Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

ਕਿਹਾ, ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਕਰ ਰਿਹੈ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Amarinder Singh Raja Warring, Ajit Inder Singh Mofar, Bikram Mofar, Sardulgarh, Mansa

Web Admin

Web Admin

5 Dariya News

ਸਰਦੂਲਗੜ (ਮਾਨਸਾ) , 28 Dec 2021

Last updated on: Dec 28, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਵੱਡੇ ਤੇ ਮਹਿੰਗੇ ਹੋਟਲਾਂ ’ਚ ਰਹਿੰਦਾ ਹੈ।ਅੱਜ ਇੱਥੇ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਖੁਦ-ਬ-ਖੁਦ ਹੀ ਆਪਣੇ ਆਪ ਨੂੰ ਆਮ ਆਦਮੀ ਕਹਿੰਦਾ ਰਹਿੰਦਾ ਹੈ ਬਲਕਿ ਅਸਲ ਵਿੱਚ ਉਸ ਨੂੰ ਆਮ ਆਦਮੀ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ। ਉਨਾਂ ਕਿਹਾ ਕਿ ਜਿਹੜਾ ਸਖਸ਼ ਐਸੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ, ਉਸ ਨੂੰ ਆਮ ਆਦਮੀ ਦੀਆਂ ਤਕਲੀਫਾਂ ਬਾਰੇ ਕਿਵੇਂ ਪਤਾ ਲੱਗ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਹੀ ਸਮਝ ਸਕਦਾ ਹੈ, ਜਿਸ ਨੇ ਖੁਦ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਹੋਣ ਦੇ ਨਾਤੇ ਉਨਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਸ਼ਕਤੀ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਆਮ ਆਦਮੀ ਦੀ ਸਰਕਾਰ ਹੈ। ਉਨਾਂ ਕਿਹਾ ਕਿ ’ਆਪ’ ਗਾਰੰਟੀ ਕਾਰਡ ਭਰ ਰਹੀ ਹੈ ਪਰ ਉਨਾਂ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ’ਆਪ’ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਕੇਜਰੀਵਾਲ ਅਤੇ ਉਸ ਦੇ ਸਹਿਯੋਗੀਆਂ ਨੂੰ ਈਸਟ ਇੰਡੀਆ ਕੰਪਨੀ ਕਰਾਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਨਜਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪ ਨੂੰ ਪੰਜਾਬ ਦੇ ਨੇਤਾ ਵਜੋਂ ਪੋਸਟਰਾਂ ’ਤੇ ਪੇਸ਼ ਕਰ ਰਿਹਾ ਹੈ, ਜਿਸ ਨੂੰ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕੇਜਰੀਵਾਲ ਵੱਲੋਂ ਆਟੋ ਰਿਕਸਾ ’ਚ ਬੈਠਣ ਅਤੇ ਕਿਸੇ ਦੇ ਘਰ ਜਾਣ ਦੀ ਵਿਖਾਈ ਜਾ ਰਹੀ ਡਰਾਮੇਬਾਜ਼ੀ ਲਈ ਆਪ ਸੁਪਰੀਮੋ ਨੂੰ ਕਰੜੇ ਹੱਥੀ ਲਿਆ। ਉਨਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿੱਚ ਵੱਡੇ ਬੰਗਲੇ ’ਚ ਰਹਿੰਦਾ ਹੈ ਅਤੇ ਪੰਜਾਬ ਦੇ ਦੌਰਿਆਂ ਦੌਰਾਨ ਮਹਿੰਗੇ ਤੋਂ ਮਹਿੰਗੇ ਹੋਟਲਾਂ ਵਿਚ ਠਹਿਰਦਾ ਹੈ। ਉਨਾਂ ਅੱਗੇ ਕਿਹਾ ਕਿ ‘ਆਪ’ ਦੇ ਜ਼ਿਆਦਾਤਰ ਵਿਧਾਇਕ ਪਾਰਟੀ ਛੱਡ ਚੁੱਕੇ ਹਨ ਕਿਉਂਕਿ ਉਨਾਂ ਵੱਲੋਂ ਆਪਣੇ ਆਪ ਨੂੰ ਆਮ ਆਦਮੀ ਵਜੋਂ ਪੇਸ਼ ਕਰਨ ਦਾ ਝੂਠਾ ਪ੍ਰਚਾਰ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਨਾਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਨੂੰ ਲੁੱਟਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਾ ਮਜੀਠੀਆ ਗਿ੍ਰਫਤਾਰੀ ਦੇ ਡਰੋਂ ਐਫਆਈਆਰ ਦਰਜ ਹੋਣ ਤੋਂ ਬਾਅਦ ਲੁਕ ਗਿਆ ਹੈ। ਉਨਾਂ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਚਲਾਉਣ ਲਈ ਬਾਦਲਾਂ ’ਤੇ ਵਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ ਤਿੰਨ ਮਹੀਨਿਆਂ ਵਿੱਚ ਹੀ ਇਸ ਮਾਫੀਆ ਨੂੰ ਖਤਮ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਅਸੀਂ ਸੂਬੇ ਵਿੱਚ ਹਰ ਤਰਾਂ ਦੇ ਮਾਫੀਆ ਨੂੰ ਨੱਥ ਪਾਉਣ ਲਈ ਸਖਤ ਫੈਸਲੇ ਲੈਣ ਵਾਸਤੇ ਮਜ਼ਬੂਤ ਅਤੇ ਸਮਰੱਥ ਹਾਂ ਜਦਕਿ ’ਆਪ’ ਕਨਵੀਨਰ ਨੇ ਮਜੀਠੀਆ ਤੋਂ ਲਿਖਤੀ ਮੁਆਫੀ ਮੰਗ ਲਈ ਹੈ।ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅੱਗੇ ਆ ਕੇ ਮਜੀਠੀਆ ਦੇ ਗਲਤ ਕੰਮਾਂ ਦਾ ਸਮਰਥਨ ਕਰਨ ਵਾਸਤੇ ਕੇਜਰੀਵਾਲ ਨੂੰ ਸਵਾਲ ਕਰਨ ਲਈ ਵੰਗਾਰਿਆ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ’ਆਪ’ ਦੇ ਸਾਰੇ ਨੇਤਾ ਕੇਜਰੀਵਾਲ ਦੀ ਖਾਸ ਪਾਰਟੀ ਛੱਡ ਚੁੱਕੇ ਹਨ ਅਤੇ ਸਿਰਫ ਭਗਵੰਤ ਮਾਨ ਹੀ ਕੇਜਰੀਵਾਲ ਦਾ ਸਾਥ ਦੇ ਰਹੇ ਹਨ ਅਤੇ ਮੁੱਖ ਮੰਤਰੀ ਬਣਨ ਦੀ ਲਾਲਸਾ ਕਾਰਨ ਕੇਜਰੀਵਾਲ ਦੇ ਗਲਤ ਕੰਮਾਂ ਖਿਲਾਫ ਕੁਝ ਨਹੀਂ ਬੋਲ ਰਹੇ। ਉਨਾਂ ਇੱਕ ਵਾਰ ਫਿਰ ਦੁਹਰਾਇਆ ਕਿ ਉਨਾਂ ਦੀ ਸਰਕਾਰ ਸਾਰੇ ਮਾਫ਼ੀਆ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ਾ ਤਸਕਰੀ ਦੇ ਧੰਦੇ ਵਿਚਲੀਆਂ ਸਾਰੀਆਂ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਕਾਰਵਾਈ ਤੋਂ ਪਿੱਛੇ ਨਹੀਂ ਹਟੇਗੀ।

ਮੁੱਖ ਮੰਤਰੀ ਚੰਨੀ ਨੇ ਮਾਲਵਾ ਪੱਟੀ ਵਿੱਚ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ 12 ਹਜਾਰ ਰੁਪਏ ਦਾ ਮੁਆਵਜਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ 5 ਹਜਾਰ ਰੁਪਏ ਹੋਰ ਦਿੱਤੇ ਜਾ ਰਹੇ ਹਨ। ਉਨਾਂ ਇਹ ਵੀ ਕਿਹਾ ਕਿ ਪੱਲੇਦਾਰ ਯੂਨੀਅਨਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਵੀ ਠੇਕੇਦਾਰੀ ਸਿਸਟਮ (ਠੇਕੇਦਾਰ ਪ੍ਰਣਾਲੀ) ਅਧੀਨ ਲਿਆ ਕੇ ਹੱਲ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਅਦਾਇਗੀਆਂ ਸਿੱਧੀਆਂ ਕੀਤੀਆਂ ਜਾਣਗੀਆਂ।ਸਰਦੂਲਗੜ ਹਲਕੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਬਹਿਣੀਵਾਲ ਨੂੰ ਸਬ ਤਹਿਸੀਲ ਦਾ ਦਰਜਾ ਦੇਣ, ਸਰਦੂਲਗੜ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਮਿਡਲ ਸਕੂਲ ਝੁਨੀਰ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ। ਸਰਦੂਲਗੜ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਪਹਿਲਾਂ ਭੇਜੇ ਗਏ ਸਨ ਜੋ ਕਿ ਖਰਚੇ ਜਾ ਚੁੱਕੇ ਹਨ।ਟਰਾਂਸਪੋਰਟ ਮੰਤਰੀ, ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਹਰ ਫੈਸਲੇ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਕੇ ਪੂਰਾ ਕਰਦੇ ਹਨ। ਉਨਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਮ ਲੋਕਾਂ ਦਾ ਰਾਜ ਚਾਹੁੰਦੇ ਹਨ ਤਾਂ ਉਨਾਂ ਨੂੰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਲਿਆਉਣੀ ਚਾਹੀਦੀ ਹੈ। ਉਨਾਂ ਇਹ ਵੀ ਕਿਹਾ ਕਿ ਸਾਰੀਆਂ ਮੁਸ਼ਕਲਾਂ ਅਤੇ ਧਮਕੀਆਂ ਦੇ ਬਾਵਜੂਦ ਉਨਾਂ ਨੇ ਮੁੱਖ ਮੰਤਰੀ ਚੰਨੀ ਦੇ ਸਹਿਯੋਗ ਨਾਲ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਹੈ।  

ਸਾਬਕਾ ਵਿਧਾਇਕ ਅਜੀਤ ਇੰਦਰ ਮੋਫਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਆਪਣੇ ਸਾਸ਼ਨ ਦੌਰਾਨ ਸਾਡੇ ਹਲਕੇ ਨੂੰ ਜਾਣ ਬੁੱਝ ਕੇ ਅਣਗੌਲਿਆ ਕੀਤਾ ਗਿਆ। 

ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਦੇ ਮੁੱਖ ਮੰਤਰੀ ਹਨ ਕਿਉਂਕਿ ਉਹ ਸਾਰਿਆਂ ਨੂੰ ਮਿਲਦੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਕੇ ਕਿਸਾਨਾਂ ਨੂੰ ਆਸਰਾ ਦਿੱਤਾ ਹੈ।ਉਨਾਂ ਸਰਦੂਲਗੜ ਵਿਖੇ ਘੱਗਰ ਦਰਿਆ ’ਤੇ ਪੁਲ ਬਣਾਉਣ ਦੀ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ। ਉਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਿਰਫ 3 ਮਹੀਨਿਆਂ ਵਿੱਚ ਉਹ ਕਰ ਵਿਖਾਇਆ ਜੋ ਕੈਪਟਨ ਸਾਢੇ ਚਾਰ ਸਾਲਾਂ ਵਿੱਚ ਨਹੀਂ ਕਰ ਸਕੇ। ਉਨਾਂ ਇੱਥੋਂ ਤੱਕ ਕਿਹਾ ਕਿ ਪੰਜਾਬ ਵਿੱਚ 2022 ’ਚ ਕਾਂਗਰਸ ਨੂੰ ਸਰਕਾਰ ਬਣਾਉਣ ਤੋਂ ਰੋਕਣ ਲਈ ਪੰਜਾਬ ਵਿੱਚ ਡਰੋਨ, ਬੰਬ ਧਮਾਕਿਆਂ ਅਤੇ ਬੇਅਦਬੀ ਦੇ ਨਾਮ ’ਤੇ ਦਹਿਸ਼ਤ ਫੈਲਾਈ ਜਾ ਰਿਹਾ ਹੈ।ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਭਤੀਜੇ ਭਗਵੰਤ ਸਿੰਘ ਅੱਜ ਕਾਂਗਰਸ ਵਿੱਚ ਸਾਮਲ ਹੋਏ ਅਤੇ ਮੁੱਖ ਮੰਤਰੀ ਨੇ ਉਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੁਆਰਥੀ ਆਰਥਿਕ ਹਿੱਤਾਂ ਕਾਰਨ ਆਪਣੇ ਪਰਿਵਾਰ ਦੇ ਨਜ਼ਦੀਕੀਆਂ ਨੂੰ ਵੀ ਅੱਖੋਂ ਪਰੋਖੇ ਕੀਤਾ ਹੈ।ਮੈਂਬਰ ਜ਼ਿਲਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ ਨੇ ਇਸ ਕਾਰਜਕਾਲ ਦੌਰਾਨ ਹਲਕੇ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ ਚਲਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਨੂੰ ਹਲਕੇ ਲਈ ਹੋਰ ਵਿਕਾਸ ਪ੍ਰੋਜੈਕਟ ਜਾਰੀ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਚੇਅਰਮੈਨ ਜ਼ਿਲਾ ਪ੍ਰੀਸ਼ਦ ਬਿਕਰਮ ਮੋਫਰ, ਜ਼ਿਲਾ ਪ੍ਰਧਾਨ ਮਾਨਸਾ ਮੰਗਤ ਰਾਏ ਬਾਂਸਲ, ਬੁਢਲਾਡਾ ਤੋਂ ਸੀਨੀਅਰ ਕਾਂਗਰਸੀ ਆਗੂ ਬੀਬੀ ਰਣਜੀਤ ਕੌਰ ਭੱਟੀ ਅਤੇ ਸਰਦੂਲਗੜ ਤੋਂ ਹੋਰ ਸਥਾਨਕ ਕਾਂਗਰਸੀ ਆਗੂ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Amarinder Singh Raja Warring , Ajit Inder Singh Mofar , Bikram Mofar , Sardulgarh , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD