Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਜੇ ਜਲਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ: ਚੰਨੀ

ਮੁੱਖ ਮੰਤਰੀ ਵੱਲੋਂ ਸੁਨਾਮ ਅਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Amarinder Singh Raja Warring, Vijay Inder Singla, Sanrur, Sunam, Daman Thind Bajwa

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) , 28 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ।ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲੈਣ ਲਈ ਸਾਲਾਂ ਬੱਧੀ ਉਡੀਕ ਕੀਤੀ ਸੀ, ਜਿੱਥੇ ਜਨਰਲ ਡਾਇਰ ਦੇ ਹੁਕਮਾਂ ’ਤੇ ਅੰਗਰੇਜ਼ਾਂ ਵੱਲੋਂ ਸੈਂਕੜੇ ਬੇਗੁਨਾਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਰਗਾੜੀ ਮਾਮਲੇ ‘ਚ ਸਾਂਤਮਈ ਢੰਗ ਨਾਲ ਸਬਦ ਗਾਇਨ ਕਰ ਰਹੇ ਨਿਹੱਥੇ ਸਿੱਖ ਗੋਲੀਬਾਰੀ ਵਿੱਚ ਮਾਰੇ ਗਏ ਸਨ ਅਤੇ ਇਸ ਘਟਨਾ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਹੀ ਜ਼ਿੰਮੇਵਾਰ ਹਨ।ਸ਼ਹੀਦ ਊਧਮ ਸਿੰਘ ਦੇ ਅਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਸਿਜਦਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੂੰ ਜਨਮ ਦੇਣ ਵਾਲੀ ਇਸ ਧਰਤੀ ਲਈ ਉਨਾਂ ਦਾ ਸਿਰ ਸਰਧਾ ਨਾਲ ਝੁਕਦਾ ਹੈ ਅਤੇ ੳਨਾਂ ਨੂੰ ਇਸ ਗੱਲ ’ਤੇ ਮਾਣ ਹੈ ਕਿ ਉਨਾਂ ਦੇ ਸਰਕਾਰ ਦੇ ਕਾਰਜਕਾਲ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਯਾਦਗਾਰ ਬਣ ਗਈ ਹੈ। ਉਨਾਂ ਦੱਸਿਆ ਕਿ ਉਸ ਸਮੇਂ ਉਹ ਸੈਰ-ਸਪਾਟਾ ਮੰਤਰੀ ਸਨ ਅਤੇ ਦਮਨ ਥਿੰਦ ਬਾਜਵਾ ਨੇ ਉਨਾਂ ਕੋਲ ਪਹੁੰਚ ਕਰਕੇ ਯਾਦਗਾਰ ਦੀ ਮਨਜੂਰੀ ਲਈ ਬੇਨਤੀ ਕੀਤੀ ਸੀ ਜਿਸ ਉਪਰੰਤ ਇਹ ਯਾਦਗਾਰ ਉਸਾਰੀ ਗਈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਜਲਦ ਹੀ ਸੰਗਰੂਰ ਸਹਿਰ ਦੇ ਨੇੜੇ ਪਿੰਡ ਬਡਰੁੱਖਾਂ ਵਿਖੇ ਸੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਰੇਗੀ ਅਤੇ ਇਸ ਸਬੰਧੀ ਤਿਆਰੀਆਂ ਪਹਿਲਾਂ ਹੀ ਜੋਰਾਂ ’ਤੇ ਹਨ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜੁਟੀ ਹੋਈ ਹੈ ਜੋ ਕਿ ਹਾਲ ਹੀ ਦੇ ਫੈਸਲਿਆਂ ਤੋਂ ਸਪੱਸਟ ਦਿਖਾਈ ਦੇ ਰਿਹਾ ਹੈ। 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲਾਂ ਨੇ ਸਰਕਾਰੀ ਖਜਾਨੇ ਨੂੰ ਲੁੱਟਿਆ ਅਤੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨਾਂ ਨੇ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਬਾਦਲਾਂ ਦੇ ਗੈਰਕਾਨੂੰਨੀ ਟਰਾਂਸਪੋਰਟ ਕਾਰੋਬਾਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ ।ਮੁੱਖ ਮੰਤਰੀ ਚੰਨੀ ਨੇ ਆਪਣੇ ਕੈਬਨਿਟ ਸਾਥੀ ਦੀ ਸ਼ਲਾਘਾ ਕਰਦਿਆਂ ਕਿਹਾ, “ਮੈਂ ਰਾਜਾ ਵੜਿੰਗ ਨੂੰ ਕਿਹਾ ਕਿ ਮੈਂ ਬਾਦਲਾਂ ਦੀਆਂ ਗੈਰ-ਕਾਨੂੰਨੀ ਬੱਸਾਂ ਨੂੰ ਥਾਣਿਆਂ ਵਿੱਚ ਵੇਖਣਾ ਚਾਹੁੰਦਾ ਹਾਂ। ਉਹਨਾਂ ਨੇ ਇਸੇ ਅਨੁਸਾਰ ਕਾਰਵਾਈ ਕੀਤੀ ਅਤੇ ਪੂਰੀ ਤਨਦੇਹੀ ਨਾਲ ਗੈਰ-ਕਾਨੂੰਨੀ ਬੱਸਾਂ ਦਾ ਪਤਾ ਲਗਾਇਆ ਅਤੇ ਡਿਫਾਲਟਰਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ।’’ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਉਹਨਾਂ ਦੀਆਂ ਕਾਰਵਾਈਆਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਲੋਕਾਂ ਦਾ ਭਰੋਸਾ ਜਿੱਤਣ ‘ਚ ਬੁਰੀ ਤਰਾਂ ਅਸਫਲ ਰਹੇ ਹਨ, ਜਿਨਾਂ ਨੂੰ ਉਨਾਂ ਨੇ ਆਪਣੇ ਕਾਰਜਕਾਲ ਦੌਰਾਨ ਬੇਰਹਿਮੀ ਨਾਲ ਲੁੱਟਿਆ ਹੈ।‘ਆਪ’ ਆਗੂ ਕੇਜਰੀਵਾਲ ਨੂੰ ਬਾਹਰੀ ਵਿਅਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਾਮਲਾਟ ਨਹੀਂ ਹੈ ਅਤੇ ਪੰਜਾਬ ਵਾਸੀ ਕਦੇ ਵੀ ਕਿਸੇ ਬਾਹਰੀ ਵਿਅਕਤੀ ਨੂੰ ਪੰਜਾਬ ਦੀ ਸੱਤਾ ‘ਤੇ ਕਾਬਜ ਨਹੀਂ ਹੋਣ ਦੇਣਗੇ। ਉਨਾਂ ਕਿਹਾ ਕਿ ਕੇਜਰੀਵਾਲ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸਰਤ ਮੁਆਫੀ ਮੰਗੀ ਸੀ ਪਰ ਉਨਾਂ ਦੀ ਸਰਕਾਰ ਨੇ ਮਜੀਠੀਆ ਖਲਿਾਫ ਐਫਆਈਆਰ ਦਰਜ ਕਰਕੇ ਅਕਾਲੀ ਆਗੂ ਦੀ ਨੀਂਦ ਉੱਡਾ ਦਿੱਤੀ ਹੈ।ਮੁੱਖ ਮੰਤਰੀ ਚੰਨੀ ਨੇ ਸੁਨਾਮ ਅਤੇ ਲੌਂਗੋਵਾਲ ਵਿਖੇ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਸੁਨਾਮ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਵੀ ਮਨਜੂਰ ਕੀਤੇ ਹਨ। ਉਨਾਂ ਸੁਨਾਮ ਦੀਆਂ ਪੰਚਾਇਤਾਂ ਅਤੇ ਸੰਸਥਾਵਾਂ ਨੂੰ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਵਿਕਾਸ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ। 

ਉਨਾਂ ਜ਼ਿਲੇ ਦੇ ਕਸਬਾ ਲਹਿਰਾ ਦੀ ਰਹਿਣ ਵਾਲੀ ਇੱਕ ਲੋੜਵੰਦ ਔਰਤ ਕਿਰਨਾ ਰਾਣੀ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਦਿੱਤਾ।ਇਸ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀ ਪੰਜਾਬ ਵਾਸੀਆਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸਿੰਗਲਾ ਨੇ ਮੁੱਖ ਮੰਤਰੀ ਅਤੇ ਲੋਕਾਂ ਨੂੰ ਸੰਗਰੂਰ ਜ਼ਿਲੇ ਵਿੱਚ ਹਾਲ ਹੀ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ ਜੋ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ‘ਤੇ ਕੇਂਦਰਿਤ ਹਨ।ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ।ਕਾਂਗਰਸ ਆਗੂ ਦਾਮਨ ਥਿੰਦ ਬਾਜਵਾ ਨੇ ਮੁੱਖ ਮੰਤਰੀ ਚੰਨੀ ਦਾ ਉਨਾਂ ਦੇ ਲੋਕ ਪੱਖੀ ਫੈਸਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਿਸੇ ਪਾਰਟੀ ਵਿਸੇਸ ਦੇ ਮੁੱਖ ਮੰਤਰੀ ਨਹੀਂ ਹਨ, ਸਗੋਂ ਉਨਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਫੈਸਲੇ ਲਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈਜੀ ਪਟਿਆਲਾ ਰੇਂਜ ਐਮ.ਐਸ. ਛੀਨਾ, ਡੀਸੀ ਸੰਗਰੂਰ ਰਾਮਵੀਰ, ਐਸਐਸਪੀ ਸਵਪਨ ਸ਼ਰਮਾ, ਏਡੀਸੀ ਅਨਮੋਲ ਸਿੰਘ ਧਾਲੀਵਾਲ, ਐਸਡੀਐਮ ਸੁਨਾਮ ਜਸਪ੍ਰੀਤ ਸਿੰਘ, ਹਰਮਨਦੇਵ ਸਿੰਘ ਬਾਜਵਾ, ਚੇਅਰਪਰਸਨ ਪੰਜਾਬ ਐਗਰੋ ਗੀਤਾ ਸਰਮਾ, ਉਦਯੋਗਪਤੀ ਘਣਸਅਿਮ ਕਾਂਸਲ, ਐਮਸੀ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਨੀਸ ਸੋਨੀ, ਪ੍ਰਧਾਨ ਨਗਰ ਪੰਚਾਇਤ ਚੀਮਾ ਅਵਤਾਰ ਸਿੰਘ ਤਾਰੀ ਅਤੇ ਕੁਲਵੰਤ ਰਾਏ ਸਿੰਗਲਾ ਮੌਜੂਦ ਸਨ।   

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Amarinder Singh Raja Warring , Vijay Inder Singla , Sanrur , Sunam , Daman Thind Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD