Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੀ ਸੰਭਾਲ ਪੰਜਾਬੀ ਵਧੀਆ ਢੰਗ ਨਾਲ ਕਰ ਸਕਦੇ ਹਨ, ਕੇਜਰੀਵਾਲ ਵਰਗੇ ਬਾਹਰਲੇ ਨੂੰ ਲੋਕ ਨਹੀਂ ਚਾਹੁੰਦੇ : ਚਰਨਜੀਤ ਸਿੰਘ ਚੰਨੀ

ਕਿਹਾ ਇਹ ਕੇਜਰੀਵਾਲ ਹੀ ਸੀ ਜਿਸ ਨੇ ਅਦਾਲਤ ਵਿੱਚ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਸੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Dr Amar Singh, Gurkirat Singh Kotli, Sadhu Singh Dharamsot, Lakhbir Singh Lakha, Yadwinder Singh Jandiali, Rohno Kalan, Ludhiana

Web Admin

Web Admin

5 Dariya News

ਰੋਹਣੋਂ ਕਲਾਂ (ਲੁਧਿਆਣਾ) , 27 Dec 2021

Last updated on: Dec 27, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਹਵਾ ਵਿੱਚ ਮਹਿਲ ਬਣਾਉਣ ਦੀ ਜਗ੍ਹਾ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਆਪਣੇ ਸੂਬੇ ਦੀ ਅਗਵਾਈ ਕਰਨ ਲਈ ਬਹੁਤ  ਸਮਰੱਥ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਵਰਗੇ ਕਿਸੇ ਬਾਹਰੀ ਵਿਅਕਤੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਣਮੱਤੇ ਪੰਜਾਬੀ ਕਦੇ ਵੀ ਕੇਜਰੀਵਾਲ ਵਰਗੇ ਬਾਹਰੀ ਵਿਅਕਤੀ ਨੂੰ ਸੂਬੇ ਵਿੱਚ ਰਾਜ ਕਰਨ ਦਾ ਮੌਕਾ ਨਹੀਂ ਦੇਣਗੇ।ਮੁੱਖ ਮੰਤਰੀ ਅੱਜ ਖੰਨਾ ਨੇੜਲੇ ਪਿੰਡ ਰੋਹਣੋ ਕਲਾਂ ਦੇ ਦੌਰੇ ‘ਤੇ ਸਨ, ਜਿੱਥੇ ਉਨ੍ਹਾਂ ਨੇ ਸਪੋਰਟਸ ਪਾਰਕ, ਪੰਚਾਇਤ ਘਰ ਅਤੇ ਪਾਰਕ-ਸੱਥ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ, ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਿੱਤ ਵਿੱਚ ਆਮ ਲੋਕਾਂ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ, ਜਦਕਿ ਕੇਜਰੀਵਾਲ ਵਰਗੇ ਲੋਕ ਦਿੱਲੀ ਦੇ ‘ਆਮ ਆਦਮੀ’ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ ਪੰਜਾਬੀਆਂ ਨਾਲ ਅੰਬਰੋਂ ਤਾਰੇ ਤੋੜਨ ਦੇ ਵਾਅਦੇ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਸਾਹਮਣੇ ਝੂਠ ਦੇ ਪੁਲੰਦੇ ਬੰਨਣ ਵਿੱਚ ਉੱਤਮ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਗਾਰੰਟੀ’ ਦਿੱਤੀ ਸੀ ਕਿ ਉਹ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਸਲਾਖਾਂ ਪਿੱਛੇ ਸੁੱਟੇਗਾ ਅਤੇ ਜਦੋਂ ‘ਆਪ’ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਅਸਫਲ ਰਿਹਾ ਤਾਂ ਇਸੇ ਕੇਜਰੀਵਾਲ ਨੇ ਅਦਾਲਤ ਵਿੱਚ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਲਈ, ਉਹ ਵੀ ‘ਆਪ’ ਦੇ ਲੈਟਰਹੈੱਡ ‘ਤੇ। 

ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਨਸ਼ਿਆਂ ਕਾਰਨ ਆਪਣੇ ਪੁੱਤਰ ਗੁਆ ਚੁੱਕੇ ਹਨ ਉਹ ਕੇਜਰੀਵਾਲ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ਼ ਮਜੀਠੀਆ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਬਲਕਿ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਦਰਮਿਆਨ ‘ਚਾਚਾ-ਭਤੀਜਾ’ ਰਿਸ਼ਤਾ ਹੁਣ ਕੋਈ ਭੇਦ ਨਹੀਂ ਰਿਹਾ ਕਿਉਂਕਿ ਸਾਬਕਾ ਮੁੱਖ ਮੰਤਰੀ ਹੁਣ ਸ਼ਰੇਆਮ ਅਕਾਲੀ ਆਗੂ ਦੇ ਹੱਕ ਵਿੱਚ ਬਿਆਨਬਾਜ਼ੀ ਕਰਦੇ ਰਹੇ ਹਨ।ਉਨ੍ਹਾਂ ਕਿਹਾ ਕਿ ਜਦੋਂ ਤੋਂ ਉਹ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਪੰਜਾਬੀਆਂ ਦੇ ਹਿੱਤ ਵਿੱਚ 100 ਤੋਂ ਵੱਧ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਮੁਹੱਈਆ ਕਰਵਾ ਰਿਹਾ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਬਿਜਲੀ ਦੇ ਰੇਟ ਪੰਜਾਬ ਵਿੱਚ ਸਭ ਤੋਂ ਸਸਤੇ ਹਨ।ਆਪਣੀ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ ਪੱਖੀ ਪਹਿਲਕਦਮੀਆਂ ਦੀ ਸੂਚੀ ਦਿੰਦਿਆਂ ਉਨ੍ਹਾਂ ਕਿਹਾ ਕਿ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ, ਪੇਂਡੂ ਖੇਤਰਾਂ ਵਿੱਚ 1200 ਕਰੋੜ ਰੁਪਏ ਦੇ ਬਿੱਲ ਮੁਆਫ਼ ਕੀਤੇ ਗਏ, ਪਾਣੀ ਦੇ ਬਿੱਲ ਨੂੰ ਘਟਾ ਕੇ 50 ਰੁਪਏ ਕੀਤਾ ਗਿਆ ਹੈ ਅਤੇ ਰੇਤ ਦੇ ਰੇਟ ਵੀ ਬਹੁਤ ਘਟਾ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵਿਰੁੱਧ ਗੁਨਾਹ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ, ਨਸਲ, ਰੰਗ, ਧਰਮ ਤੋਂ ਉਪਰ ਉਠ ਕੇ ਇਕਮੁੱਠ ਹੋ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਤੈਅ ਨਿਯਮਾਂ ਦੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਵਾਲੇ ਹਰੇਕ ਵਿਅਕਤੀ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਉਦਯੋਗ ਸਥਾਪਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੰਨਾ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਇਲਾਕੇ ਵਿੱਚ ਵੱਧ ਤੋਂ ਵੱਧ ਉਦਯੋਗਿਕ ਯੂਨਿਟ ਸਥਾਪਿਤ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹਨ, ਕਿਉਂਕਿ ਇਸ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ ਖੁਸ਼ਹਾਲੀ ਆਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਹਾਲ ਰੱਖਣ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਅਣਥੱਕ ਮਿਹਨਤ ਕਰ ਰਹੇ ਹਨ। ਇਸ ਮੌਕੇ ਹਾਜਰ ਹਸਤੀਆਂ ਵਿੱਚ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਅਤੇ ਸਾਧੂ ਸਿੰਘ ਧਰਮਸੋਤ, ਜਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ, ਨਗਰ ਕੌਂਸਲ ਪ੍ਰਧਾਨ ਕੰਵਲਜੀਤ ਸਿੰਘ ਲੱਧੜ, ਇੰਪਰੂਵਮੈਂਟ ਟਰੱਸਟ ਖੰਨਾ ਦੇ ਚੇਅਰਮੈਨ ਗੁਰਵਿੰਦਰ ਸਿੰਘ ਲਾਲੀ, ਡਾ. ਗੁਰਮੁੱਖ ਸਿੰਘ ਚਾਹਲ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਹਰਦੇਵ ਸਿੰਘ ਰੋਸ਼ਾ ਆਦਿ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Dr Amar Singh , Gurkirat Singh Kotli , Sadhu Singh Dharamsot , Lakhbir Singh Lakha , Yadwinder Singh Jandiali , Rohno Kalan , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD