Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਲਟੌਰ ਵਿਖੇ 80 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 29 Dec 2021

Last updated on: Dec 29, 2021, 00:00 IST

ਪੰਜਾਬ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਹੜੇ ਕਿ ਇਤਿਹਾਸਕ ਹਨ। ਇਹਨਾਂ ਤਹਿਤ ਹੀ ਲੋੜਵੰਦਾਂ ਦੀਆਂ ਰਿਹਾਇਸ਼ਾਂ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਲਟੌਰ ਵਿਖੇ 80 ਲੋੜਵੰਦਾਂ ਨੂੰ 02-02 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ।ਇਸ ਮੌਕੇ  ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਪੰਚਾਇਤ ਸਕੱਤਰ ਇਕਬਾਲ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਅਮਰ ਸਿੰਘ, ਬਲਦੇਵ ਸਿੰਘ ਨੰਬਰਦਾਰ, ਸਤਵਿੰਦਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਨੰਬਰਦਾਰ, ਗੁਰਮੀਤ ਸਿੰਘ, ਗੁਰਦਾਸ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD