Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਵਸ `ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Atal Bihari Vajpai

Web Admin

Web Admin

5 Dariya News

ਚੰਡੀਗੜ੍ਹ , 25 Dec 2021

Last updated on: Dec 25, 2021, 00:00 IST

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ.ਟੀ, ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ 97ਵੇਂ ਜਨਮ ਦਿਵਸ `ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼੍ਰੀ ਪੁਰੋਹਿਤ ਅਤੇ ਰਾਜ ਭਵਨ ਦੇ ਕਰਮਚਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਯਾਦ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਇੱਕ ਉੱਘੇ ਕੌਮੀ ਨੇਤਾ, ਸੂਝਵਾਨ ਸਿਆਸਤਦਾਨ, ਇੱਕ ਨਿਰਸਵਾਰਥ ਸਮਾਜ ਸੇਵੀ ਅਤੇ ਇੱਕ ਚੰਗੇ ਬੁਲਾਰੇ ਸਨ ਜਿਨ੍ਹਾਂ ਨੇ ਵਿਚਾਰਧਾਰਕ ਸਿਧਾਂਤਾਂ `ਤੇ ਆਧਾਰਿਤ ਰਾਜਨੀਤੀ ਦੇ ਨਾਲ ਭਾਰਤ ਵਿੱਚ ਚੰਗੇ ਸ਼ਾਸਨ ਦੀ ਮਿਸਾਲ ਕਾਇਮ ਕੀਤੀ।

ਅਟਲ ਬਿਹਾਰੀ ਵਾਜਪਾਈ ਦੇ ਜੀਵਨ `ਤੇ ਚਾਨਣਾ ਪਾਉਂਦੇ ਹੋਏ ਸ੍ਰੀ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੀ ਸਭ ਤੋਂ ਚੰਗੀ ਗੱਲ ਇਹ ਸੀ ਕਿ ਕਰੀਬ ਪੰਜਾਹ ਸਾਲਾਂ ਦੇ ਸਿਆਸੀ ਕਾਰਜਕਾਲ ਦੌਰਾਨ ਸ੍ਰੀ ਵਾਜਪਾਈ  ਦੀ ਕਾਰਜਸ਼ੈਲੀ ਦੀ ਕਦੇ ਕਿਸੇ ਨੇ ਆਲੋਚਨਾ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਨਮ ਦਿਨ ਨੂੰ ‘ਗੁੱਡ ਗਵਰਨੈਂਸ ਡੇ’ ਵਜੋਂ ਮਨਾਉਣਾ ਅਤੇ ਇਸ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰਨਾ ਹੀ ਇਸ ਮਹਾਨ ਆਗੂ ਨੂੰ ਸੱਚੀ ਸ਼ਰਧਾਂਜਲੀ ਹੈ।ਸ੍ਰੀ ਪੁਰੋਹਿਤ ਨੇ ਕਿਹਾ “ਅਟਲ ਜੀ ਦਾ ਦੇਸ਼ ਪ੍ਰਤੀ ਸਮਰਪਣ ਅਤੇ ਸੇਵਾ ਸਾਡੇ ਲਈ ਹਮੇਸ਼ਾ ਪ੍ਰੇਰਨਾ ਦਾ ਕੇਂਦਰ ਰਹਿਣਗੇ; ਆਉ ਅਸੀਂ ਉਨ੍ਹਾਂ ਦੀ ਜੀਵਨਸ਼ੈਲੀ ਨੂੰ ਅਪਣਾਉਂਦਿਆਂ ਸੌੜੀ ਸਿਆਸਤ ਤੋਂ ਉੱਪਰ ਉੱਠ ਕੇ ਆਪਣੇ ਦੇਸ਼ ਅਤੇ ਦੇਸ਼ਵਾਸੀਆਂ ਦੀ ਬਿਹਤਰੀ ਲਈ ਕੰਮ ਕਰੀਏ ।”

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Atal Bihari Vajpai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD