Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ 28 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 28 Dec 2021

Last updated on: Dec 28, 2021, 00:00 IST

ਓਮੀਕਰੋਨ ਅਤੇ ਤੀਜੀ ਲਹਿਰ ਦਾ ਖ਼ਤਰਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਅੱਜ 28 ਮੈਡੀਕਲ ਅਫਸਰਾਂ (ਸਪੈਸਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਹਨਾਂ ਵਿੱਚੋਂ 7 ਮੈਡੀਸਨ ਸਪੈਸਲਿਸਟ, 8 ਐਨੇਸਥੀਟਿਸਟ, 6 ਬਾਲ ਰੋਗ ਮਾਹਿਰ, 5 ਗਾਇਨੀਕੋਲੋਜਿਸਟ ਸ਼ਾਮਲ ਹਨ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜੀ ਲਿਆਂਦੀ ਗਈ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ’ਘਰ-ਘਰ ਰੋਜਗਾਰ’ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸੇਸ ਉਪਰਾਲੇ ਕੀਤੇ ਗਏ ਹਨ ਅਤੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਮੈਡੀਕਲ ਅਫਸਰਾਂ ਸਮੇਤ ਪੈਰਾਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ’ਤੇ ਭਰਤੀ ਮੁਕੰਮਲ ਕਰ ਲਈ ਗਈ ਹੈ।ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦਾ ਆਧਾਰ ’ਤੇ ਪਾਰਦਰਸੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਸਪੈਸਲਿਸਟ ਡਾਕਟਰਾਂ ਦੀਆਂ 423 ਅਸਾਮੀਆਂ ਦਾ ਇਸਤਿਹਾਰ ਜਾਰੀ ਕੀਤਾ ਗਿਆ ਸੀ ਅਤੇ ਪੰਜਾਬ ਸਿਹਤ ਵਿਭਾਗ ਵਿੱਚ ਸਪੈਸਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸ੍ਰੀ ਸੋਨੀ ਨੇ ਇਨਾਂ ਅਸਾਮੀਆਂ ਨੂੰ ਭਰਨ ਲਈ ਵਾਕ-ਇਨ-ਇੰਟਰਵਿਊ ਲੈਣ ਦੇ ਨਿਰਦੇਸ ਦਿੱਤੇ ਹਨ। ਜ਼ਿਨਾਂ ਅਫ਼ਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਉਨਾਂ ਦਾ ਵਾਕ-ਇਨ-ਇੰਟਰਵਿਊ 11 ਦਸੰਬਰ ਨੂੰ ਹੋ ਗਿਆ ਸੀ।ਉਨਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਹਰ ਮਹੀਨੇ ਸਪੈਸਲਿਸਟ ਡਾਕਟਰਾਂ ਦੀ ਭਰਤੀ ਲਈ ਅਜਿਹੀ ਵਾਕ ਇਨ ਇੰਟਰਵਿਊ ਕਰਵਾਈ ਜਾਵੇਗੀ।ਸ੍ਰੀ ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ  ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਪ੍ਰਮੁੱਖ ਸਕੱਤਰ ਸਿਹਤ, ਰਾਜ ਕਮਲ ਚੌਧਰੀ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਡਾਕਟਰਾਂ ਦਾ ਸਵਾਗਤ ਕੀਤਾ। ਉਨਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਮਹਾਂਮਾਰੀ ਦੇ ਇਸ ਦੌਰ ਵਿੱਚ ਕੁਸਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਨਾਂ ਨੂੰ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਕੇ ਅਤੇ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਯੋਗਦਾਨ ਦੇ ਕੇ ਦੇਸ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ.ਅੰਦੇਸ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।    

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD