Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਪ ਮੁੱਖ ਮੰਤਰੀ ਵੱਲੋਂ ਸਾਰੇ ਪੀ.ਐਚ.ਸੀਜ਼, ਸੀ.ਐਚ.ਸੀਜ਼ ਅਤੇ ਆਕਸੀਜਨ ਪਲਾਟਾਂ ਨੂੰ ਚਲਾਉਣ ਦੇ ਹੁਕਮ

ਓਮੀਕਰੋਨ ਵੇਰੀਐਂਟ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲੱਬਧਤਾ ਸਬੰਧੀ ਸਮੀਖਿਆ ਕਰਨ ਦੇ ਨਿਰਦੇਸ਼

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 27 Dec 2021

Last updated on: Dec 27, 2021, 00:00 IST

ਕੌਮੀ ਪੱਧਰ `ਤੇ ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਦਾ ਚਾਰਜ ਵੀ ਹੈ, ਨੇ ਅੱਜ ਸਾਰੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀਜ਼), ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀਜ਼) ਅਤੇ ਆਕਸੀਜਨ ਪਲਾਂਟਾਂ ਨੂੰ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਮਰੀਜ਼ਾਂ ਦੀ ਗਿਣਤੀ ਵਿੱਚ ਸੰਭਾਵੀ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ।ਰੋਕਥਾਮ ਉਪਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸ੍ਰੀ ਸੋਨੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲਬਧਤਾ ਬਾਰੇ ਨਿਯਮਤ ਤੌਰ `ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਲਈ ਕਿਹਾ। ਉਨ੍ਹਾਂ ਨੇ ਪੀਐਚਸੀਜ਼ ਨੂੰ ਸੀਐਚਸੀਜ਼, ਸੀਐਚਸੀਜ਼ ਨੂੰ ਐਸਡੀਐਚ (ਸਬ ਡਵੀਜ਼ਨਲ ਹਸਪਤਾਲਾਂ) ਵਿੱਚ ਅਪਗ੍ਰੇਡ ਕਰਨ ਦੇ ਵੀ ਨਿਰਦੇਸ਼ ਦਿੱਤੇ। ਏ.ਐਨ.ਐਮਜ਼, ਐਨ.ਐਚ.ਐਮ ਸਟਾਫ਼ ਅਤੇ ਆਸ਼ਾ ਵਰਕਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਮੁੱਦੇ `ਤੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਇਹ ਮਾਮਲਾ ਮੁੱਖ ਮੰਤਰੀ ਕੋਲ ਉਠਾਉਣਗੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ `ਤੇ ਹੋਈ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਭਾਵੇਂ ਇਸ ਵੇਲੇ ਕੇਸਾਂ ਦੀ ਗਿਣਤੀ ਘੱਟ ਹੈ ਪਰ ਦਵਾਈਆਂ, ਆਕਸੀਜਨ ਟੈਂਕਰ, ਆਕਸੀਮੀਟਰ ਅਤੇ ਹੋਰ ਲੋੜੀਂਦੇ ਸਮਾਨ ਸਮੇਤ ਸਾਰੀਆਂ ਤਿਆਰੀਆਂ ਜਲਦ ਤੋਂ ਜਲਦ ਪੂਰੀਆਂ ਕਰ ਲਈਆਂ ਜਾਣ।ਉਨ੍ਹਾਂ ਨੇ ਮੀਟਿੰਗ ਵਿੱਚ ਦੱਸਿਆ ਕਿ ਵਾਇਰਸ ਦੀ ਨਵੀਂ ਲਹਿਰ ਵਿੱਚ ਹਲਕੇ ਲੱਛਣ ਪਾਏ ਜਾ ਰਹੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿੱਚ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਲੋੜ ਨਹੀਂ ਹੈ। ਇਸ ਲਈ ਘਰੇਲੂ ਇਕਾਂਤਵਾਸ ਵਿੱਚ ਹੀ ਲੋਕਾਂ ਦੇ ਇਲਾਜ ਸਬੰਧੀ ਤਿਆਰੀਆਂ ਨੂੰ ਤਰਜੀਹ ਦਿੱਤੀ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਰਾਜ ਕਮਲ ਚੌਧਰੀ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਸ੍ਰੀ ਕੁਮਾਰ ਰਾਹੁਲ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀ ਭੁਪਿੰਦਰ ਸਿੰਘ ਅਤੇ ਡਾ. ਓ ਪੀ ਗੋਜਰਾ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD