Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੀਨਾਨਗਰ ਵਿਚ ਸਹਿਕਾਰੀ ਖੰਡ ਮਿੱਲ ਬਣਾਏਗੀ : ਸੁਖਬੀਰ ਸਿੰਘ ਬਾਦਲ

ਪ੍ਰਧਾਨ ਮੰਤਰੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੁੰ ਦੇਣ ਅਤੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਰਾਈਪੇਰੀਅਨ ਸਿਧਾਂਤ ਮੁਤਾਬਕ ਹੱਕ ਪੰਜਾਬ ਨੁੰ ਦੇਣ ਦਾ ਐਲਾਨ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਕਰਨ : ਸੁਖਬੀਰ ਸਿੰਘ ਬਾਦਲ

Sukhbir Singh Badal, Shiromani Akali Dal, SAD, Akali Dal, Bahujan Samaj Party, Kamaljit Chawla, Dinanagar, Gurdaspur

Web Admin

Web Admin

5 Dariya News

ਦੀਨਾਨਗਰ , 28 Dec 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ।ਅਕਾਲੀ ਦਲ ਦੇ ਪ੍ਰਧਾਨ ਇਥੇ ਬਹੁਜਨ ਸਮਾਜ ਪਾਰਟੀ (ਬਸਪਾ)  ਦੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸ਼ਹਿਰ ਵਿਚ ਖੰਡ ਮਿੱਲ ਵੀ ਸਥਾਪਿਤ ਕਰੇਗੀ।ਪ੍ਰਧਾਨ ਮੰਤਰੀ ਦੇ ਦੌਰੇ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀਆਂ ਪ੍ਰਧਾਨ ਮੰਤਰੀ ਤੋਂ ਵੱਡੀਆਂ ਆਸਾਂ ਹਨ ਕਿ ਉਹ ਦਹਾਕਿਆਂ ਤੋਂ ਸੁਬੇ ਨਾਲ ਹੋਇਆ ਅਨਿਆਂ ਦੁਰ ਕਰਨਗੇ। ਉਹਨਾਂ ਕਿਹਾ ਕਿ ਮੈਂ ਸ੍ਰੀ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ 5 ਜਨਵਰੀ ਨੁੰ ਚੰਡੀਗੜ੍ਹ ਪੰਜਾਬ ਨੁੰ ਦੇਣ ਦੇ ਨਾਲ ਨਾਲ 1966 ਵਿਚ ਪੰਜਾਬੀ ਸੂਬੇ ਦੇ ਪੁਨਰਗਠਨ ਵੇਲੇ ਬਾਹਰ ਰਹਿ ਗਏ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੁੰ ਦੇਣ ਅਤੇ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ।ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਉਹਨਾਂ ਵੱਲੋਂ ਸੂਬੇ ਵਿਚ ਫਿਰੋਜ਼ਪੁਰ ਵਿਖੇ ਲਿਆਂਦੇ ਗਏ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਆਖਿਰਕਾਰ ਪ੍ਰਧਾਨ ਮੰਤਰੀ 5 ਜਨਵਰੀ ਨੁੰ ਉਦਘਾਟਨ ਕਰਨਗੇ। ਉਹਨਾਂ ਕਿਹਾ ਕਿ ਇਹ ਮੈਡੀਕਲ ਸਹੂਲਤ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਭਕਾਰੀ ਸਿੱਧ ਹੋਵੇਗੀ ਅਤੇ ਉਹਨਾਂ ਨੇ ਪ੍ਰਧਾਨ ਮੰਤਰੀ ਨੁੰ ਅਪੀਲ ਕੀਤੀ ਕਿ ਇਸਨੁੰ ਤੇਜ਼ ਰਫਤਾਰ ਨਾਲ ਮੁਕੰਮਲ ਕਰਵਾਇਆ ਜਾਵੇ।

ਜਦੋਂ ਉਹਨਾਂ ਤੋਂ ਸੰਯੁਕਤ ਕਿਸਾਨ ਮੋਰਚੇ ਆਗੂ ਬਲਬੀਰ ਸਿੰਘ ਰਾਜੇਵਾਲ  ਤੇ ਕੁਝ ਹੋਰਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੁੰ ਲਿਖੇ ਲੈਟਰ ਬੰਬ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜੇਵਾਲ ਆਪਣੀਆਂ ਕਾਰਵਾਈਆਂ ਬਾਰੇ ਜਵਾਬ ਦੇਣ। ਉਹਨਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੋਣ ਦੇ ਬਾਵਜੂਦ ਕਿਸਾਨਾਂ ਨਾਲ ਧੋਖਾ ਕਰ ਰਹੇ ਸਨ ਤੇ ਇਸ ਸਾਰੇ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਜਦੋਂ ਉਹਨਾਂ ਤੋਂ ਭਾਜਪਾ ਦੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਾਲੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਨੁੰ ਸਿਰਫ ਨਾਲ ਮਿਲਾਉਣ ਨਾਲ ਕੋਈ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਜਿੰਨੀਆਂ ਮਰਜ਼ੀਆਂ ਸਿਫਰ ਮਿਲਾ ਲਵੋ, ਨਤੀਜਾ ਉਹੀ ਰਹਿੰਦਾ ਹੈ। ਉਹਨਾਂ ਕਿਹਾ ਕਿ ਇਸ ਗਠਜੋੜ ਦਾ ਸੁਬੇ ਦੀ ਰਾਜਨੀਤੀ ’ਤੇ ਕੋਈ ਅਸਰ ਪੈਣ ਵਾਲਾ ਨਹੀਂ ਹੈ।ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸੂਬੇ ਦੇ ਪੁਲਿਸ ਮੁਲਾਜ਼ਮਾਂ ਖਿਲਾਫ ਵਰਤੀ ਮੰਦੀ ਸ਼ਬਦਾਵਲੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜਿਵੇਂ ਮਿਸਗਾਈਡਡ ਮਿਜ਼ਾਈਲ ਬਹੁਤ ਮਾੜੀ ਹੁੰਦੀ ਹੈ, ਇਸੇ ਤਰੀਕੇ ਨਵਜੋਤ ਸਿੱਧੂ ਹੁਣ ਆਪਣੀ ਮੰਦੀ ਸ਼ਬਦਾਵਲੀ ਨਾਲ ਪੰਜਾਬੀਆਂ ਨੁੰ ਸ਼ਰਮਸਾਰ ਕਰ ਰਹੇ ਨ। ਉਹਨਾਂ ਕਿਹਾ ਕਿ ਸਿੱਧੂ ਕੋਲ ਪੰਜਾਬ ਵਿਚ ਨਫਰਤ, ਜ਼ਹਿਰ, ਅੰਨਾ ਹੰਕਾਰ ਫੈਲਾਉਣ ਤੋਂ ਇਲਾਵਾ ਕੁਝ ਨਹੀਂ ਹੈ।ਜਦੋਂ ਉਹਨਾਂ ਤੋਂ ਦੋ ਮੌਜੂਦਾ ਵਿਧਾਇਕਾਂ ਫਤਿਹ ਜੰਗ ਬਾਜਵਾ ਤੇ ਬਲਵਿੰਦਰ ਲਾਡੀ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਇਹ ਪੰਜਾਬ ਕਾਂਗਰਸ ਦਾ ਹਾਲ ਬਿਆਨ ਕਰਦਾ ਹੈ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕਾਂਗਰਸੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਾਰਟੀ ਦਾ ਅੰਤ ਨੇੜੇ ਹੈ ਤੇ ਉਹ ਡੁੱਬਦੇ ਜਹਾਜ਼ ਵਿਚੋਂ ਛਾਲਾਂ ਮਾਰ ਰਹੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਇਥੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਤੇ ਦੀਨਾਨਗਰ ਦੀ ਮਾਰਕੀਟ ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ। ਉਹਨਾਂ ਦੇਨਾਲ ਬਸਪਾ ਉਮੀਦਵਾਰ ਕਮਲਜੀਤ ਚਾਵਲਾ ਵੀ ਸਨ। ਉਹਨਾਂ ਨੇ ਹਲਕੇ ਦੇ ਦੌਰੇ ਦੌਰਾਨ ਇਤਿਹਾਸ ਧਾਰਮਿਕ ਅਸਥਾਨਾ ’ਤੇ ਮੱਥਾਂ ਵੀ ਟੇਕਿਆ। ਉਹਨਾਂ ਦੇ ਨਾਲ ਗੁਰਬਚਨ ਸਿੰਘ ਬੱਬੇਹਾਲੀ ਵੀ ਸਨ। 

 

Tags: Sukhbir Singh Badal , Shiromani Akali Dal , SAD , Akali Dal , Bahujan Samaj Party , Kamaljit Chawla , Dinanagar , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD