Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪਟਿਆਲਾ ਪੁਲਿਸ ਵੱਲੋਂ ਸਿੱਖਸ ਫ਼ਾਰ ਜਸਟਿਸ ਲਈ ਪ੍ਰਚਾਰ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਪ੍ਰਚਾਰ ਸਮਗਰੀ ਸਮੇਤ ਗ੍ਰਿਫ਼ਤਾਰ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 28 Dec 2021

Last updated on: Dec 28, 2021, 00:00 IST

ਐਸ.ਐਸ.ਪੀ. ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ, ਜਦੋਂ ਮਿਤੀ 26 ਦਸੰਬਰ 2021 ਨੂੰ ਵੱਖ ਵੱਖ ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਜਾ ਕੇ ਭੋਲੇ ਭਾਲੇ ਲੋਕਾਂ ਨੂੰ ਖ਼ਾਲਿਸਤਾਨ ਬਣਾਉਣ ਲਈ ਰੈਫਰੈਂਡਮ ਕਰਾਉਣ ਲਈ ਵੋਟਿੰਗ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਦੋ ਵਿਅਕਤੀਆਂ ਨੂੰ ਸਮੇਤ ਇੱਕ ਔਰਤ ਦੇ ਭਾਰੀ ਮਾਤਰਾ ਵਿੱਚ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਸਮਗਰੀ ਸਮੇਤ ਕਾਬੂ ਕੀਤਾ ਗਿਆ ਹੈ।ਐਸ.ਐਸ.ਪੀ ਸ. ਭੁੱਲਰ ਨੇ ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਰਕਲ ਰਾਜਪੁਰਾ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਬਨੂੜ ਇੰਸਪੈਕਟਰ ਤੇਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨੇੜੇ ਬੰਨੋ ਮਾਈ ਮੰਦਿਰ ਮੇਨ ਰੋੜ ਬਨੂੜ ਨੇੜੇ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਜਗਮੀਤ ਸਿੰਘ, ਰਵਿੰਦਰ ਸਿੰਘ ਖ਼ਾਲਿਸਤਾਨ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਹੋਰ ਸਰਵਜਨਕ ਥਾਵਾਂ 'ਤੇ ਜਾ ਕੇ ਭੋਲੇ ਭਾਲੇ ਲੋਕਾਂ ਨੂੰ ਖ਼ਾਲਿਸਤਾਨ ਬਣਾਉਣ ਲਈ ਰੈਫਰੈਂਡਮ ਕਰਾਉਣ ਲਈ ਵੋਟਿੰਗ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਹਨ। ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਤੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਅਜ਼ਾਦੀ ਦਾ ਇੱਕੋ ਹੱਲ ਖ਼ਾਲਿਸਤਾਨ ਆਦਿ ਨਾਅਰੇ ਲਿਖ ਰਹੇ ਹਨ ਅਤੇ ਪੋਸਟਰ ਚਿਪਕਾ ਰਹੇ ਹਨ। ਇਹਨਾਂ ਨੂੰ ਇਹ ਪੋਸਟਰ ਹੋਰ ਪ੍ਰਿੰਟਿੰਗ ਸਮਗਰੀ ਜਗਮੀਤ ਸਿੰਘ ਦੀ ਮਾਤਾ ਜਸਵੀਰ ਕੌਰ ਮੁਹੱਈਆ ਕਰਵਾ ਰਹੀ ਹੈ। ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 144 ਮਿਤੀ 26-12-2021 ਅਧੀਨ ਧਾਰਾ 153ਏ, 505 (2),505 (3),120ਬੀ-ਆਈ.ਪੀ.ਸੀ. ਥਾਣਾ ਬਨੂੜ ਦਰਜ ਕਰਾਕੇ ਨਾਕਾ ਬੰਦੀ ਕਰਕੇ ਦੋਸ਼ੀਆਂ ਜਗਮੀਤ ਸਿੰਘ ਅਤੇ ਰਵਿੰਦਰ ਸਿੰਘ ਨੂੰ ਬੱਸ ਸਟੈਂਡ ਬਨੂੜ ਨੇੜੇ ਤੋ ਗ੍ਰਿਫ਼ਤਾਰ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਪ੍ਰਿੰਟ ਅਤੇ ਹੋਰ ਪ੍ਰਚਾਰ ਸਮਗਰੀ ਬਰਾਮਦ ਕੀਤੀ। 

ਉਨ੍ਹਾਂ ਦੱਸਿਆ ਕਿ ਤੀਜੀ ਦੋਸ਼ਣ ਜਸਵੀਰ ਕੌਰ ਜੋ ਦੋਸ਼ੀਆਂ ਉਕਤਾਨ ਨੂੰ ਰਿਫਰੈਂਡਮ ਵੋਟਿੰਗ ਰਜਿਸਟ੍ਰੇਸ਼ਨ ਫਾਰਮ ਦੇਣ ਲਈ ਪੁਰਾਣਾ ਸੇਲ ਟੈਕਸ ਬੈਰੀਅਰ ਖੜੀ ਸੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਪ੍ਰਿੰਟ ਪ੍ਰਚਾਰ ਸਮਗਰੀ ਬਰਾਮਦ ਕੀਤੀ ਗਈ ਹੈ।ਸ. ਭੁੱਲਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਦੋਸ਼ੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦੀ ਸਰਗਣਾ ਜਸਵੀਰ ਕੌਰ ਉਕਤ ਹੈ, ਜਿਸ ਦਾ ਪਤੀ ਕੁਲਦੀਪ ਸਿੰਘ ਜੋ ਪੰਜਾਬ ਰੋਡਵੇਜ਼ ਚੰਡੀਗੜ੍ਹ ਵਿਖੇ ਸੁਪਰਡੈਂਟ ਦੀ ਨੌਕਰੀ ਕਰਦਾ ਹੈ। ਇਨ੍ਹਾਂ ਦਾ ਪਿਛੋਕੜ ਜ਼ਿਲ੍ਹਾ ਗੁਰਦਾਸਪੁਰ ਨਾਲ ਹੈ, ਜੋ ਕਿ ਕਰੀਬ 12-13 ਸਾਲ ਪਹਿਲਾਂ ਉੱਥੋਂ ਸ਼ਿਫਟ ਹੋ ਕੇ ਸਨ। ਕੁਲਦੀਪ ਸਿੰਘ ਅਖੰਡ ਕੀਰਤਨੀ ਜਥੇ ਵਿੱਚ ਸੇਵਾ ਕਰਨ ਲਈ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਸ਼੍ਰੀ ਫ਼ਤਿਹਗੜ੍ਹ ਸਾਹਿਬ ਜਾਂਦਾ ਸੀ, ਜਿੱਥੇ ਦੋਸ਼ੀ ਰਵਿੰਦਰ ਸਿੰਘ ਵੀ ਸੇਵਾ ਕਰਦਾ ਸੀ। ਰਵਿੰਦਰ ਸਿੰਘ ਅਤੇ ਜਗਮੀਤ ਸਿੰਘ ਦੇ ਆਪਸ ਵਿੱਚ ਵਿਚਾਰ ਮਿਲਣ ਕਰਕੇ ਦੋਸਤੀ ਹੋ ਗਈ ਅਤੇ ਦੋਵੇਂ ਹੀ ਇਸ ਗ਼ੈਰਕਨੂੰਨੀ ਗਤੀਵਿਧੀਆਂ ਵਿੱਚ ਸਰਗਰਮ ਹੋ ਗਏ।ਉਨ੍ਹਾਂ ਦੱਸਿਆ ਕਿ ਦੋਸ਼ਣ ਜਸਵੀਰ ਕੌਰ ਦਾ ਪਰਿਵਾਰਿਕ ਪਿਛੋਕੜ ਵੀ ਅੱਤਵਾਦ ਨਾਲ ਜੁੜਿਆ ਹੋਇਆ ਹੈ। ਜਸਵੀਰ ਕੌਰ ਦਾ ਜੇਠ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਦਰਗਾਪੁਰ ਜ਼ਿਲ੍ਹਾ ਗੁਰਦਾਸਪੁਰ ਅੱਤਵਾਦ ਦੇ ਸਮੇਂ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ (ਸੁਖਦੇਵ ਬੱਬਰ ਗਰੁੱਪ) ਦਾ ਏਰੀਆ ਕਮਾਂਡਰ ਰਿਹਾ ਹੈ ਅਤੇ ਅੱਤਵਾਦ ਦੌਰਾਨ ਮਾਰਿਆ ਗਿਆ ਸੀ। ਜਸਵੀਰ ਕੌਰ ਹੁਣ ਆਪਣੇ ਪੁੱਤਰ ਅਤੇ ਹੋਰ ਮੇਲ ਮਿਲਾਪਿਆਂ ਨੂੰ ਭਾਰਤ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਖ਼ਿਲਾਫ਼ ਕੰਮ ਕਰਨ ਲਈ ਪ੍ਰੇਰਿਤ ਕਰ ਰਹੀ ਹੈ।

ਦੋਸ਼ੀਆਂ ਦੁਆਰਾ ਰਿਫਰੈਡਮ 2020 ਦੇ ਵੋਟਿੰਗ ਲਈ ਪ੍ਰਚਾਰ ਸਮਗਰੀ ਇਕੱਠੀ ਕਰਨ ਅਤੇ ਸੋਸ਼ਲ ਮੀਡੀਆ ਦੇ ਐਕਟਿਵ ਹੋਣ ਬਾਰੇ ਵੇਰਵਾ :

ਦੋਸ਼ਣ ਜਸਵੀਰ ਕੌਰ ਅਤੇ ਉਸਦਾ ਪੁੱਤਰ ਜਗਮੀਤ ਸਿੰਘ ਸੋਸ਼ਲ ਮੀਡੀਆ ਜਿਵੇਂ ਕਿ ਵੱਟਸਐਪ, ਇੰਸਟਾਗ੍ਰਾਮ ਅਤੇ ਯੂ-ਟਿਊਬ ਰਾਹੀ ਵੱਖ ਵੱਖ ਖ਼ਾਲਿਸਤਾਨ ਬਣਾਉਣ ਸਬੰਧੀ ਰਿਫਰੈਡਮ-2020, ਸਿੱਖ ਫ਼ਾਰ ਜਸਟਿਸ ਵਰਗੀਆਂ ਬੈਨ ਕੀਤੀਆਂ ਹੋਈਆਂ ਆਰਗੇਨਾਈਜ਼ੇਸ਼ਾਂ ਨਾਲ ਜੁੜੇ ਹੋਏ ਸਨ। ਸਿੱਖ ਫ਼ਾਰ ਜਸਟਿਸ ਜੋ ਕਿ ਵਿਦੇਸ਼ ਵਿੱਚ ਬੈਠੇ ਵਿਅਕਤੀ ਇੰਟਰਨੈੱਟ ਰਾਹੀ ਸੋਸ਼ਲ ਮੀਡੀਆ ਚਲਾ ਰਹੇ ਹਨ ਅਤੇ ਭਾਰਤ ਵਿੱਚ ਇਹ ਜਥੇਬੰਦੀ ਬੈਨ ਹੈ ਅਤੇ ਇਹ ਜਥੇਬੰਦੀ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਪ੍ਰੇਰਿਤ ਕਰਕੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਰਿਫਰੈਡਮ-2020 ਲਈ ਵੋਟਿੰਗ ਕਰਨ ਲਈ ਉਤਸ਼ਾਹਿਤ ਕਰਦੀ ਹੈ। ਦੋਸ਼ਣ ਜਸਵੀਰ ਕੌਰ ਨੂੰ ਕੁੱਝ ਫੰਡਿੰਗ ਖ਼ਾਲਿਸਤਾਨ ਦੇ ਪ੍ਰਚਾਰ ਕਰਨ ਸਬੰਧੀ ਆਈ ਸੀ।ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 06 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਇਨ੍ਹਾਂ ਨਾਲ ਹੋਰ ਕੌਣ-2 ਇਸ ਜੁਰਮ ਵਿੱਚ ਭਾਈਵਾਲ ਹੈ ਅਤੇ ਕੌਣ-2 ਦੇਸ਼ ਅਤੇ ਵਿਦੇਸ਼ ਤੋਂ ਇਨ੍ਹਾਂ ਦੀ ਮਦਦ ਕਰ ਰਿਹਾ ਹੈ, ਬਾਰੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD