Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਪੂਰਥਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੂੰ ਕੀਤਾ ਨਾਕਾਮ

3.75 ਕੁਇੰਟਲ ਭੁੱਕੀ ਅਤੇ ਇੱਕ ਟਰੱਕ ਜ਼ਬਤ ਕਰਕੇ, ਚਾਰ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 28 Dec 2021

Last updated on: Dec 28, 2021, 00:00 IST

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸਿਧਾਰਥ ਚਟੋਪਾਧਿਆਏ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਤੋਂ ਨਸ਼ਿਆਂ ਦੀ ਇੱਕ ਵੱਡੀ ਖੇਪ ਸੂਬੇ ਵਿੱਚ ਲਿਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇੱਕ ਟਰੱਕ ਵਿੱਚ ਛੁਪਾਈ ਹੋਈ 3.75 ਕੁਇੰਟਲ ਭੁੱਕੀ ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿਆਰਾ ਲਾਲ ਵਾਸੀ ਜੱਕੋਪੁਰ, ਸੁਰਿੰਦਰ ਵਾਸੀ ਸਬੂਵਾਲ ਜਲੰਧਰ ਅਤੇ ਜਸਬੀਰ ਸਿੰਘ ਕਾਲਾ, ਦੀਦਾਰ ਸਿੰਘ ਵਾਸੀ ਸੈਂਚਾ ਕਪੂਰਥਲਾ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਕਪੂਰਥਲਾ ਵਿੱਚ ਸਰਗਰਮ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਲਈ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਜਿਸ ਵਿਚ ਐਸ.ਐਚ.ਓ ਥਾਣਾ ਤਲਵੰਡੀ ਚੌਧਰੀਆਂ ਜਰਨੈਲ ਸਿੰਘ ਦੀ ਅਗਵਾਈ ਹੇਠ ਇਕ ਟੀਮ ਗੁਪਤ ਸੂਚਨਾ ਦੇ ਅਧਾਰ 'ਤੇ ਕਪੂਰਥਲਾ-ਸੁਲਤਾਨਪੁਰ ਲੋਧੀ ਮੁੱਖ ਮਾਰਗ 'ਤੇ ਗਸ਼ਤ ਕਰ ਰਹੀ ਸੀ।ਪੁਲਿਸ ਟੀਮ ਨੇ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ 'ਤੇ ਇੱਕ ਨਾਕੇ 'ਤੇ ਪੰਜਾਬ ਰਜਿਸਟ੍ਰੇਸ਼ਨ ਨੰਬਰ "ਪੀਬੀ06 ਜੀ 6777" ਵਾਲੇ ਇੱਕ ਟਰੱਕ ਨੂੰ ਰੋਕ ਕੇ ਟਰੱਕ ਵਿੱਚ ਬਣਾਏ ਵਿਸ਼ੇਸ਼ ਡੱਬੇ ਵਿੱਚ ਛੁਪਾ ਕੇ ਰੱਖੀ 3.75 ਕੁਇੰਟਲ ਭੁੱਕੀ ਬਰਾਮਦ ਕੀਤੀ। 

ਉਨ੍ਹਾਂ ਦੱਸਿਆ ਕਿ ਭੁੱਕੀ ਨੂੰ ਛੁਪਾਉਣ ਲਈ ਬਣਾਇਆ ਗੁਪਤ ਡੱਬਾ ਉਪਰੋਂ ਦੇਖਣ ਵਿਚ ਇਕ ਆਮ ਟਰੱਕ ਦੇ ਫਰਸ਼ ਵਰਗਾ ਲੱਗਦਾ ਸੀ ਅਤੇ ਇਸ 'ਤੇ ਬਾਸਮਤੀ ਚੌਲਾਂ ਦੀਆਂ 350 ਬੋਰੀਆਂ ਰੱਖੀਆਂ ਗਈਆਂ ਸਨ। ਤਲਾਸ਼ੀ ਦੌਰਾਨ ਪੁਲਿਸ ਟੀਮ ਨੂੰ ਫ਼ਰਸ਼ ਵਿੱਚ ਛੁਪੇ ਹੋਏ ਨੱਟ ਅਤੇ ਬੋਲਟ ਮਿਲੇ ਅਤੇ ਉਨ੍ਹਾਂ ਨੂੰ ਖੋਲ੍ਹਣ 'ਤੇ 25 ਬੋਰੀਆਂ (15/15 ਕਿਲੋਗ੍ਰਾਮ) ਭੁੱਕੀ ਬਰਾਮਦ ਹੋਈ।ਐਸਐਸਪੀ ਨੇ ਦੱਸਿਆ ਕਿ ਪੰਜਾਬ ਦੇ ਗ੍ਰਹਿ ਮੰਤਰੀ ਵੱਲੋਂ ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ 'ਤੇ ਆਉਣ ਵਾਲੇ ਅੰਤਰਰਾਜੀ ਵਾਹਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਕਪੂਰਥਲਾ ਪੁਲਿਸ ਵੱਲੋਂ ਪਿਛਲੇ ਮਹੀਨੇ ਤੋਂ ਇਹ ਤੀਸਰੀ ਵੱਡੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੈ।ਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਐਮ.ਪੀ. ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਲੈ ਕੇ ਆਇਆ ਸੀ, ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 15 (ਸੀ), 25, 29, 61/85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਕਾਬੂ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD