Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਪਬਲਿਕ ਕਾਲਜ ਬਣੇਗਾ ਸਰਕਾਰੀ ਕਾਲਜ, ਸਿਵਲ ਹਸਪਤਾਲ ਦੀ ਸਮਰੱਥਾ 50 ਤੋਂ ਵਧਾ ਕੇ 100 ਬਿਸਤਰਿਆਂ ਦੀ ਕੀਤੀ ਜਾਵੇਗਾ : ਚਰਨਜੀਤ ਸਿੰਘ ਚੰਨੀ

ਪੰਜਾਬ ਸਰਕਾਰ ਨੇ ਲੋਕ ਹਿਤੂ ਫੈਸਲੇ ਲਾਗੂ ਕਰਕੇ ਟੈਕਸਾਂ ਥੱਲੇ ਦੱਬੇ ਲੋਕਾਂ ਨੂੰ ਰਾਹਤ ਦਿੱਤੀ-ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਸਮਾਣਾ , 29 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਕੱਲੇ ਐਲਾਨ ਹੀ ਨਹੀਂ ਕੀਤੇ ਬਲਕਿ ਲੋਕ ਹਿਤੂ ਫੈਸਲੇ ਲਾਗੂ ਕਰਕੇ ਟੈਕਸਾਂ ਥੱਲੇ ਦੱਬੇ ਹੋਏ ਲੋਕਾਂ ਨੂੰ ਰਾਹਤ ਦਿੱਤੀ ਹੈ। ਮੁੱਖ ਮੰਤਰੀ, ਅੱਜ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਵੱਲੋਂ ਅਨਾਜ ਮੰਡੀ ਵਿਖੇ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਵੀ ਉਨਾਂ ਦੇ ਨਾਲ ਮੌਜੂਦ ਸਨ।ਅਨਾਜ ਮੰਡੀ ਵਿਖੇ ਲੋਕਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ. ਰਾਜਿੰਦਰ ਸਿੰਘ ਨੂੰ ਲੋਕਾਂ ਦਾ ਆਗੂ ਅਤੇ ਸਿਆਣਪ ਵਾਲਾ ਸਾਊ ਸਿਆਸਤਦਾਨ ਦੱਸਦਿਆਂ, ਉਨਾਂ ਵੱਲੋਂ ਕੀਤੀ ਮੰਗ ’ਤੇ ਸਮਾਣਾ ਦੇ ਪਬਲਿਕ ਕਾਲਜ ਨੂੰ ਸਰਕਾਰ ਦੇ ਅਧੀਨ ਲੈਣ ਸਮੇਤ ਸਿਵਲ ਹਸਪਤਾਲ ਦੀ ਸਮਰੱਥਾ 50 ਬਿਸਤਰਿਆਂ ਤੋਂ ਵਧਾ ਕੇ 100 ਬਿਸਤਰਿਆਂ ਦੀ ਕਰਨ ਦਾ ਵੀ ਐਲਾਨ ਕੀਤਾ। ਉਨਾਂ ਦੱਸਿਆ ਕਿ ਇਸ ਬਾਰੇ 1 ਜਨਵਰੀ ਦੀ ਕੈਬਨਿਟ ਮੀਟਿੰਗ ’ਚ ਪ੍ਰਵਾਨਗੀ ਦੇ ਕੇ ਸਮਾਣਾ ਨਿਵਾਸੀਆਂ ਨੂੰ ਰਸਮੀ ਤੋਹਫ਼ਾ ਦੇ ਦਿਤਾ ਜਾਵੇਗਾ। ਮੁੱਖ ਮੰਤਰੀ ਨੇ ਸਮਾਣਾ ਹਲਕੇ ਲਈ 5 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਉਨਾਂ ਦੇ ਸਿਆਸੀ ਗੁਰੂ ਹਨ, ਇਸ ਲਈ ਉਹ ਜੋ ਵੀ ਕਹਿਣਗੇ, ਸਮਾਣਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਹਰ ਮੰਗ ਪ੍ਰਵਾਨ ਕਰੇਗੀ।ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਨਾਜ ਮੰਡੀ ’ਚ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਨ ਲਈ ਲੋਕਾਂ ਦੇ ਨੇੜੇ ਅਤੇ ਮੰਚ ਦੇ ਅੱਗੇ ਚਲੇ ਗਏ, ਜਿੱਥੇ ਉਨਾਂ ਨੇ, ਡੀਜ਼ਲ ਤੇ ਪੈਟਰੋਲ ਸਮੇਤ ਸਸਤੀ ਬਿਜਲੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਫੈਸਲੇ ਕੀਤੇ, ਜਿਸ ਦਾ ਲਾਭ ਹਰ ਨਾਗਰਿਕ ਨੂੰ ਹੋਇਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਪਨੇ ਦਿਖਾ ਰਹੇ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ ਜਦੋਂ ਕਿ ਉਨਾਂ ਨੇ ਕਾਰਵਾਈ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆ ਰਹੀ ਹੈ।ਸ. ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਅਤੇ ਭਾਜਪਾ ਨੂੰ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਕਿਹਾ ਕਿ ਕਿਸਾਨੀ ਕਾਨੂੰਨਾਂ ਦੇ ਮਾਮਲੇ ’ਤੇ ਇਸ ਨੂੰ ਮੂੰਹ ਦੀ ਖਾਣੀ ਪਈ ਹੈ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨਾਂ ਦੀ ਰੀਸ ਕਰ ਰਹੇ ਹਨ ਜਦਕਿ ਕੇਜਰੀਵਾਲ ਸੂਬੇ ਦੇ ਲੋਕ ਨੂੰ ਧੋਖਾ ਦੇ ਕੇ ਰਾਜ ਨੂੰ ਲੁੱਟਣ ਦੀ ਨੀਅਤ ਨਾਲ ਪੰਜਾਬ ਆ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਨਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਭਲਾਈ ਲਈ ਨਾ ਖ਼ੁਦ ਸੌਂਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ। ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਲਏ ਗਏ ਲੋਕ ਹਿਤੂ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਕਿ ਪਟਿਆਲਾ ’ਚ ਸਥਾਪਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਭਾਗਵਤ ਗੀਤਾ ਅਤੇ ਰਾਮਾਇਣ ਦਾ ਅਧਿਐਨ ਸੈਂਟਰ ਖੋਲਿਆ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਨੇ 22-23 ਰੁਪਏ ਰੇਟ ’ਤੇ ਵਿਕਦੇ ਰੇਤਾ ਦਾ ਰੇਟ ਦਰਿਆ ਦੀ ਖੱਡ ’ਤੇ 5.5 ਰੁਪਏ ਕੀਤਾ ਹੈ ਅਤੇ ਜੇਕਰ ਕੋਈ ਉਥੇ ਵੱਧ ਰੇਟ ਲੈਂਦੇ ਨੂੰ ਫੜਾਏਗਾ ਤਾਂ ਉਸਨੂੰ 25 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਥੋੜੇ ਸਮੇਂ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਸੂਬੇ ਦਾ ਹਰ ਵਰਗ ਖੁਸ਼ ਹੈ। ਉਨਾਂ ਨੇ ਭਾਜਪਾ ਅਤੇ ਉਸਦੇ ਨਾਲ ਰਲਣ ਵਾਲੇ ਆਗੂਆਂ ਨੂੰ ਅਮਰਵੇਲ ਦਸਦਿਆਂ ਲੋਕਾਂ ਨੂੰ ਇਨਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।

ਸਮਾਣਾ ਦੇ ਵਿਧਾਇਕ ਸ. ਰਾਜਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਣਾ ਹਲਕੇ ’ਚ ਉਨਾਂ ਨੇ ਲੋਕਾਂ ਵਿਰੁੱਧ ਬਦਲਾ ਖੋਰੀ ਦੇ ਝੂਠੇ ਪਰਚੇ ਨਹੀਂ ਦਰਜ ਕੀਤੇ ਬਲਕਿ ਦਾ ਚੌਹਪੱਖੀ ਵਿਕਾਸ ਕਰਵਾਇਆ ਹੈ। ਸ. ਰਾਜਿੰਦਰ ਸਿੰਘ ਨੇ ਮੁੱਖ ਮੰਤਰੀ ਸ. ਚੰਨੀ ਵੱਲੋਂ ਪਬਲਿਕ ਕਾਲਜ ਨੂੰ ਸਰਕਾਰ ਅਧੀਨ ਲੈਣ ਸਮੇਤ ਸਿਵਲ ਹਸਪਤਾਲ ਦੀ ਸਮਰੱਥਾ ਵਧਾਉਣ ਅਤੇ ਹੋਰ ਮੰਗਾ ਪ੍ਰਵਾਨ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਦਾ ਸ. ਰਾਜਿੰਦਰ ਸਿੰਘ ਸਮੇਤ ਆੜਤੀਆ ਐਸੋਸੀਏਸ਼ਨ ਅਤੇ ਅਗਰਵਾਲ ਧਰਮਸ਼ਾਲਾ ਵੱਲੋਂ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ, ਐਸ.ਡੀ.ਐਮ. ਸਵਾਤੀ ਟਿਵਾਣਾ, ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਪ੍ਰਦੁਮਨ ਸਿੰਘ ਵਿਰਕ, ਰਤਨ ਸਿੰਘ ਚੀਮਾ, ਸ਼ਿਵ ਘੱਗਾ, ਪ੍ਰਦੀਪ ਸ਼ਰਮਾ, ਹੀਰਾ ਲਾਲ ਜੈਨ, ਸ਼ੰਕਰ ਜਿੰਦਲ, ਬਲਾਕ ਪ੍ਰਧਾਨ ਜੀਵਨ ਗਰਗ, ਡਾ. ਰਜਿੰਦਰ ਸਿੰਘ ਮੂੰਡਖੇੜਾ, ਚੇਅਰਮੈਨ ਤਰਸੇਮ ਸਿੰਘ ਝੰਡੀ ਤੇ ਸੋਨੀ ਸਿੰਘ, ਅਸ਼ਵਨੀ ਸਿੰਗਲਾ, ਲਖਵਿੰਦਰ ਸਿੰਘ ਲੱਖਾ, ਹਰਬੰਸ ਸਿੰਘ ਦਦਹੇੜਾ, ਅਵਿਨਾਸ਼ ਡਾਂਗ, ਸੁਖਬੀਰ ਲਹੌਰੀਆ, ਸੁਨੀਲ ਬੱਬਰ, ਸੰਦੀਪ ਲੂੰਬਾ, ਸਤਪਾਲ ਜੌਹਰੀ, ਯੂਥ ਪ੍ਰਧਾਨ ਮੰਨੂ ਸ਼ਰਮਾ, ਸੇਵਾ ਸਿੰਘ, ਰਜਿੰਦਰ ਕੁਮਾਰ ਬੱਲੀ, ਰਕੇਸ਼ ਜਿੰਦਲ, ਅਰਜਨ ਸਿੰਘ ਭਿੰਡਰ, ਯਾਦਵਿੰਦਰ ਧਨੌਰੀ ਸਮੇਤ ਸਮੁੱਚੇ ਕੌਂਸਲਰ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੇਅਰਮੈਨ, ਮੈਂਬਰ ਅਤੇ ਹੋਰ ਪਤਵੰਤੇ ਵੱਡੀ ਗਿਣਤੀ ’ਚ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Ghanaur , Samana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD