Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਇਆ ਲੁਧਿਆਣਾ ਬਲਾਸਟ ਕੇਸ

ਮ੍ਰਿਤਕ ਬਰਖ਼ਾਸਤ ਪੁਲਿਸ ਕਰਮਚਾਰੀ ਦੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋਣ ਦਾ ਸ਼ੱਕ

Ludhiana Court Bomb Blast case, Siddharth Chattopadhyaya, Police, Punjab Admin, Director General of Police Punjab, DGP Punjab, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 25 Dec 2021

Last updated on: Dec 25, 2021, 00:00 IST

ਪੰਜਾਬ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁਧਿਆਣਾ ਕੋਰਟ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (31) ਵਾਸੀ ਖੰਨਾ ਵਜੋਂ ਕੀਤੀ ਗਈ ਹੈ, ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ ਅਤੇ ਉਸ ਦੇ ਕਬਜ਼ੇ `ਚੋਂ 385 ਗ੍ਰਾਮ ਹੈਰੋਇਨ ਬਰਾਮਦ ਹੋਣ ਉਪਰੰਤ ਉਸਨੂੰ ਅਗਸਤ 2019 ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸਿਧਾਰਥ ਚਟੋਪਾਧਿਆਏ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, “ਮੈਨੂੰ ਪੰਜਾਬ ਪੁਲਿਸ ‘ਤੇ ਮਾਣ ਹੈ, ਜਿਸ ਨੇ ਲੁਧਿਆਣਾ ਬੰਬ ਧਮਾਕੇ ਦੇ ਕੇਸ ਨੂੰ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਫਲਤਾਪੂਰਵਕ ਸੁਲਝਾ ਲਿਆ ਹੈ।”ਜਾਣਕਾਰੀ ਮੁਤਾਬਕ ਵੀਰਵਾਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਜਨਤਕ ਪਖਾਨੇ `ਚ ਵੱਡਾ ਧਮਾਕਾ ਹੋਇਆ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਜਦੋਂ ਧਮਾਕਾ ਹੋਇਆ ਤਾਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਆਮ ਵਾਂਗ ਚੱਲ ਰਹੀ ਸੀ ਅਤੇ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਨਤਕ ਪਖ਼ਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਇਮਾਰਤ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ।ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦੱਸਿਆ ਕਿ ਪੋਸਟ ਮਾਰਟਮ ਦੌਰਾਨ ਪੁਲਿਸ ਮਰਨ ਵਾਲੇ ਵਿਅਕਤੀ ਦੀ ਸੱਜੀ ਬਾਂਹ `ਤੇ ਬਣੇ ਟੈਟੂ ਦੇ ਨਿਸ਼ਾਨ ਤੋਂ ਮ੍ਰਿਤਕ ਦੀ ਪਛਾਣ ਕਰ ਸਕੀ। 

ਉਨ੍ਹਾਂ ਕਿਹਾ ਕਿ ਵੱਖਰੇ ਤੌਰ `ਤੇ ਲਾਸ਼ ਦੇ ਡੀਐਨਏ ਨਮੂਨੇ ਵੀ ਲਏ ਗਏ।ਉਨ੍ਹਾਂ ਦੱਸਿਆ ਕਿ ਮੁਲਜ਼ਮ ਗਗਨਦੀਪ ਸਿੰਘ ਥਾਣਾ ਸਦਰ ਖੰਨਾ ਵਿਖੇ ਮੁਨਸ਼ੀ ਵਜੋਂ ਕੰਮ ਕਰਦਾ ਸੀ ਜਿਸ ਦੌਰਾਨ ਉਸ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਅਤੇ ਥਾਣਾ ਐਸ.ਟੀ.ਐਫ, ਐਸ.ਏ.ਐਸ ਨਗਰ ਮੁਹਾਲੀ ਵਿਖੇ ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ ਕੀਤਾ ਗਿਆ। ਡੀਜੀਪੀ ਨੇ ਦੱਸਿਆ ਕਿ ਇਸ ਕੇਸ `ਤੇ ਸੁਣਵਾਈ ਚੱਲ ਰਹੀ ਹੈ।ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਦੋ ਸਾਲ ਬਿਤਾਉਣ ਤੋਂ ਬਾਅਦ ਉਹ ਸਤੰਬਰ 2021 ਵਿੱਚ ਜ਼ਮਾਨਤ ’ਤੇ ਰਿਹਾਅ ਹੋ ਗਿਆ ਸੀ ਅਤੇ ਉਸ ਨੇ 24 ਦਸੰਬਰ 2021 ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਸੀ।ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਗਗਨਦੀਪ ਅਦਾਲਤ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨਾ ਚਾਹੁੰਦਾ ਸੀ।ਇਸ ਘਟਨਾ ਪਿੱਛੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਸਬੰਧਾਂ ਬਾਰੇ ਡੀਜੀਪੀ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ, "ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗਗਨਦੀਪ ਦੇ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋ ਸਕਦੇ ਹਨ, ਜਿਨ੍ਹਾਂ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਦਾਲਤੀ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਲਈ ਦੋਸ਼ੀ ਦੀ ਵਰਤੋਂ ਕੀਤੀ।" 

ਡੀਜੀਪੀ ਨੇ ਕਿਹਾ ਕਿ ਧਮਾਕੇ ਲਈ ਵਰਤੀ ਗਈ ਸਮੱਗਰੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਨਮੂਨੇ ਫੋਰੈਂਸਿਕ ਲੈਬ ਨੂੰ ਭੇਜੇ ਗਏ ਹਨ। ੳਨ੍ਹਾਂ ਕਿਹਾ, “ਐਨਐਸਜੀ ਦੀ ਇੱਕ ਟੀਮ ਅਤੇ ਸੂਬੇ ਦੇ ਫੋਰੈਂਸਿਕ ਮਾਹਰਾਂ ਨੂੰ ਧਮਾਕੇ ਤੋਂ ਬਾਅਦ ਦੀ ਜਾਂਚ ਕਾਰਵਾਈ ਲਈ ਬੁਲਾਇਆ ਗਿਆ।``ਡੀਜੀਪੀ ਨੇ ਅੱਗੇ ਕਿਹਾ, ਧਮਾਕੇ ਵਾਲੀ ਥਾਂ `ਤੇ ਮਲਬੇ ਨੂੰ ਯੋਜਨਾਬੱਧ ਤਰੀਕੇ ਨਾਲ ਹਟਾਉਣ ਦੇ ਦੌਰਾਨ ਫੋਰੈਂਸਿਕ ਟੀਮ ਨੇ ਕੁਝ ਮਹੱਤਵਪੂਰਨ ਸੁਰਾਗ ਜਿਵੇਂ ਕਿ ਨੁਕਸਾਨੇ ਗਏ ਮੋਬਾਈਲ ਸੈੱਟ ਅਤੇ ਮ੍ਰਿਤਕ ਦੇ ਸਰੀਰ `ਤੇ ਸੜੇ ਹੋਏ ਕੱਪੜੇ ਤੋਂ ਇਲਾਵਾ ਹੋਰ ਸਬੂਤ ਇਕੱਠੇ ਕੀਤੇ।ਜ਼ਿਕਰਯੋਗ ਹੈ ਕਿ ਡੀਜੀਪੀ ਨੇ ਖੁਦ ਵੀ ਉਸ ਕੋਰਟ ਕੰਪਲੈਕਸ ਦਾ ਦੌਰਾ ਕੀਤਾ, ਜਿੱਥੇ ਇਹ ਧਮਾਕਾ ਹੋਇਆ ਸੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਨਾਲ ਮੀਟਿੰਗ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਡੀਜੀਪੀ ਨੇ ਸ਼ੁੱਕਰਵਾਰ ਨੂੰ ਫੀਲਡ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਿਸੇ ਵੀ ਹੋਰ ਅੱਤਵਾਦੀ ਹਮਲੇ ਨੂੰ ਰੋਕਣ ਲਈ ਪੂਰੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ।ਮੁਲਜ਼ਮ ਗਗਨਦੀਪ ਦੀ ਪਤਨੀ ਜਸਪ੍ਰੀਤ ਕੌਰ ਅਨੁਸਾਰ ਧਮਾਕੇ ਵਾਲੇ ਦਿਨ ਗਗਨਦੀਪ ਸਵੇਰੇ 9.30 ਵਜੇ ਘਰੋਂ ਨਿਕਲਿਆ ਸੀ ਅਤੇ ਉਸ ਦਾ ਮੋਬਾਈਲ ਉਦੋਂ ਤੋਂ ਬੰਦ ਸੀ। ਉਸਨੇ ਗਗਨਦੀਪ ਦੀ ਬਾਂਹ `ਤੇ ਬਣੇ ਟੈਟੂ ਦੇ ਨਿਸ਼ਾਨ ਅਤੇ ਉਸ ਦੁਆਰਾ ਪਹਿਨੇ ਕੱਪੜਿਆਂ ਨੂੰ ਪਛਾਣ ਲਿਆ।ਇਸ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 307 ਅਤੇ 124-ਏ ਅਤੇ ਵਿਸਫੋਟਕ ਪਦਾਰਥ ਐਕਟ, ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਮਿਤੀ 23 ਦਸੰਬਰ, 2021 ਪਹਿਲਾਂ ਹੀ ਦਰਜ ਹੈ।

 

Tags: Ludhiana Court Bomb Blast case , Siddharth Chattopadhyaya , Police , Punjab Admin , Director General of Police Punjab , DGP Punjab , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD