Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਪੂਰਥਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਹੋਰ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ

ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਕੀਤੀ ਬਰਾਮਦ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 28 Dec 2021

Last updated on: Dec 28, 2021, 00:00 IST

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਪੁਲਿਸ ਦੁਆਰਾ 52 ਕਿਲੋਗ੍ਰਾਮ ਹੈਰੋਇਨ ਖੇਪ ਵਿੱਚ ਸ਼ਾਮਲ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕਰਨ ਦੇ ਨਾਲ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ।ਇਸ ਸਾਲ 24 ਨਵੰਬਰ ਨੂੰ 52 ਕਿਲੋ ਹੈਰੋਇਨ ਦੀ ਖੇਪ ਜੰਮੂ-ਕਸ਼ਮੀਰ ਤੋਂ ਪੰਜਾਬ ਵੱਲ ਭੇਜੀ ਜਾ ਰਹੀ ਸੀ ਜੋ ਜੰਮੂ-ਕਸ਼ਮੀਰ ਪੁਲਿਸ ਦੁਆਰਾ ਕਾਬੂ ਕਰ ਲਈ ਗਈ ਸੀ।ਫੜੇ ਗਏ ਮੁਲਜ਼ਮ ਦੀ ਪਛਾਣ ਹੈਪੀ ਉਰਫ ਗੱਬਰ ਵਾਸੀ ਮਹਿਤਾਬਗੜ੍ਹ, ਕਪੂਰਥਲਾ ਵਜੋਂ ਹੋਈ ਹੈ।ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਥਾਣਾ ਸੁਭਾਨਪੁਰ ਦੇ ਮੁੱਖ ਅਫਸਰ ਨੇ ਆਪਣੀ ਟੀਮ ਸਮੇਤ ਤਾਜਪੁਰ ਕਪੂਰਥਲਾ ਨੇੜੇ ਨਡਾਲਾ ਰੋਡ, ਹਾਈਵੇਅ ਤੇ ਵਾਹਨਾਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਸੀ।  ਨਾਕੇ ਦੌਰਾਨ ਪੁਲੀਸ ਨੇ ਇੱਕ ਕਾਰ ਨੂੰ ਤੇਜ਼ ਰਫ਼ਤਾਰ ’ਤੇ ਆਉਂਦਿਆਂ ਦੇਖਿਆ ਪਰ ਪੁਲੀਸ ਚੌਕੀ ਨੂੰ ਦੇਖ ਕੇ ਕਾਰ ਚਾਲਕ ਨੇ ਆਪਣੀ ਆਈ-20 ਕਾਰ ਨੰਬਰ (ਪੀਬੀ09-ਏਜੇ-5786) ਨੂੰ ਅੱਧ ਵਿਚਾਲੇ ਰੋਕ ਲਿਆ ਅਤੇ ਮੌਕੇ ਤੋਂ ਭੱਜਣ ਲੱਗਾ। 

ਸ਼ੱਕ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਉਸ ਦਾ ਪਿੱਛਾ ਕੀਤਾ ਅਤੇ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸੁਭਾਨਪੁਰ, ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 (ਬੀ) ਤਹਿਤ ਕੇਸ ਦਰਜ ਕੀਤਾ ਗਿਆ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਸਰਹੱਦ ਪਾਰ ਤੋਂ ਸਪਲਾਈ ਕੀਤੇ ਜਾਂਦੇ ਹਨ ਅਤੇ ਪੰਜਾਬ ਰਾਜ ਦੇ ਅੰਦਰਲੇ ਇਲਾਕਿਆਂ ਵਿੱਚ ਵੇਚਣ ਲਈ ਭੇਜੇ ਜਾਂਦੇ ਹਨ।  ਮੁਲਜ਼ਮ ਨੇ 52 ਕਿਲੋ ਹੈਰੋਇਨ ਦੀ ਖੇਪ ਵਿੱਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ, ਜੋ ਕਿ ਪੰਜਾਬ ਵੱਲ ਭੇਜੀ ਜਾ ਰਹੀ ਸੀ ਪਰ ਇਹ ਖੇਪ ਪਿਛਲੇ ਮਹੀਨੇ ਜੰਮੂ-ਕਸ਼ਮੀਰ ਵਿੱਚ ਫੜੀ ਗਈ ਸੀ। ਦੋਸ਼ੀ ਨੇ ਸਰਹੱਦ ਪਾਰ ਤਸਕਰਾਂ ਨਾਲ ਆਪਣੇ ਸਬੰਧਾਂ ਦਾ ਵੀ ਇਕਬਾਲ ਕੀਤਾ ਹੈ।ਐਸ.ਐਸ.ਪੀ ਨੇ ਦੱਸਿਆ ਕਿ ਸਾਰੀ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD