Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ

ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਕਾਮਨਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Nakodar, Jalandhar, Dera Baba Murad Shah, Darbar Almast Bapu Lal Badshah, Hardev Singh Ladi Sherowalia,Amarjeet Singh Samra, Kanwaljeet Singh Lalli

Web Admin

Web Admin

5 Dariya News

ਨਕੋਦਰ , 26 Dec 2021

Last updated on: Dec 26, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ। ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। 

ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਦਰਬਾਰ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਮੁੱਖ ਮੰਤਰੀ ਨੇ ਲੰਗਰ ਵੀ ਛਕਿਆ।ਮੁੱਖ ਮੰਤਰੀ ਨੇ ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ ਜੀ ਜਲੰਧਰ ਜ਼ੋਨ ਜੀ. ਐਸ. ਢਿੱਲੋਂ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਅਤੇ  ਕਾਂਗਰਸੀ ਆਗੂ ਨਵਜੋਤ ਦਹੀਆ, ਅਸ਼ਵਨ ਭੱਲਾ, ਸੋਨੂੰ ਢੇਸੀ, ਹਨੀ ਜੋਸ਼ੀ, ਸੁਖਵਿੰਦਰ ਕੋਟਲੀ, ਅੰਮਿ੍ਰਤਪਾਲ ਭੌਂਸਲੇ ਆਦਿ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Nakodar , Jalandhar , Dera Baba Murad Shah , Darbar Almast Bapu Lal Badshah , Hardev Singh Ladi Sherowalia , Amarjeet Singh Samra , Kanwaljeet Singh Lalli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD