Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਨਤਮਸਤਕ

ਫ਼ਤਹਿਗੜ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ-ਮੁੱਖ ਮੰਤਰੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sri Fatehgarh Sahib

Web Admin

Web Admin

5 Dariya News

ਫ਼ਤਹਿਗੜ ਸਾਹਿਬ , 26 Dec 2021

Last updated on: Dec 26, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਨਤਸਮਤਕ ਹੋਏ।ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ।ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ ‘ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ ‘ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀ.ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ ‘ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਲਾਮਿਸਾਲ ਅਤੇ ਅੱਜ ਉਹ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਅਤੇ ਆਪਣੀ ਸ਼ਰਧਾ ਭੇਟ ਕਰਨ ਆਏ ਹਨ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆਂ ‘ਚ ਕੋਈ ਹੋਰ ਮਿਸਾਲ ਨਹੀਂ ਮਿਲਦੀ।ਪੱਤਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕਿ੍ਰਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ।ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sri Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD