Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਕਾਂਗਰਸ ਸਰਕਾਰ ਨੇ ਵੈਟ ਨਾਲ ਸਬੰਧਤ 40 ਹਜਾਰ ਕੇਸ ਵਾਪਸ ਲਏ : ਓ ਪੀ ਸੋਨੀ

ਉਦਯੋਗ ਅਤੇ ਵਪਾਰ ਨੂੰ ਸੁਰਜੀਤ ਕਰਨਾ ਸਾਡੀ ਪਹਿਲੀ ਤਰਜੀਹ

O P Soni, Om Parkash Soni, Om Prakash Soni, Punjab Pradesh Congress Committee, Congress, Punja

Web Admin

Web Admin

5 Dariya News

ਅੰਮਿ੍ਤਸਰ , 26 Dec 2021

ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਫੈਡਰੇਸਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸਨ ਵੱਲੋਂ ਪੰਜਾਬ ਪ੍ਰਦੇਸ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਰਾਜ ਪੱਧਰੀ ਕਰਵਾਏ ਗਏ ਪੰਜਾਬ ਐਕਸਪੋਰਟ ਸੰਮੇਲਨ -2021 ਮੌਕੇ ਰਾਜ ਭਰ ਵਿੱਚੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ ਅਤੇ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ .ਐਲ.ਯੂ ਦੀ ਲੋੜ ਨੂੰ ਖ਼ਤਮ ਕਰਨਾ ਅਜਿਹੇ ਫੈਸਲੇ ਹਨ, ਜੋ ਕਿ ਕਾਰੋਬਾਰ ਨੂੰ ਵਧਾਉਣ ਲਈ ਸਦੀਆਂ ਤੱਕ ਜਾਣੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆ ਕੇ ਇੰਸਪੈਕਟਰੀ ਰਾਜ ਨੂੰ ਖਤਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਸ੍ਰੀ ਸੋਨੀ ਨੇ ਕਿਹਾ ਕਿ ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ, ਜਿਸਦਾ ਕਾਰੋਬਾਰੀ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ਵਿਚ ਜਲਦੀ ਹੀ ਇਕ ਕੰਨਵੈਨਸ਼ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਬਹੁਤ ਅਸਾਨੀ ਨਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੌਤੀ  ਅਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਹੈ। 

ਸ਼੍ਰੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਰਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਇਸ ਨੂੰ ਲਗਾਤਾਰ ਮਜਬੂਤ ਕਰਨ ਦੀ ਕੋਸਸਿ ਕਰ ਰਹੇ ਹਾਂ। ਉਨ੍ਹਾਂ. ਦੱਸਿਆ ਕਿ ਮੋਹਾਲੀ ਵਿਖੇ ਫਿਲਮ ਸਿਟੀ ਵੀ ਬਣਾਈ ਜਾਵੇਗੀ।  ਸ਼੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਵਲੋ ਉਦਯੋਗਪਤੀਆਂ ਨੂੰ ਦਿੱਤੀਆਂ ਰਾਹਤਾ ਦੇ ਕਾਰਨ ਹੀ ਪੰਜਾਬ ਵਿਚ 1 ਲੱਖ ਕਰੋੜ ਰੁਪਏ ਦਾ ਪੂੰਜੀ  ਨਿਵੇਸ਼ ਹੋਇਆ ਹੈ।ਸ੍ਰੀ ਸੋਨੀ ਨੇ ਦੱਸਿਆ ਕਿ ਰਾਜ ਭਰ ਦੇ ਫੋਕਲ ਪੁਆਇੰਟਾਂ ਦਾ ਵਿਕਾਸ ਕਰਨ ਲਈ 150 ਕਰੋੜ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ  ਵੱਲੋਂ ਆਪਣੀਆਂ 9 ਮੰਗਾਂ ਸਰਕਾਰ ਕੋਲ ਰੱਖੀਆਂ ਗਈਆਂ ਸਨ ਜਿੰਨਾਂ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ ਅਤੇ ਉਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰਾਂ ਉਦਯੋਗਪਤੀ ਅਤੇ ਵਪਾਰੀਆਂ ਦੇ ਟੈਕਸ ਨਾਲ ਚੱਲਦੀਆਂ ਹਨ ਅਤੇ ਸਰਕਾਰ ਦਾ ਫਰਜ ਹੈ ਕਿ ਉਹ ਉਦਯੋਗਾਂ ਨੂੰ ਵਿਕਸਤ ਕਰੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ। ਸ੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਨਾਲ ਕਰਵਾ ਕੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਕਾਂਗਰਸ ਦੇ ਰਾਜ ਸਮੇਂ ਹੀ ਉਦਯੋਗਾਂ ਦੀ ਤਰੱਕੀ ਹੋਈ ਹੈ। ਇਸ ਮੌਕੇ ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਸ੍ਰੀ ਸੋਨੀ ਵੱਲੋਂ ਫੈਡਰੇਸ਼ਨ ਵੱਲੋਂ ਬਣਾਈ ਗਈ ਕਿਤਾਬ ਨੂੰ ਰਲੀਜ ਵੀ ਕੀਤਾ।ਸ਼੍ਰੀ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਰਾਜ ਅਜਿਹਾ ਪਹਿਲਾਂ ਸੂਬਾ ਬਣ ਗਿਆ ਹੈ ਜਿਥੇ ਰਾਜ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ  ਮੁਲਾਜ਼ਮਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਜਿਸ ਨਾਲ ਪੰਜਾਬ ਵਿਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫਤ ਇਲਾਜ਼ ਸਰਕਾਰੀ ਜਾਂ ਪ੍ਰਜੀਕ੍ਰਿਤ  ਪ੍ਰਾਈਵੇਟ ਹਸਪਤਾਲ ਤੋ ਕਰਵਾ ਸਕੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਸੋਨੀ ਨੇ ਦੱਸਿਆ ਕਿ ਪੱਟੀ -ਮੱਖੂ ਰੇਲਵੇ ਲਿੰਕ ਲਈ ਜਮੀਨ ਜ਼ਲਦ ਹੀ ਰੇਲਵੇ ਵਿਭਾਗ ਨੂੰ ਸੋਪ ਦਿੱਤੀ ਜਾਵੇਗੀ ਅਤੇ ਇਸ ਲਈ 70 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੇਲਵੇ ਲਿੰਕ ਦੇ ਜੁੜਨ ਨਾਲ ਪੰਜਾਬ ਨੂੰ ਕਾਫੀ ਫਾਇਦਾ ਹੋਵੇਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ਼੍ਰੀ ਸੋਨੀ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ ਅਤੇ ਦੋਸੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜੋ ਵੀ ਘਟਨਾਵਾਂ ਹੋਈਆਂ ਹਨ ਸਰਕਾਰ ਵੱਲੋਂ ਉਸ ਤੇ ਸਖਤ ਰੁਖ ਅਪਣਾਇਆ ਜਾ ਰਿਹਾ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।ਇਸ ਮੌਕੇ ਵਿਧਾਇਕ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ੍ਹ, ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਸ੍ਰੀ ਅਸ਼ਵਨੀ ਪੱਪੂ, ਪੰਜਾਬ ਪ੍ਰਦੇਸ਼ ਵਪਾਰ ਮੰਗਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ, ਸ੍ਰੀ ਸਮੀਰ ਜੈਨ, ਸ੍ਰੀ ਸੁਮਿਤ ਝਾਅ ਜਾਇੰਟ ਡਾਇਰੈਕਟਰ ਵਿਦੇਸ਼ੀ ਵਪਾਰ, ਜਾਇੰਟ ਡਾਇਰੈਕਟਰ ਸ੍ਰੀ ਸੁਮਿਤ ਸ਼ਾਹ, ਸ੍ਰੀ ਗੌਰਵ ਗੁਪਤਾ, ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ, ਵਾਇਸ ਚੇਅਰਮੈਨ ਪੰਜਾਬ ਸਕੇਲ ਸਮਾਲ ਇੰਡਸਟਰੀ ਸ੍ਰ੍ਰੀ ਪਰਮਜੀਤ ਬੱਤਰਾ, ਕੌਂਸਲਰ ਵਿਕਾਸ ਸੋਨੀ ਤੋਂ ਇਲਾਵਾ ਪੰਜਾਬ ਭਰ ਤੋਂ ਆਏ ਉਦਯੋਗਪਤੀ ਹਾਜਰ ਸਨ।

b Congress, Government of Punjab, Punjab Government, Punjab, Amritsar

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punja

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD