੋਏ ਪੂਰੀ ਮਰਿਆਦਾ ਅਤੇ ਸ਼ਰਧਾ ਨਾਲ ਗੁਰੂ ਘਰਾਂ ਦੇ ਦਰਸ਼ਨ ਕਰਦੇ ਹੋਏ ਪ੍ਰਸਾਸ਼ਨ ਨੂੰ ਸਹਿਯੋਗ ਦੇਣ।ਇਸ ਮੌਕੇ ਉਨ੍ਹਾਂ ਦੇ ਨਾਲ ਐਮ ਐਲ ਏ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਵੀ ਮੌਜੂਦ ਸਨ। ਹੋਰਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ, ਅਨੁਪ੍ਰਿਤਾ ਜੌਹਲ, ਹਰਕੰਵਲਜੀਤ ਸਿੰਘ, ਐਸ ਡੀ ਐਮ ਹਿਮਾਂਸ਼ੂ ਗੁਪਤਾ, ਐਸ ਡੀ ਐਮ ਬੱਸੀ ਪਠਾਣਾਂ ਯਸ਼ਪਾਲ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਐਸ ਡੀ ਐਮ ਰਾਜਪੁਰਾ ਸੰਜੀਵ ਕੁਮਾਰ ਤੇ ਤਹਿਸੀਲਦਾਰ ਗੁਰਜਿੰਦਰ ਸਿੰਘ ਵੀ ਮੌਜੂਦ ਸਨ।

ਕਵੀ ਦਰਬਾਰ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਪ੍ਰੋ. ਅੱਛਰੂ ਸਿੰਘ ਨੇ ਕੀਤੀ ਜਦਕਿ ਪ੍ਰਧਾਨਗੀ ਮੰਡਲ ਵਿੱਚ ਪਰਮਜੀਤ ਕੌਰ ਸਰਹਿੰਦ ਤੇ ਮਾਤਾ ਗੁਜਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਸਾਧੂ ਸਿੰਘ ਪਨਾਗ ਸ਼ਾਮਿਲ ਸਨ।ਕਵੀ ਦਰਬਾਰ ਚ ਰਚਨਾਵਾਂ ਪੇਸ਼ ਕਰਨ ਵਾਲੇ ਕਵੀਆਂ ਚੋਂ ਡਾਕਟਰ ਜਗਜੀਤ ਸਿੰਘ ਗੁਰਮ ਨੇ ਗੁਰੂ ਉਸਤਿਤ ਵਿੱਚ ਆਪਣੀ ਕਾਵਿ ਰਚਨਾ 42 ਸਾਲ ਨਾਲ ਸ਼ੁਰੂਆਤ ਕੀਤੀ।ਹਰਬੰਸ ਸ਼ਾਨ ਨੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਬਾਰੇ ਰਚਨਾ 'ਦਸ਼ਮੇਸ਼ ਪਿਤਾ ਦਾ ਕਰਜ਼ਾ ਕੋਈ ਉਤਾਰ ਨਹੀਂ ਸਕਦਾ' ਸੁਣਾਈ।ਬਲਤੇਜ ਸਿੰਘ ਬਠਿੰਡਾ ਨੇ ਜ਼ੋਰਾਵਰ ਤੇ ਫਤਹਿ ਸਿੰਘ ਹਸ ਧਰਮ ਤੋਂ ਜਾਨਾਂ ਵਾਰ ਗਏ, ਅਮਰਬੀਰ ਸਿੰਘ ਚੀਮਾ ਨੇ ਕਵਿਤਾ ਪੋਹ ਦਾ ਮਹੀਨਾ 'ਚ ਸਰਸਾ ਦੇ ਪਾਣੀ ਤੋਂ ਸ਼ਹੀਦੀ ਸਾਕੇ ਤੱਕ ਦਾ ਕਾਵਿ ਪੇਸ਼ ਕੀਤਾ।ਮਨਿੰਦਰ ਕੌਰ ਬੱਸੀ ਪਠਾਣਾਂ ਨੇ ਬਾਲਕ ਗੁਰੂ ਗੋਬਿੰਦ ਸਿੰਘ ਦੇ ਕਵਿਤਾ ਰਾਹੀਂ ਸਾਹਿਬਜ਼ਾਦਿਆਂ ਦੀ ਅਡੋਲਤਾ ਬਾਰੇ ਦੱਸਿਆ। ਮਨਜੀਤ ਸਿੰਘ ਘੁੰਮਣ ਨੇ ਦਸ਼ਮੇਸ਼ ਪਿਤਾ ਜੀ ਦੇ ਲਾਲ ਜੇ ਨਾ ਨੀਹਾਂ ਚ ਖੜ੍ਹਦੇ, ਅੱਜ ਕਲਮੇ ਹੋਣਾ ਸੀ ਇਥੇ ਫੇਰ ਸਾਰਿਆਂ ਨੇ ਪੜ੍ਹਦੇ ਅਤੇ ਗੁਰਪ੍ਰੀਤ ਸਿੰਘ ਜਖਵਾਲੀ ਨੇ ਆਪਣੇ ਗੀਤ ਚ ਦਸਮੇਸ਼ ਪਿਤਾ ਅਤੇ ਭਾਈ ਦਯਾ ਸਿੰਘ ਦੀ ਗਲਬਾਤ ਨੂੰ ਕਾਵਿਕ ਰੂਪ ਚ ਪੇਸ਼ ਕੀਤਾ।ਐਡਵੋਕੇਟ ਦਰਬਾਰਾ ਸਿੰਘ ਢੀਂਡਸਾ ਨੇ ਆਪਣੀ ਧਾਰਮਿਕ ਰਚਨਾ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਦੇ ਅਦੁੱਤੀ ਬਲੀਦਾਨ ਅਤੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਾਰਨ ਦਾ ਇਤਿਹਾਸ ਪੇਸ਼ ਕੀਤਾ। ਉਪਕਾਰ ਸਿੰਘ ਦਿਆਲਪੁਰੀ ਨੇ ਮੋਤੀ ਮਹਿਰਾ ਜੀ ਵਲੋਂ ਮਾਤਾ ਗੁਜਰੀ ਜੀ ਨੂੰ ਸਾਹਿਬਜ਼ਾਦਿਆਂ ਦੇ ਨੀਹਾਂ ਚ ਚਿਣਵਾਏ ਜਾਣ ਤੇ ਸ਼ਹਾਦਤ ਦੀ ਵੈਰਾਗਮਈ ਗਾਥਾ ਨੂੰ ਕਾਵਿਕ ਰੂਪ ਚ ਸੁਣਾਇਆ। ਗੁਰਪ੍ਰੀਤ ਸਿੰਘ ਬੀੜ ਕਿਸ਼ਨਪੁਰੀ ਨੇ 'ਕੱਕਰਾਂ ਦੀ ਰਾਤ ਠੰਡੀ, ਨਦੀ ਠਾਠਾਂ ਮਾਰਦੀ' ਰਾਹੀਂ ਗੁਰੂ ਪਰਿਵਾਰ ਦੀ ਅਦੁੱਤੀ ਗਾਥਾ ਬਿਆਨੀ। 

ਪਰਮਜੀਤ ਕੌਰ ਸਰਹਿੰਦ ਨੇ ਇਹ ਧਰਤੀ ਹੈ ਸ਼ਹੀਦਾਂ ਦੀ, ਇਹ ਜ਼ਰ੍ਹੇ ਨਹੀਂ ਸਿਤਾਰੇ ਨੇ,ਰੁਸ਼ਨਾ ਗਏ ਜਿਸ ਨੂੰ ਗੁਰੂ ਦੇ ਲਾਲ ਪਿਆਰੇ ਨੇ ਅਤੇ ਸਾਧੂ ਸਿੰਘ ਪਨਾਗ ਵਾਈਸ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਨੇ ਆਪਣੀ ਕਾਵਿ ਰਚਨਾ 'ਹੱਕ ਸੱਚ ਤੇ ਅਣਖ ਦੀ ਸਿਖਿਆ ਦਿੱਤੀ ਜੋ ਸਰਹਿੰਦ ਭੁੱਲ ਨਾ ਜਾਇਓ' ਰਾਹੀਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ। ਡਾਕਟਰ ਸਨੇਹਇੰਦਰ ਮੀਲੂ ਨੇ 'ਨੀਹਾਂ ਸਰਹਿੰਦ ਦੀਆਂ ਵਿੱਚ ਜੋਤ ਸਦਾ ਜਗਦੀ, ਇਕ ਇਹੀ ਗਾਥਾ ਜਦ ਸੁਣਾ ਨਵੀਂ ਲਗਦੀ' ਰਾਹੀਂ ਸਾਕਾ ਸਰਹਿੰਦ ਬਾਰੇ ਦੱਸਿਆ। ਸੁਖਦੇਵ ਸਿੰਘ ਇਨਾਇਤਪੁਰੀ ਨੇ ਵੀ ਗੁਰੂ ਉਸਤਤ ਵਿੱਚ ਆਪਣੀ ਰਚਨਾ ਪੇਸ਼ ਕੀਤੀ। ਜਸਬੀਰ ਸਿੰਘ ਵੇਰਕਾ ਨੇ ਵੀ ਇਸ ਮੌਕੇ ਧਾਰਮਿਕ ਗੀਤ ਨਾਲ ਹਾਜ਼ਰੀ ਲਗਵਾਈ। ਡਾਕਟਰ ਅੱਛਰੂ ਸਿੰਘ ਨੇ ਆਪਣੇ ਸੰਖੇਪ ਸੰਬੋਧਨ ਚ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਨੂੰ ਮਿਲੇ ਸੰਸਕਾਰਾਂ ਅਤੇ ਵਿਰਾਸਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸ਼ਹਾਦਤ ਕਦੇ ਵੀ ਭੁਲਾਈ ਨਹੀਂ ਜਾ ਸਕਦੀ।ਇਸ ਮੌਕੇ ਕੁਲਵੰਤ ਸਿੰਘ ਨਾਰੀਕੇ ਵੱਲੋਂ ਸੰਪਾਦਿਤ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦਾ ਵਿਸ਼ੇਸ਼ ਅੰਕ ਡੀਸੀ ਪੂਨਮਦੀਪ ਕੌਰ ਅਤੇ ਮਨਦੀਪ ਕੌਰ ਨਾਗਰਾ ਵੱਲੋਂ ਰਿਲੀਜ਼ ਕੀਤਾ ਗਿਆ। ਗੀਤਕਾਰ ਤੇ ਗਾਇਕ ਰਾਮ ਸਿੰਘ ਅਲਬੇਲਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਗੀਤ ਵੀ ਇਸ ਮੌਕੇ ਰਿਲੀਜ਼ ਕੀਤਾ ਗਿਆ।ਇਸ ਮੌਕੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰਿਤਪਾਲ ਕੌਰ, ਸਤਨਾਮ ਸਿੰਘ, ਪ੍ਰਵੀਨ ਕੁਮਾਰ ਅਤੇ ਤਜਿੰਦਰ ਸਿੰਘ ਗਿੱਲ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਅਫ਼ਸਰ ਹਰਭਜਨ ਕੌਰ ਮੌਜੂਦ ਸਨ। ਇਸ ਮੌਕੇ ਸਮੂਹ ਮਹਿਮਾਨਾਂ ਨੂੰ ਭਾਸ਼ਾ ਵਿਭਾਗ ਵੱਲੋਂ ਕਿਤਾਬਾਂ ਦੇ ਸੈੱਟ ਵੀ ਭੇਟ ਕੀਤੇ ਗਏ।

 

Tags: DC Fatehgarh Sahib , PoonamDeep Kaur , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD