Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਤੇ ਖੋਜ ਲਈ ਚੇਅਰ ਸਥਾਪਿਤ ਹੋਵੇਗੀ-ਚਰਨਜੀਤ ਸਿੰਘ ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 25 Dec 2021

Last updated on: Dec 25, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕ੍ਰਿਸਮਸ ਦੇ ਸ਼ੁਭ ਮੌਕੇ ’ਤੇ ਪੰਜਾਬੀਆਂ ਵਿਸ਼ੇਸ਼ ਕਰਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਕ੍ਰਿਸਮਸ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨੀਸਟਰੀ ਵਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਪੰਜਾਬ ਦੀ ਕਿਸੇ ਇਕ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਨੇ ਰਮਨ ਹੰਸ ਮਿਨੀਸਟਰੀ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕ੍ਰਿਸਮਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ, ਕੇਵਲ ਈਸਾਈਆਂ ਲਈ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕਾਂ ਲਈ ਵੀ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ, ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀਆਂ ਦਿੱਤੀਆਂ ਸਿੱਖਿਆਵਾਂ ਦੀ ਅਜੋਕੇ ਸੰਦਰਭ ਵਿੱਚ ਵੀ ਪੂਰੀ ਸਾਰਥਿਕਤਾ ਹੈ।

ਵੋਆਇਸ ਆਫ ਪੀਸ ਮਿਨੀਸਟਰੀ ਵਲੋਂ ਕਰਵਾਏ ਸਮਾਗਮ ਮੌਕੇ ਵੀ ਮੁੱਖ ਮੰਤਰੀ ਪੰਜਾਬ ਵਲੋਂ ਲੰਗਰ ਹਾਲ ਲਈ 10 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸ਼ੁੱਭ ਮੌਕਿਆਂ ਜਿੱਥੇ ਸੰਪਰਦਾਇਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ, ਉਥੇ ਹੀ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਵੀ ਸਮਾਜ ਪ੍ਰੇਰਿਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ-ਨਿਰਪੱਖ ਪਾਰਟੀ ਹੈ ਜੋ ਬਰਾਬਰੀ ਦੇ ਸਿਧਾਂਤ ਉਤੇ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਹਰ ਤਿਉਹਾਰ ਇਕਜੁਟ ਹੋ ਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ।ਇਸ ਉਪਰੰਤ ਮੁੱਖ ਮੰਤਰੀ ਚੰਨੀ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD