Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੈਦਲ ਸੜਕ ਪਾਰ ਕਰਨ ਲਈ ਬਣਨ ਵਾਲੇ ਓਵਰ ਬ੍ਰਿਜ ਦੇ ਕੰਮ ਦੀ ਕਰਵਾਈ ਸ਼ੁਰੂਆਤ

20 ਲੱਖ ਰੁਪਏ ਦੀ ਲਾਗਤ ਨਾਲ ਦੇਸ਼ ਭਗਤ ਯੂਨੀਵਰਸਿਟੀ ਦੇ ਸਾਹਮਣੇ ਬਣੇਗਾ ਓਵਰ ਬ੍ਰਿਜ

Randeep Singh Nabha, Congress, Punjab Congress

Web Admin

Web Admin

5 Dariya News

ਅਮਲੋਹ/ਮੰਡੀ ਗੋਬਿੰਦਗੜ੍ਹ , 29 Dec 2021

Last updated on: Dec 29, 2021, 00:00 IST

ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਤੇ ਉਹਨਾਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ, ਜਿਸ ਦੇ ਮੱਦੇਨਜ਼ਰ ਦੇਸ਼ ਭਗਤ ਯੂਨੀਵਰਸਿਟੀ ਦੇ ਸਾਹਮਣੇ ਪੈਦਲ ਸੜਕ ਪਾਰ ਕਰਨ ਲਈ 20 ਲੱਖ ਰੁਪਏ ਦੀ ਲਾਗਤ ਨਾਲ ਓਵਰ ਬ੍ਰਿਜ ਬਣਾਇਆ ਜਾ ਰਿਹਾ ਹੈ, ਜਿਸ ਨਾਲ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵੱਡੀ ਸਹੂਲਤ ਮਿਲੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਇਸ ਓਵਰ ਬ੍ਰਿਜ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।ਸ. ਨਾਭਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਉਹਨਾਂ ਨੇ ਇਕ ਵਿਦਿਆਰਥਣ ਨੂੰ ਦੇਖਿਆ ਸੀ, ਜਿਹੜੀ ਕਿ ਇਸ ਸੜਕ ਉੱਤੇ ਖੜ੍ਹੀ ਹਾਦਸੇ ਦਾ ਸ਼ਿਕਾਰ ਹੁੰਦੀ-ਹੁੰਦੀ ਬਹੁਤ ਮੁਸ਼ਕਲ ਨਾਲ ਬਚੀ ਸੀ। ਹੁਣ ਤੱਕ ਇਹ ਸੜਕ ਪਾਰ ਕਰਨ ਵਾਲਿਆਂ ਦੀ ਸੁਰੱਖਿਆ ਲਈ ਵੱਖ-ਵੱਖ ਉਪਰਾਲੇ ਕੀਤੇ ਪਰ ਸਭ ਤੋਂ ਸਥਾਈ ਉਪਰਾਲਾ ਇਹ ਹੋ ਰਿਹਾ ਹੈ।ਸ. ਨਾਭਾ ਨੇ ਦੱਸਿਆ ਕਿ ਇਸ ਓਵਰ ਬ੍ਰਿਜ ਦੇ ਦੋਵੇਂ ਪਾਸੇ ਪੌੜੀਆਂ ਬਣਾਈਆਂ ਜਾਣਗੀਆਂ ਤੇ ਬਹੁਤ ਜਲਦ ਇਹ ਓਵਰ ਬ੍ਰਿਜ ਬਣ ਕੇ ਤਿਆਰ ਹੋ ਜਾਵੇਗਾ। ਇਸ ਸੜਕ ਦੇ ਦੋਵੇਂ ਪਾਸੇ ਵਿਦਿਅਕ ਅਦਾਰੇ, ਹਸਪਤਾਲ, ਹੋਸਟਲ ਤੇ ਹੋਰ ਸੰਸਥਾਵਾਂ ਹਨ ਤੇ ਇਸ ਓਵਰ ਬ੍ਰਿਜ ਦੀ ਅਣਹੋਂਦ ਕਾਰਨ ਹਾਦਸਿਆਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਓਵਰ ਬ੍ਰਿਜ ਸਦਕਾ ਵਿਦਿਆਰਥੀ ਤੇ ਹੋਰ ਅਮਲਾ ਨਿਸ਼ਚਿੰਤ ਹੋ ਕੇ ਦੋਵੇਂ ਪਾਸੇ ਦੀਆਂ ਸੰਸਥਾਵਾਂ ਵਿੱਚ ਜਾ ਸਕਣਗੇ।ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਬੀਤੇ ਦਿਨ ਅਮਲੋਹ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਲਾਭਪਾਤਰੀਆਂ ਨੂੰ ਵਿਕਾਸ ਕਾਰਜਾਂ ਤੇ ਮਕਾਨਾਂ ਲਈ ਕਰੀਬ 04 ਕਰੋੜ 88 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ। ਇਸ ਵਿਚ ਅਖਤਿਆਰੀ ਗਰਾਂਟ ਦੇ ਕਰੀਬ 01 ਕਰੋੜ 65 ਲੱਖ, ਪੰਜਾਬ ਨਿਰਮਾਣ ਪ੍ਰੋਗਰਾਮ (ਮਕਾਨਾਂ ਸਬੰਧੀ) ਦੇ ਕਰੀਬ 01 ਕਰੋੜ 66 ਲੱਖ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ (ਵਿਕਾਸ ਕਾਰਜਾਂ ਲਈ) ਕਰੀਬ 01 ਕਰੋੜ 56 ਲੱਖ ਰੁਪਏ ਦੀ ਗ੍ਰਾਂਟ ਸ਼ਾਮਲ ਹਨ।ਸ. ਨਾਭਾ ਨੇ ਕਿਹਾ ਕਿ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ। ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਸ. ਨਾਭਾ ਨੇ ਦੱਸਿਆ ਕਿ ਅਮਲੋਹ ਮੰਡੀ ਵਿਚ ਵੀ 03 ਕਰੋੜ ਤੋਂ ਵੱਧ ਦੀ ਲਾਗਤ ਨਾਲ ਫੜ੍ਹ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਭਵਾਨੀਗੜ੍ਹ-ਮੰਡੀ ਗੋਬਿੰਦਗੜ੍ਹ ਸੜਕ ਦੀ ਹਾਲਤ ਠੀਕ ਨਹੀਂ ਹੈ ਤੇ ਉਸ ਦਾ ਹਲਕਾ ਅਮਲੋਹ ਵਿਚਲਾ ਹਿੱਸਾ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਤੇਜਿੰਦਰ ਕੌਰ, ਇੰਜ. ਸੰਦੀਪ ਸਿੰਘ ਪ੍ਰਧਾਨ ਦੇਸ਼ ਭਗਤ ਯੂਨੀਵਰਸਿਟੀ, ਉਪ ਕੁਲਪਤੀ ਸ਼ਾਲਿਨੀ ਗੁਪਤਾ, ਡਾਇਰੈਕਟ ਪਲਾਨਿੰਗ ਅਤੇ ਕੰਟਰੋਲ ਦੇਸ਼ ਭਗਤ ਯੂਨੀਵਰਸਿਟੀ ਸ਼੍ਰੀ ਕਲਭੁਸ਼ਨ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਹੈਪੀ ਸੂਦ, ਪੀ ਏ ਰਾਮ ਕ੍ਰਿਸ਼ਨ ਭੱਲਾ ਸਮੇਤ ਪਤਵੰਤੇ ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD