Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵੱਖ ਵੱਖ ਪਿੰਡਾਂ ਵਿਚ ਵਿਕਾਸ ਪ੍ਰੋਜੈਕਟ ਕੀਤੇ ਲੋਕ ਅਰਪਣ

ਵਿਕਾਸ ਲਈ ਦਿੱਤੀਆਂ ਗ੍ਰਾਂਟਾਂ

Randeep Singh Nabha, Congress, Punjab Congress

Web Admin

Web Admin

5 Dariya News

ਅਮਲੋਹ , 29 Dec 2021

Last updated on: Dec 29, 2021, 00:00 IST

ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਵੱਡੀ ਗਿਣਤੀ ਪ੍ਰੋਜੈਕਟ ਮੁਕੰਮਲ ਹੋਏ ਹਨ, ਜਿਨ੍ਹਾਂ ਨੂੰ ਲੋਕ ਅਰਪਣ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ। ਇਹਨਾਂ ਵਿੱਚ ਸੀਵਰੇਜ, ਛੱਪੜ ਦੀ ਪੁਟਾਈ, ਗਲੀਆਂ ਨਾਲੀਆਂ ਅਤੇ ਸ਼ਮਸ਼ਾਨਘਾਟ ਦਾ ਰਸਤਾ ਸ਼ਾਮਲ ਹਨ।ਸ. ਨਾਭਾ ਨੇ ਦੱਸਿਆ ਕਿ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿੱਚ ਕਈ ਲੱਖ ਰੁਪਏ ਸੀਵਰੇਜ, ਸਟਰੀਟ ਲਾਈਟਾਂ ਉੱਤੇ ਖਰਚੇ ਗਏ ਹਨ ਤੇ ਮਨਰੇਗਾ ਤਹਿਤ ਢੁਕਵਾਂ ਰੁਜ਼ਗਾਰ ਦਿੱਤਾ ਗਿਆ ਹੈ। ਪਿੰਡ ਵਿੱਚ ਹੁਣ ਤੱਕ ਹੁਣ ਤੱਕ 24 ਲੱਖ ਰੁਪੈ ਖਰਚੇ ਗਏ ਹਨ ਤੇ ਸ. ਨਾਭਾ ਨੇ ਟੈਂਕੀ ਤੇ ਸੀਵਰੇਜ ਦੇ ਬਕਾਇਆ ਕੰਮ ਲਈ 05 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ। ਪਿੰਡ ਵਿੱਚ ਪੰਜਾਬ ਨਿਰਮਾਣ ਤਹਿਤ 06 ਲੱਖ ਰੁਪਏ ਨਾਲ ਕੰਮ ਚਲ ਰਿਹਾ ਹੈ। ਕੱਚੇ ਮਕਾਨਾਂ ਲਈ ਪੈਸੇ ਆ ਗਏ ਹਨ ਜਿਹੜੇ ਕਿ ਯੋਗ ਲਾਭਪਾਤਰੀਆਂ ਨੂੰ ਦੇ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਮਾਜਰੀ ਅਰਾਈਆਂ ਤੋਂ ਇਸ ਪਿੰਡ ਨੂੰ ਆਉਂਦੀ 2.5 ਕਿਲੋਮੀਟਰ ਸੜਕ ਮਨਜ਼ੂਰ ਹੋ ਗਈ ਹੈ।

ਸ. ਨਾਭਾ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ 72 ਟੋਭੇ ਬੰਦ ਕੀਤੇ ਗਏ ਹਨ ਤੇ ਪਾਰਕ, ਆਦਿ ਬਣਾ ਕੇ ਸਾਫ਼ ਸਫਾਈ ਯਕੀਨੀ ਬਣਾਈ ਗਈ ਹੈ।ਸ. ਨਾਭਾ ਨੇ ਕਿਹਾ ਕਿ ਉਤਰਾਅ ਚੜ੍ਹਾਅ ਹਰ ਇਕ ਦੀ ਜ਼ਿੰਦਗੀ ਵਿਚ ਆਉਂਦੇ ਹਨ ਤੇ ਅਸਲ ਇਨਸਾਨ ਉਹ ਹੁੰਦਾ ਹੈ, ਜਿਹੜਾ ਲੋਕਾਂ ਵਿਚ ਚੰਗੀ ਛਾਪ ਛੱਡ ਜਾਂਦਾ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਹਨ ਤੇ ਅੱਜ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ। 

ਇਸ ਮੌਕੇ ਉਹਨਾਂ ਨੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਦੇ ਸਰਪੰਚ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਵੀ ਕੀਤੀ। ਉਹਨਾਂ ਕਿਹਾ ਕਿ ਜੇਕਰ ਕਿਸੇ ਲੋੜਵੰਦ ਨੂੰ ਸਹੂਲਤ ਦੇ ਦਿੱਤੀ ਜਾਵੇ ਤਾਂ ਜ਼ਿੰਦਗੀ ਸਫਲ ਹੋ ਜਾਂਦੀ ਹੈ।ਸ ਨਾਭਾ ਨੇ ਕਿਹਾ ਕਿ ਸਰਕਾਰ ਨੇ ਪੈਨਸ਼ਨ ਵਧਾ ਦਿੱਤੀ ਹੈ, ਬਿਜਲੀ ਦੇ ਬਿੱਲ 02 ਕਿਲੋ ਵਾਟ ਤੱਕ ਦੇ ਮੀਟਰਾਂ ਦੇ ਮੁਆਫ ਕੀਤੇ ਹਨ, ਪਾਣੀ ਦੇ ਬਿੱਲ ਮੁਆਫ਼ ਕੀਤੇ ਹਨ, ਬਿਜਲੀ ਸਸਤੀ ਕੀਤੀ ਹੈ, ਤੇਲ ਸਸਤਾ ਕੀਤਾ ਹੈ,  ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, ਬੇਜ਼ਮੀਨੇ ਕਾਸ਼ਤਕਾਰਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਵੱਡੀ ਗਿਣਤੀ ਇਤਿਹਾਸਕ ਫ਼ੈਸਲੇ ਕੀਤੇ ਹਨ।ਸ. ਨਾਭਾ ਨੇ ਕਿਹਾ ਕਿ ਸ. ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਨੇ ਕਰੋਨਾ ਕਾਲ ਵਿੱਚ ਵੱਧ ਚੜ੍ਹ ਕੇ ਲੋਕਾਂ ਦੀ ਮਦਦ ਕੀਤੀ, ਰਾਸ਼ਨ ਦਿੱਤਾ, ਭਾਂਡੇ ਦਿੱਤੇ ਤੇ ਹਰ ਮੁੱਢਲੀ ਲੋੜ ਪੂਰੀ ਕੀਤੀ। ਸ. ਨਾਭਾ ਨੇ ਕਿਹਾ ਕਿ ਚੰਗੇ ਲੋਕਾਂ ਨੂੰ ਹੀ ਨੁਮਾਇੰਗੀ ਦਿੱਤੀ ਜਾਵੇ ਤਾਂ ਹੀ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਤੇ ਦੇਸ਼ ਤਰੱਕੀ ਕਰ ਸਕੇ।ਕਿਸਾਨ ਸੰਘਰਸ਼ ਦੇ ਲੇਖੇ ਆਪਣੀਆਂ ਜਾਨਾ ਲਾਉਣ ਵਾਲਿਆਂ ਦੇ ਪਰਿਵਾਰਾਂ ਨੂੰ 05 ਲੱਖ ਰੁਪਏ ਅਤੇ ਇਕ ਜੀਅ ਨੂੰ ਨੌਕਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸ. ਨਾਭਾ ਦਾ ਸਨਮਾਨ ਕੀਤਾ ਗਿਆ ਤੇ ਸ. ਨਾਭਾ ਵੱਲੋਂ ਵੱਖ ਵੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ।ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸਰਪੰਚ ਸਰਬਜੀਤ ਕੌਰ, ਗੁਰਦੀਪ ਸਿੰਘ ਜੰਜੂਆ ਸਾਬਕਾ ਸਰਪੰਚ, ਬਾਵਾ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ, ਸਕੱਤਰ ਸੁਰਜੀਤ ਸਿੰਘ, ਗੁਰਦੇਵ ਸਿੰਘ ਖਨਿਆਣ, ਹੈਪੀ ਸੂਦ, ਕਰਨੈਲ ਸਿੰਘ, ਸ਼ਰਨ ਭੱਟੀ, ਰਾਮ ਕ੍ਰਿਸ਼ਨ ਭੱਲਾ, ਗੁਰਤੇਜ ਸਿੰਘ ਖਨਿਆਣ, ਹਰਪ੍ਰੀਤ ਕੌਰ, ਸਮੂਹ ਪੰਚ ਸਮੇਤ ਪਤਵੰਤੇ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD