Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਮਦਨ ਲਾਲ ਜਲਾਲਪੁਰ ਵੱਲੋਂ ਕਰਵਾਈ ਘਨੌਰ ਵਿਕਾਸ ਰੈਲੀ ’ਚ ਮੁੱਖ ਮੰਤਰੀ ਵੱਲੋਂ ਘਨੌਰ ਨੂੰ ਸਬ-ਡਵੀਜ਼ਨ ਬਣਾਉਣ ਦਾ ਐਲਾਨ

ਚਰਨਜੀਤ ਸਿੰਘ ਚੰਨੀ ਵੱਲੋਂ ਘਨੌਰ ਹਲਕੇ ਲਈ ਵੱਡਾ ਤੋਹਫ਼ਾ, 269 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Ghanaur, Samana

Web Admin

Web Admin

5 Dariya News

ਘਨੌਰ , 29 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਘਨੌਰ ਵਿਕਾਸ ਰੈਲੀ ਦੌਰਾਨ ਘਨੌਰ ਨੂੰ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕੀਤਾਹੈ। ਉਨਾਂ ਅੱਜ ਇੱਥੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਕਰਵਾਈ ਗਈ ਘਨੌਰ ਵਿਕਾਸ ਰੈਲੀ ਦੌਰਾਨ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਅਗਲੀ ਬੈਠਕ ’ਚ ਘਨੌਰ ਨੂੰ ਸਬ-ਡਵੀਜ਼ਨ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ।ਇਸ ਮੌਕੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਹਲਕੇ ’ਚ ਕਰਵਾਏ ਕਰੀਬ ਪੌਣੇ 269 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਮੁੱਖ ਮੰਤਰੀ ਨੇ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ, ਜਿਸ ’ਚ 137 ਕਰੋੜ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ’ਚ 105 ਕਰੋੜ ਰੁਪਏ ਨਾਲ ਘਨੌਰ ਹਲਕੇ ’ਚ ਬਣਨ ਵਾਲੀਆਂ ਸੜਕਾਂ ਅਤੇ 32 ਕਰੋੜ ਰੁਪਏ ਨਾਲ ਹਲਕੇ ਦੇ ਲੋਕਾਂ ਨੂੰ ਮਿਲਣ ਵਾਲੇ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਲਈ ਲੋਕ ਭਲਾਈ ਦੇ ਐਲਾਨ ਕੀਤੇ ਗਏ ਹਨ। ਪਿੰਡਾਂ ਦੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡਾਂ ਦੀ ਪੰਚਾਇਤੀ ਜਮੀਨ ’ਚ ਲੋੜਵੰਦਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 5-5 ਮਰਲੇ ਦੇ ਪਲਾਟ ਦਿੱਤੇ ਜਾਣ, ਉਨਾਂ ਕਿਹਾ ਕਿ ਇਸ ਲਈ ਸਰਕਾਰੀ ਕਾਰਵਾਈ ਬੀ.ਡੀ.ਪੀ.ਓ ਪੱਧਰ ’ਤੇ ਹੀ ਕੀਤੀ ਜਾਵੇਗੀ। ਉਨਾਂ ਸਰਕਾਰ ਵੱਲੋਂ ਕੀਤੇ ਗਏ ਲੋਕ ਭਲਾਈ ਕੰਮਾਂ ਦਾ ਜ਼ਿਕਰ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਕਿੱਲੋਵਾਟ ਤੱਕ ਦੇ ਮੀਟਰਾਂ ਦਾ 1500 ਕਰੋੜ ਰੁਪਏ ਦਾ ਬਕਾਇਆ ਮਾਫ਼ ਕਰਨ, 3 ਰੁਪਏ ਯੂਨਿਟ ਬਿਜਲੀ ਦੇ ਰੇਟ ਘੱਟ ਕਰਨ, ਪਿੰਡਾਂ ਦੀਆਂ ਟੈਂਕੀਆਂ ’ਤੇ ਲੱਗੀਆਂ ਮੋਟਰਾਂ ਦੇ ਬਿੱਲ ਮਾਫ਼ ਕਰਨ, ਪਾਣੀ ਦਾ ਬਿੱਲ 50 ਰੁਪਏ ਕਰਨ ਸਮੇਤ ਪੈਟਰੋਲ ’ਚ 10 ਰੁਪਏ ਅਤੇ ਡੀਜ਼ਲ ਦੀ ਕੀਮਤ ’ਚ 5 ਰੁਪਏ ਦੀ ਕਮੀ ਕਰਕੇ, ਸਰਕਾਰ ਨੇ ਆਮ ਲੋਕਾਂ ਲਈ ਕੰਮ ਕੀਤਾ ਹੈ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਮਦਨ ਲਾਲ ਜਲਾਲਪੁਰ ਵਰਗਾ ਹੀਰਾ ਸੰਭਾਲਿਆ ਨਹੀਂ ਗਿਆ ਅਤੇ ਉਹ ਬਾਦਲਾਂ ਨਾਲ ਹੀ ਰਿਸ਼ਤੇ ਨਿਭਾਉਂਦੇ ਰਹੇ ਹਨ। ਉਨਾਂ ਕਿਹਾ ਕਿ ਜਿੰਨਾਂ ਚਿਰ ਅਕਾਲੀ ਦਲ ’ਚ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਵਰਗੇ ਆਗੂ ਹਨ, ਉਨੀ ਦੇਰ ਅਕਾਲੀ ਦਲ ਦੁਬਾਰਾ ਸੱਤਾ ’ਚ ਨਹੀਂ ਆ ਸਕਦਾ। ਉਨਾਂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆ ਦਾ ਬਰਾਂਡ ਗਰਦਾਨਦਿਆ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇੰਨੇ ਸਾਲ ਇਸ ਲਈ ਬਚਿਆ ਰਿਹਾ ਹੈ ਕਿਉਕਿ (ਕੈਪਟਨ ਅਮਰਿੰਦਰ ਸਿੰਘ) ਚਾਚਾ-ਭਤੀਜਾ ਰਲਕੇ ਚੱਲ ਰਹੇ ਸਨ ਤੇ ਕੈਪਟਨ ਨੇ ਮਜੀਠੀਆ ’ਤੇ ਪਰਚਾ ਦਰਜ਼ ਨਹੀਂ ਹੋਣ ਦਿੱਤਾ।ਮੁੱਖ ਮੰਤਰੀ ਨੇ ਮਰਹੂਮ ਆਗੂਆਂ ਜਥੇਦਾਰ ਗੁਰਚਰਨ ਸਿੰਘ ਟੌਹੜਾ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਮਾਸਟਰ ਤਾਰਾ ਸਿੰਘ ਆਦਿ ਨੂੰ ਯਾਦ ਕਰਦਿਆਂ ਕਿਹਾ ਕਿ ਸੁਖਬੀਰ ਮਜੀਠੀਆ ਦੀ ਜੋੜੀ ਨੇ ਅਜਿਹੇ ਮਹਾਨ ਆਗੂਆਂ ਦੇ ਅਕਾਲੀ ਦਲ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਆਮ ਆਦਮੀ ਪਾਰਟੀ ਨੂੰ ਕਰਾਰੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਨਸ਼ਿਆਂ ਦੇ ਮਾਮਲੇ ’ਚ ਕੇਜਰੀਵਾਲ ਨੇ ਮਜੀਠੀਆ ਅੱਗੇ ਗੋਡੇ ਟੇਕ ਦਿੱਤੇ ਜਿਸ ਕਰਕੇ ਇਸਦੇ 10 ਵਿਧਾਇਕ ਤੇ 3 ਸੰਸਦ ਮੈਂਬਰ ਇਸ ਤੋਂ ਕਿਨਾਰਾ ਕਰ ਗਏ।ਮੁੱਖ ਮੰਤਰੀ ਨੇ ਘਨੌਰ ਹਲਕੇ ਲਈ 28 ਕਰੋੜ ਰੁਪਏ ਦਾ ਹੋਰ ਵੱਡਾ ਤੋਹਫ਼ਾ ਦਿੰਦਿਆਂ 10 ਕਰੋੜ ਰੁਪਏ ਬਕਾਇਆ ਕੰਮਾਂ ਸਮੇਤ ਿਕ ਸੜਕਾਂ ਲਈ, 4. 75 ਕਰੋੜ ਰੁਪਏ ਨਰਵਾਣਾ ਨਹਿਰ ਦੀ ਪੱਟੀ ਨੂੰ ਚੌੜਾ ਕਰਨ ਲਈ ਅਤੇ 1 ਕਰੋੜ ਰੁਪਏ ਯੂਨੀਵਰਸਿਟੀ ਕਾਲਜ ਘਨੌਰ ਦੇ ਆਡੀਟੋਰੀਅਮ ਲਈ ਅਤੇ ਹਲਕੇ ’ਚ 50 ਲੱਖ ਰੁਪਏ ਰਾਜਪੂਤ ਭਵਨ ਲਈ, 37 ਲੱਖ ਰੁਪਏ ਗਊਸ਼ਾਲਾਵਾਂ ਲਈ, 50 ਲੱਖ ਰੁਪਏ ਗੀਤਾ ਭਵਨ ਦੇ ਨਿਰਮਾਣ ਲਈ ਵੀ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਅਤੇ ਘਨੌਰ ਹਲਕੇ ’ਚ ਵਿਕਾਸ ਬਾਰੇ ਬੋਲਦਿਆ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦੱਸਿਆ ਕਿ ਹਲਕੇ ’ਚ 95 ਕਰੋੜ ਰੁਪਏ ਸੜਕਾਂ ਨੂੰ ਚੌੜਾ ਕਰਨ ਤੇ ਮੁਰੰਮਤ ਕਰਨ ’ਤੇ ਖਰਚੇ ਗਏ ਹਨ, ਜਦਕਿ 24 ਕਰੋੜ ਰੁਪਏ ਨਾਲ ਹਲਕੇ ’ਚ ਪੈਂਦੇ ਰਜਵਾਹਿਆਂ ਨੂੰ ਪੱਕਾ ਕਰਨ ਸਮੇਤ ਪੁਲਾਂ ਦੀ ਉਸਾਰੀ ’ਤੇ ਲਗਾਏ ਗਏ ਹਨ ਅਤੇ 10 ਕਰੋੜ ਰੁਪਏ ਨਾਲ ਗੰਦੇ ਪਾਣੀ ਦੀ ਨਿਕਾਸ, ਛੱਪੜਾਂ ਦਾ ਨਵੀਨੀਕਰਨ ਤੇ ਪੰਚਾਇਤ ਘਰਾਂ ਦੀ ਉਸਾਰੀ ਸਮੇਤ ਹਲਕੇ ਦੇ ਸਰਕਾਰੀ ਸਕੂਲਾਂ ਦੇ ਕਮਰਿਆਂ ਦੇ ਨਵੀਨੀਕਰਨ ’ਤੇ ਖਰਚ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 2.83 ਕਰੋੜ ਰੁਪਏ ਅਨਾਜ ਮੰਡੀ ਤੇ ਸਬਜ਼ੀ ਮੰਡੀ ਦੇ ਵਿਕਾਸ ਕਾਰਜਾਂ ’ਤੇ ਲਗਾਏ ਗਏ ਹਨ, ਜਿਨਾਂ ਨੂੰ ਅੱਜ ਮੁੱਖ ਮੰਤਰੀ ਵੱਲੋਂ ਲੋਕ ਅਰਪਿਤ ਕੀਤਾ ਗਿਆ ਹੈ।ਐਮ.ਐਲ.ਏ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਜਾਨੇ ਦਾ ਮੂੰਹ ਲੋਕਾਂ ਭਲਾਈ ਤੇ ਵਿਕਾਸ ਕਾਰਜਾਂ ਲਈ ਖੋਲਿਆ ਹੋਇਆ ਹੈ ਜਿਸ ਸਦਕਾ ਅੱਜ ਉਨਾਂ ਵੱਲੋਂ 132 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ’ਚ 100 ਕਰੋੜ ਰੁਪਏ ਨਾਲ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ 32 ਕਰੋੜ ਰੁਪਏ ਨਾਲ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਦੀ ਸਹੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇਗਾ। ਉਨਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ’ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਘਨੌਰ ਹਲਕੇ ਨੂੰ ਪੰਜਾਬ ਵਿੱਚ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ। ਘਨੌਰ ਵਿਕਾਸ ਰੈਲੀ ਦੌਰਾਨ ਜ਼ਿਲਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਨੇ ਜੀ ਆਇਆ ਆਖਿਆ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਜ਼ਿਲਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਨਰਿੰਦਰ ਲਾਲੀ, ਅਸ਼ਵਨੀ ਬੱਤਾ, ਗੇਜਾ ਰਾਮ, ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਹਰਦੀਪ ਸਿੰਘ ਲਾਡਾ, ਰੌਸ਼ਨ ਸਿੰਘ ਨਨਹੇੜਾ, ਬਲਜੀਤ ਸਿੰਘ ਗਿੱਲ, ਗੁਰਨਾਮ ਸਿੰਘ ਭੂਰੀਮਾਜਰਾ, ਜਗਦੀਪ ਸਿੰਘ ਡਿੰਪਲ ਚਪੜ, ਅੱਛਰ ਸਿੰਘ, ਹਰਜਿੰਦਰ ਸਿੰਘ ਕਾਮੀ, ਰਾਮ ਸਿੰਘ ਸੀਲ, ਕੁਲਦੀਪ ਸਿੰਘ, ਇੰਦਰਜੀਤ ਸਿੰਘ ਗਿਫ਼ਟੀ, ਜਗਰੂਪ ਸਿੰਘ ਹੈਪੀ ਸਿਹਰਾ, ਬਲਰਾਜ ਸਿੰਘ, ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ, ਘਨੌਰ ਦੇ ਕੌਂਸਲਰ, ਪੰਚ-ਸਰਪੰਚ, ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਮੈਂਬਰ, ਇਲਾਕੇ ਦੇ ਵੱਡੀ ਗਿਣਤੀ ਵਸਨੀਕ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Ghanaur , Samana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD