Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਭਗਤ ਨਾਮ ਦੇਵ ਜੀ ਚੌਕ ਦੇ ਨਿਰਮਾਣ ਦਾ ਜਾਇਜ਼ਾ ਜਲਦ ਕੀਤਾ ਜਾਵੇਗਾ ਲੋਕ ਅਰਪਣ

ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 28 Dec 2021

Last updated on: Dec 28, 2021, 00:00 IST

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜੀ.ਟੀ ਰੋਡ ਤੋਂ ਰੇਲਵੇ ਸਟੇਸ਼ਨ ਰੋਡ, ਹਮਾਯੂੰਪੁਰ ਸਰਹਿੰਦ ਵਿਖੇ ਬਣਾਏ ਜਾ ਰਹੇ ਭਗਤ ਬਾਬਾ ਨਾਮਦੇਵ ਜੀ ਚੌਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਇਸ ਮੌਕੇ ਵਿਧਾਇਕ ਨਾਗਰਾ ਨੇ ਦੱਸਿਆ ਕਿ ਚੌਕ ਬਣਾਉਣ ਵਿੱਚ ਪ੍ਰਤੀਮ ਸਿੰਘ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਚੌਕ ਤੋਂ ਵਿਸ਼ਵਕਰਮਾ ਚੌਕ ਨੂੰ ਜਾਣ ਵਾਲੀ ਸੜਕ ਨੂੰ ਵੀ ਸੁੰਦਰ ਬਣਾਇਆ ਜਾਵੇਗਾ।ਸ ਨਾਗਰਾ ਨੇ ਦੱਸਿਆ ਕਿ ਇਸ ਚੌਕ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਇਸ ਨੂੰ ਜਲਦ ਹੀ ਲੋਕ ਅਰਪਣ ਕਰ ਦਿੱਤਾ ਜਾਵੇਗਾ, ਜਿਸ ਨਾਲ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।ਸ.ਨਾਗਰਾ ਨੇ ਦੱਸਿਆ ਕਿ ਜੀ ਟੀ ਰੋਡ ਬੱਸ ਸਟੈਂਡ ਤੋਂ ਫਲਾਈਓਵਰ ਤੱਕ ਜਾਂਦੀ ਸੜਕ ਦੀ ਕਰੀਬ 76 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਵੀ ਕਰਵਾਈ ਗਈ ਹੈ। ਉੱਥੇ ਬਹੁਤ ਹੀ ਸੁੰਦਰ ਚੌਕ ਬਣਾਇਆ ਗਿਆ ਹੈ, ਜਿਸ ਦਾ ਨਾਮ ਵਿਸ਼ਵਕਰਮਾ ਚੌਕ ਰੱਖਿਆ ਗਿਆ ਹੈ।ਸ.ਨਾਗਰਾ ਨੇ ਦੱਸਿਆ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਮੱਦੇਨਜ਼ਰ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਤੇ ਕੌਂਸਲਰ ਗੁਲਸ਼ਨ ਰਾਏ ਬੋਬੀ,ਪ੍ਰਤੀਮ ਸਿੰਘ,ਅੰਮ੍ਰਿਤਪਾਲ ਸਿੰਘ ਜੱਗੀ,ਮਨਦੀਪ ਸਿੰਗਲਾ,ਬਿੰਦਾ ਜਵੈਲਰਜ਼,ਵਿਜੇ ਕੁਮਾਰ,ਮਨਦੀਪ ਲਾਲ,ਜੈਮਲ ਅਹਿਮਦ,ਨਿੱਸ਼ੂ ਬੂਟ ਹਾਉਸ,ਕੁਲਵੰਤ ਸਿੰਘ,ਰਮੇਸ਼ ਰਤਨ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD