Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਰਾਣਾ ਗੁਰਜੀਤ ਸਿੰਘ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ

ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ; ਪ੍ਰਤੀਬੱਧਤਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਚੰਡੀਗੜ੍ਹ , 28 Dec 2021

Last updated on: Dec 28, 2021, 00:00 IST

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ  ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 27 ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 27 ਅਧਿਕਾਰੀਆਂ ਨੂੰ ਵੱਖ ਵੱਖ ਅਹੁਦਿਆਂ ‘ਤੇ ਪਦੁਉਂਨਤੀਆਂ ਲਈ ਪੱਤਰ ਸੌਂਪੇ ਗਏ। ਵਰਣਨਯੋਗ ਹੈ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ‘ਚ 1 ਭੂਮੀ ਪਾਲ, 3 ਉਪ ਮੰਡਲ ਭੂਮੀ ਰੱਖਿਆ ਅਫਸਰ ਅਤੇ 23 ਭੂਮੀ ਰੱਖਿਆ ਅਫਸਰ ਨੂੰ ਤਰੱਕੀ ਦਿੱਤੀ ਗਈ ਹੈ, ਜਦਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 8 ਨੂੰ ਬਤੌਰ ਮੁਖੀ ਵਿਭਾਗ ਕੰਪਿਊਟਰ ਇੰਜੀਨੀਅਰਿੰਗ ਵਿਭਾਗ, 10 ਨੂੰ ਬਤੌਰ ਮੁਖੀ ਵਿਭਾਗ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਅਤੇ 9 ਨੂੰ ਬਤੌਰ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਤਰੱਕੀ ਦਿੱਤੀ ਗਈ ਹੈ। 

ਪਦਉਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਪਦੁਨਤੀ ਸਮੇ ਸਿਰ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਉਨਾ ਦਾ ਉਤਸ਼ਾਹ ਵਿਚ ਵਧਦਾ ਹੈ। ਉਨਾਂ ਪਦਉਨਤ ਹੋਏ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਨੂੰ ਰਾਜ ਪ੍ਰਤੀ ਹੋਰ ਸਮਰਪਿਤ ਹੋ ਕੇ ਨਿਭਾਉਣ ਲਈ ਕਿਹਾ। ਉਨਾਂ ਆਸ ਪ੍ਰਗਟਾਈ ਕਿ ਸਾਰੇ ਪਦਉਨਤ ਹੋਏ ਅਧਿਕਾਰੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਗੇ ।ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਗਰਗ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਪੀ. ਟੀ. ਯੂ. ਦੇ ਵੀ.ਸੀ. ਸ੍ਰੀ ਜਸਪ੍ਰੀਤ ਗਿੱਲ ਮੁੱਖ ਭੂਮੀ ਪਾਲ ਪੰਜਾਬ, ਸ. ਮੋਹਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫਸਰ ਸ੍ਰੀ ਜੀ. ਐਸ. ਢਿੱਲੋਂ, ਵਧੀਕ ਡਾਇਰੈਕਟਰ ਸ. ਮੋਹਨਵੀਰ ਸਿੰਘ, ਡਿਪਟੀ ਡਾਇਰੈਕਟਰ ਸ. ਜਸਪਾਲ ਸਿੰਘ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD