Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਸੁਖਜਿੰਦਰ ਸਿੰਘ ਰੰਧਾਵਾ

ਡਿਪਟੀ ਮੁੱਖ ਮੰਤਰੀ ਨੇ 190 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਲਟਰਾ ਮਾਡਰਨ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਕੀਤਾ ਉਦਘਾਟਨ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Goindwal Sahib, Tarn Taran, Jasbir Singh Gill, Jasbir Singh Gill Dimpa

Web Admin

Web Admin

5 Dariya News

ਗੋਇੰਦਵਾਲ ਸਾਹਿਬ (ਤਰਨ ਤਾਰਨ) , 27 Dec 2021

ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ੳੇੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ।ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸ੍ਰੀ ਰਮਨਜੀਤ ਸਿੰਘ ਸਿੱਕੀ, ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ, ਪ੍ਰਿੰਸੀਪਲ ਸਕੱਤਰ ਜੇਲ੍ਹਾਂ ਸ੍ਰੀ ਵੀ. ਕੇ ਤਿਵਾੜੀ, ਏ. ਡੀ. ਜੀ. ਪੀ. ਜੇਲ੍ਹਾਂ ਸ੍ਰੀ ਪੀ. ਕੇ ਸਿਨਹਾ, ਡੀ. ਆਈ. ਜੀ ਫਿਰੋਜ਼ਪੁਰ ਰੇਂਜ ਸ੍ਰੀ ਇੰਦਰਬੀਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਵੀ ਉਹਨਾਂ ਦੇ ਨਾਲ ਸਨ।ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਨੂੰ ਅਸਲੀ ਰੂਪ ਵਿੱਚ ਸੁਧਾਰ ਘਰ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ 2780 ਵਿਅਕਤੀਆਂ ਨੂੰ ਰੱਖਣ ਦੀ ਸਮਰੱਥਾ ਹੈ, ਜੋ ਕਿ ਲੱਗਭੱਗ 85 ਏਕੜ ਥਾਂ ਵਿੱਚ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸੁਧਾਰ ਘਰ ਨੂੰ ਅਲਟਰਾ ਮਾਡਰਨ ਬਣਾਉਣ ਲਈ ਲੱਗਭੱਗ 190 ਕਰੋੜ ਰੁਪਏ ਖਰਚ ਕੀਤੇ ਗਏ ਹਨ।ਉਹਨਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ ਕੈਦੀਆਂ ਨਾਲ ਮੁਲਾਕਾਤ ਕਰਨ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ ਹੈ।

ਇਸ ਉਪਰੰਤ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੂਰੂਆਂ ਪੀਰਾਂ ਦੀ ਵਰੋਸਾਈ ਧਰਤੀ ਹੈ ਅਤੇ ਇਸ ਦਾ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਣਾ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਲੜਾਈ ਵਿੱਚ ਅੱਗੇ ਵੱਧ ਕੇ ਆਪਣਾ ਯੋਗਦਾਨ ਪਾਇਆ ਹੈ ਅਤੇ ਹੁਣ ਨਸ਼ਿਆਂ ਖਿਲਾਫ਼ ਵੀ ਡਟਕੇ ਜੰਗ ਲੜਨੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸਦੀ ਮਾਰ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ਼੍ਹਾ ਦੀ ਹਾਲਤ ਸੁਧਾਰਨ ਲਈ ਜੇਲ੍ਹ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਫੈਕਟਰੀਆਂ ਅਤੇ ਪੈਟਰੋਲ ਪੰਪ ਲਗਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹਾਂ ਆਪਣੇ ਖਰਚ ਕੱਢ ਸਕਣ।ਉਹਨਾਂ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਵਿੱਚ ਵੀ ਟਾਇਲਾਂ ਬਣਾਉਣ ਦੀ ਫੈਕਟਰੀ ਲਗਾਈ ਜਾ ਰਹੀ ਹੈ, ਜਿੱਥੇ ਕੰਮ ਕਰਨ ਵਾਲੇ ਬੰਦੀਆਂ ਨੂੰ ਦਿਹਾੜੀ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਇਸ ਜੇਲ਼੍ਹ ਵਿੱਚ ਆਉਣ ਵਾਲੇ ਹਵਾਲਾਤੀਆਂ ਤੇ ਕੈਦੀਆਂ ਦੀ ਕੌਂਸਲਿੰਗ ਵੀ ਕੀਤੀ ਜਾਵੇਗੀ ਤਾਂ ਜੋ ਅਮਲੀ ਰੂਪ ਵਿੱਚ ਸਿੱਧੇ ਰਸਤੇ ‘ਤੇ ਆ ਸਕਣ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚ ਰਾਸ਼ਨ ਦੀ ਪ੍ਰਾਈਵੇਟ ਖਰੀਦ ਬੰਦ ਕੀਤੀ ਗਈ ਹੈ ਅਤੇ ਸਾਰਾ ਲੋੜੀਂਦਾ ਸਮਾਨ ਹੁਣ ਮਾਰਕਫੈੱਡ, ਮਿਲਕਫੈੱਡ ਅਤੇ ਸ਼ੂਗਰਫੈੱਡ ਤੋਂ ਖਰੀਦਿਆ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਹਨਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਫਿਰ ਬਹੁਮਤ ਹਾਸਿਲ ਕਰਕੇ ਲੋਕ-ਪੱਖੀ ਸਰਕਾਰ ਬਣਾਏਗੀ। ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਉਹਨਾਂ ਡਿਪਟੀ ਮੁੱਖ ਮੰਤਰੀ ਪਾਸੋਂ ਦਰਿਆ ਬਿਆਸ ਦੀ ਮਾਰ ਹੇਠ ਆਉਂਦੇ ਇਲਾਕੇ ਨੂੰ ਨੁਕਸਾਨ ਨੂੰ ਬਚਾਉਣ ਲਈ ਬੰਨ੍ਹ ਬਣਾਉਣ ਅਤੇ ਫੋਕਲ ਪੁਆਇੰਟ ਗੋਇੰਦਵਾਲ ਸਾਹਿਬ ਵਿਖੇ ਇੰਡਸਟਰੀ ਕੰਪਲੈਕਸ ਦੇ ਪਲਾਂਟਾਂ ਨੂੰ ਪੰਜਾਬ ਲਘੂ ਉਦਯੋਗ ਵੱਲੋਂ ਹਰ ਸਾਲ ਪਾਏ ਜਾਂਦੇ ਜੁਰਮਾਨੇ ਦੀ ਮੁਆਫ਼ੀ ਲਈ ਵੀ ਮੰਗ ਕੀਤੀ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Goindwal Sahib , Tarn Taran , Jasbir Singh Gill , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD